ਜਲੰਧਰ, 08 ਅਪ੍ਰੈਲ :
ਮੁੱਖ ਖੇਤੀਬਾੜੀ ਅਫ਼ਸਰ Dr Jaswinder Singh ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਤੀ ਮਾਤਾ ਬਚਾਓ ਅਭਿਆਨ ਤਹਿਤ ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਸਾਉਣੀ ਦੀਆਂ ਫਸਲਾਂ Kharif Crops ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ Agriculture and Farmer Welfare Department Jalandhar ਵੱਲੋਂ 10 ਅਪ੍ਰੈਲ 2026 ਨੂੰ ਜਿਲ੍ਹਾ ਜਲੰਧਰ ਦੇ ਪਿੰਡ ਤਾਜਪੁਰ ਵਿਖੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ District Level Farmer Training Camp ਅਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਧਰਤੀ ਮਾਤਾ ਬਚਾਓ ਅਭਿਆਨ ਨੂੰ ਸਮਰਪਿਤ ਖੇਤੀ ਕੈਂਪ ਦੌਰਾਨ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ MLA Balkar Singh ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਕੈਂਪ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਸੰਯੁਕਤ ਡਾਇਰੇਕਟਰ ਖੇਤੀਬਾੜੀ(ਇਨਪੁੱਟਸ) ਡਾ. ਗੁਰਨਾਮ ਸਿੰਘ ਵਲੋਂ ਕੈਂਪ ਦੀ ਪ੍ਰਧਾਨਗੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਓਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਦੇ ਮਾਹਿਰ ਅਤੇ ਖੇਤੀਬਾੜੀ ਵਿਭਾਗ ਦੇ ਅਫਸਰ ਪਹੁੰਚ ਰਹੇ ਹਨ। ਉਹਨਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਮਿਤੀ 10 ਅਪ੍ਰੈਲ ਨੂੰ ਪਿੰਡ ਤਾਜਪੁਰ ਵਿਖੇ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਖੇਤੀਬਾੜੀ ਮਾਹਿਰਾਂ ਦੇ ਸੁਝਾਵਾਂ ਅਨੁਸਾਰ ਖੇਤੀ ਨੂੰ ਲਾਹੇਵੰਦ ਧੰਦਾ ਬਣਾਕੇ ਸੂਬੇ ਦੀ ਆਰਥਿਕ ਪ੍ਰਗਤੀ ਵਿੱਚ ਵੱਡਮੁੱਲਾ ਯੋਗਦਾਨ ਪਾਉਣ।

No comments:
Post a Comment