Tuesday, April 7, 2026

ਹੁਣ ਬਾਗ਼ਬਾਨੀ ਖੇਤਰ Horticulture Sector ਨੂੰ ਮਿਲੇਗੀ ਨਵੀਂ ਰਫ਼ਤਾਰ, Mohinder Bhagat ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

* ਮਾਰਕੀਟ ਦਾ ਜਾਇਜ਼ਾ ਲੈ ਕੇ ਫ਼ਲਾਂ ਦੀ ਪਨੀਰੀ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

* Horticulture Sector ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਪੰਜਾਬ ਸਰਕਾਰ ਦਾ ਖਾਸ ਧਿਆਨ 

ਚੰਡੀਗੜ੍ਹ, ਅਪ੍ਰੈਲ 7

ਪੰਜਾਬ ਦੇ ਬਾਗ਼ਬਾਨੀ ਮੰਤਰੀ Horticulture Minister ਮੋਹਿੰਦਰ ਭਗਤ Mohinder Bhagat ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ Horticulture Sector ਨੂੰ ਨਵੀਂ ਰਫ਼ਤਾਰ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਲਦਾਰ ਬੂਟੇ Samplings of Fruit Plants ਵੱਡੇ ਪੱਧਰ ’ਤੇ ਤਿਆਰ ਕੀਤੇ ਜਾਣ।  ਉਨ੍ਹਾ ਕਿਹਾ ਕਿ ਫ਼ਲਾਂ ਲਈ ਮਾਰਕੀਟ ਮੰਗ ਅਤੇ ਕਿਸਾਨਾਂ ਦੀ ਸਹੂਲਤ ਅਨੁਸਾਰ ਫ਼ਲਦਾਰ ਬੂਟਿਆਂ ਦੀ ਪਨੀਰੀ ਤਿਆਰ ਕੀਤੀ ਜਾਵੇ। 

ਇਸ ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਸ੍ਰੀ ਮਨੀਸ਼ ਕੁਮਾਰ ਵੱਲੋਂ ਵਿਭਾਗ ਦੇ ਵੱਖ ਵੱਖ ਪ੍ਰਾਜੈਕਟਾਂ ਦੀ ਉੱਨਤੀ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਭਾਗ ਵਿੱਚ ਨਵੀਂ ਭਰਤੀ ਅਤੇ ਅਧਿਕਾਰੀਆਂ ਦੀ ਪ੍ਰਮੋਸ਼ਨ ਸਬੰਧੀ ਵੀ ਵਿਸੇਸ਼ ਚਰਚਾ ਕੀਤੀ ਗਈ।

ਇਸ ਮੌਕੇ ਬਾਗ਼ਬਾਨੀ ਮੰਤਰੀ Horticulture Minister ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਵਿਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ, JICA, ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦੇ ਮਨਜੂਰ ਪ੍ਰਾਜੈਕਟਾਂ ਦੀ ਪੈਰਵੀ ਕੀਤੀ ਜਾਵੇ। ਉਨ੍ਹਾ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। 

ਇਸ ਮੌਕੇ ਮੰਤਰੀ Mohinder Bhagat ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ Horticulture Department ਅਧੀਨ ਪ੍ਰਗਤੀ ਅਧੀਨ ਸਾਰੇ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਥਾਨਕ ਪੰਚਾਇਤਾਂ ਅਤੇ ਕਿਸਾਨਾਂ ਨਾਲ ਨਿੱਜੀ ਤੌਰ ਤੇ ਰਾਬਤਾ ਕਾਇਮ ਕਰਨ ਅਤੇ ਕਿਸਾਨਾਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਹਰ ਸੰਭਵ ਸਹਾਇਤਾ ਕਰਨ। ਅਧਿਕਾਰੀਆਂ ਨੇ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ।

No comments:

Post a Comment