01 ਅਪ੍ਰੈਲ ਤੋਂ 24 ਅਪ੍ਰੈਲ ਤੱਕ Online Portal to Apply for Subsidy 'ਤੇ ਦਿੱਤੀਆਂ ਜਾ ਸਕਦੀਆਂ ਹਨ ਅਰਜ਼ੀਆਂ
ਬਰਨਾਲਾ, 1 ਅਪ੍ਰੈਲ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਲ 2026-27 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ Paddy Stubble Management Machinery ਕਰਨ ਵਾਲੀ ਆਧੁਨਿਕ ਮਸ਼ੀਨਰੀ 'ਤੇ Subsidy ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਇਹ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਛੁੱਕ ਕਿਸਾਨ ਅੱਜ 01 ਅਪ੍ਰੈਲ 2026 ਤੋਂ 24 ਅਪ੍ਰੈਲ 2026 (ਸ਼ਾਮ 5:00 ਵਜੇ) ਤੱਕ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com ਰਾਹੀਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ Super SMS., Happy Seeder, Super Seeder, Smart Seeder ਜ਼ੀਰੋ ਟਿਲ ਡਰਿੱਲ, ਬੇਲਰ Bailer, ਰੇਕ, Surface Seeder, ਪੈਡੀ ਸਟਰਾਅ ਸ਼ਰੈਡਰ/ਮਲਚਰ ਅਤੇ ਉਲਟਾਵੇਂ ਪਲਾਅ ਵਰਗੀਆਂ ਉੱਨਤ ਮਸ਼ੀਨਾਂ 'ਤੇ ਸਬਸਿਡੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਵਿਅਕਤੀਗਤ ਕਿਸਾਨਾਂ ਦੇ ਨਾਲ-ਨਾਲ Costume Hearing Center ਅਤੇ ਪੈਡੀ ਸਪਲਾਈ ਚੇਨ ਸੈਂਟਰ Paddy Stubble Supply Chain Center ਸਥਾਪਿਤ ਕਰਨ ਲਈ ਵੀ ਅਰਜ਼ੀਆਂ ਮੰਗੀਆਂ ਗਈਆਂ ਹਨ। ਸਬਸਿਡੀ ਦੀ ਦਰ ਸਾਲ 2026-27 ਦੀਆਂ CRM/NMAM ਸਕੀਮ ਦੀਆਂ ਨਵੀਆਂ ਗਾਈਡਲਾਈਨਜ਼ ਅਨੁਸਾਰ ਹੋਵੇਗੀ ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਸ਼ੀਨਾਂ ਦੀ ਸੂਚੀ ਵਿੱਚ ਬਦਲਾਅ ਵੀ ਕੀਤਾ ਜਾ ਸਕਦਾ ਹੈ।
ਓਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਖਰਚੇ ਘਟਾਉਣ ਅਤੇ ਵਾਤਾਵਰਣ ਪੱਖੀ ਖੇਤੀ ਅਪਣਾਉਣ ਲਈ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਆਧੁਨਿਕ ਮਸ਼ੀਨਰੀ ਅਪਣਾ ਕੇ ਕਿਸਾਨ ਪਰਾਲੀ ਨੂੰ ਅੱਗ ਲਗਾਏ ਬਿਨਾਂ ਉਸ ਦਾ ਸੁਚੱਜਾ ਨਿਪਟਾਰਾ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਕਿਸਾਨ ਵਿਭਾਗ ਦੀ ਵੈੱਬਸਾਈਟ ਦੇਖ ਸਕਦੇ ਹਨ ਜਾਂ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।
No comments:
Post a Comment