ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ’ਚ ਜਾ ਕੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਵੇਗਾ ਜਾਗਰੂਕ
ਸੰਗਰੂਰ, 19 ਅਪ੍ਰੈਲ :
ਜ਼ਿਲ੍ਹਾ ਪ੍ਰਸ਼ਾਸਨ Sangrur ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ Crop Residue Management ਬਾਰੇ ਕਿਸਾਨਾਂ ਨੂੰ ਜਾਗਰੂਕ Farmer Awareness ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ ਵੱਲੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ Deputy Commissioner ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਵਿੱਚ ਪ੍ਰਦੂਸ਼ਣ ਵਧਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ Soil Fertility ਘਟਦੀ ਹੈ ਅਤੇ ਮਨੁੱਖੀ ਸਿਹਤ ‘ਤੇ ਵੀ ਨਕਾਰਾਤਮਕ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ Agriculture Machinery ਅਤੇ ਹੋਰ ਵਿਕਲਪਕ ਤਰੀਕਿਆਂ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ।
ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਧਰਮਿੰਦਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਹਰੇਕ ਪਿੰਡ Village ਤੱਕ ਪਹੁੰਚ ਕਰਦਿਆਂ ਕਿਸਾਨਾਂ ਨੂੰ ਨਾੜ ਪ੍ਰਬੰਧਨ ਦੇ ਤਰੀਕਿਆਂ, ਸਰਕਾਰੀ ਸਕੀਮਾਂ ਅਤੇ ਨਾੜ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਨਾੜ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣਾ ਅਤੇ ਵਾਤਾਵਰਣ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਇਸ ਮੌਕੇ ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜੀ. ਗੁਰਿੰਦਰ ਸਿੰਘ ਅਤੇ ਜੂਨੀਅਰ ਤਕਨੀਸ਼ੀਅਨ ਸ੍ਰੀ ਸੁਖਜਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

No comments:
Post a Comment