ਮਾਨਸਾ, 02 ਅਪ੍ਰੈਲ:
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਹਿਤ ਜਾਗਰੂਕਤਾ ਮੁਹਿੰਮ Awareness Drive for Crop Residue Managment ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ Navjot Kaur IAS ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ 2 ਜਾਗਰੂਕਤਾ ਵੈਨਾਂ Publicity Vans ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ ਬਲਕਿ ਬਲਕਿ ਜ਼ਿਲ੍ਹੇ ਅੰਦਰ ਉਪਲੱਬਧ ਖੇਤੀ ਮਸ਼ੀਨਰੀ Agriculture Machinery ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ ਤਾਂ ਜੋ ਜਮੀਨ ਦੀ ਸਿਹਤ ਨੂੰ ਬਰਕਰਾਰ ਰੱਖਦੇ ਹੋਏ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਮੁੱਖ ਖੇਤੀਬਾੜੀ ਅਫ਼ਸਰ, ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਸਾਰੇ 244 ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨਗੀਆਂ। ਇਸ ਦੌਰਾਨ ਕਿਸਾਨਾਂ ਨੂੰ ਲਿਟਰੇਚਰ ਵੀ ਵੰਡਿਆ ਜਾਵੇਗਾ, ਜਿਸ ਵਿੱਚ ਕਣਕ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਸ਼ਾਮਿਲ ਕੀਤੀ ਗਈ ਹੈ।

No comments:
Post a Comment