ਜ਼ਿਲ੍ਹੇ ਵਿੱਚ Urea ਅਤੇ DAP. ਦੇ ਉਚਿੱਤ ਪ੍ਰਬੰਧ - ਮੁੱਖ ਖੇਤੀਬਾੜੀ ਅਫ਼ਸਰ
ਡੀਲਰ ਖਾਦ, ਬੀਜ ਅਤੇ ਪੈਸਟੀਸਾਈਡ ਦੀ ਸਟਾਕ ਅਤੇ ਵਿਕਰੀ ਸਬੰਧੀ ਸਰਕਾਰੀ ਨਿਯਮਾਂ ਦੀ ਪੂਰੀ ਪਾਲਣਾ ਕਰਨ
ਕਿਸੇ ਵੀ ਤਰ੍ਹਾਂ ਦੀ Black Marketing ਜਾਂ Tagging ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਪ੍ਰੈਲ:
ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹੇ ਦੇ ਸਮੂਹ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ Fertilizer, Pesticide and Seed Dealers ਦੀ ਐਸੋਸੀਏਸ਼ਨ ਦੇ ਨਾਲ ਖੇਤੀ ਇਨਪੁਟਸ Agriculture Inputs ਦੇ ਉਚਿਤ ਪ੍ਰਬੰਧਾਂ ਲਈ ਮੁੱਖ ਖੇਤੀਬਾੜੀ ਅਫਸਰ Dr Sukhjinder Singh Bajwa ਵੱਲੋਂ ਬਲਾਕ ਪੱਧਰ ਤੇ ਮੀਟਿੰਗਾਂ ਕਰਨ ਦੀ ਹਦਾਇਤ ਕੀਤੀ ਗਈ ।
ਜ਼ਿਲ੍ਹੇ ਵਿੱਚ ਬਲਾਕ ਖੇਤੀਬਾੜੀ ਅਫਸਰ ਖਰੜ ਅਤੇ ਮਾਜਰੀ ਵੱਲੋਂ ਉਨ੍ਹਾਂ ਅਧੀਨ ਆਉਂਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਜਦਕਿ ਮੁੱਖ ਖੇਤੀਬਾੜੀ ਅਫਸਰ ਵੱਲੋਂ ਬਲਾਕ ਖੇਤੀਬਾੜੀ ਅਫਸਰ ਡੇਰਾਬਸੀ ਦੇ ਦਫਤਰ ਨਿੱਜੀ ਤੌਰ ਤੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ ਅਤੇ Urea ਅਤੇ DAP ਦੀ ਘਾਟ ਸਬੰਧੀ ਫੈਲ ਰਹੀਆਂ ਅਫਵਾਹਾਂ ਤੇ ਗੰਭੀਰ ਚਰਚਾ ਕੀਤੀ ਗਈ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕਿਸਾਨਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਖਾਦਾਂ ਦੀ ਉਪਲਬੱਧਤਾ ਯਕੀਨੀ ਬਣਾਈ Fertilizers Availability ਜਾ ਰਹੀ ਹੈ।
ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਸਮੂਹ ਡੀਲਰ ਖਾਦ, ਬੀਜ ਅਤੇ ਪੈਸਟੀਸਾਈਡ ਦੀ ਸਟਾਕ ਅਤੇ ਵਿਕਰੀ ਸਬੰਧੀ ਸਰਕਾਰੀ ਨਿਯਮਾਂ ਦੀ ਪੂਰੀ ਪਾਲਣਾ ਕਰਨ। ਕਿਸੇ ਵੀ ਤਰ੍ਹਾਂ ਦੀ Black Marketing and Tagging is Strongly Prohibited ਬਰਦਾਸ਼ਤ ਨਹੀ ਕੀਤੀ ਗਈ ਕਿ ਖਾਦਾਂ ਦੀ ਪਾਰਦਰਸ਼ੀ ਅਤੇ ਨਿਆਂਪੂਰਨ ਵੰਡ ਕਿਸਾਨਾਂ ਤੱਕ ਯਕੀਨੀ ਬਣਾਈ ਜਾਵੇ, ਨਾਲ ਹੀ ਚਿਤਵਾਨੀ ਦਿੱਤੀ ਗਈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਨੇ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸਥਿਤੀ ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸਾਨਾਂ ਦੇ ਹਿੱਤ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।


No comments:
Post a Comment