ਖਾਦ ਵਿਕਰੇਤਾਵਾਂ, ਫੀਡ ਅਤੇ Plywood Industry ਦੀ ਲਗਾਤਾਰ ਚੈਕਿੰਗ ਦੇ ਨਿਰਦੇਸ਼
ਬਰਨਾਲਾ, 16 ਅਪ੍ਰੈਲ
ਸੰਯੁਕਤ ਡਾਇਰੈਕਟਰ ਖੇਤੀਬਾੜੀ (ਹਜ.) ਪੰਜਾਬ ਡਾ. ਅਰੁਣ ਕੁਮਾਰ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ Barnala ਡਾ. ਸੁਖਪਾਲ ਸਿੰਘ ਗਿੱਲ ਤੇ ਟੀਮ ਸਮੇਤ ਜ਼ਿਲ੍ਹਾ ਬਰਨਾਲਾ ਵਿੱਚ ਖਾਦ ਡੀਲਰਾਂ, Feed Factories ਫੀਡ ਫੈਕਟਰੀਆਂ ਅਤੇ Plywood Industry ਵਿੱਚ ਸਬਸਿਡੀ ਵਾਲੇ ਯੂਰੀਆ Subsidized Urea ਦੀ ਵਰਤੋਂ ਸਬੰਧੀ ਚੈਕਿੰਗ ਕੀਤੀ ਗਈ।
ਇਸ ਟੀਮ ਵਿਚ ਡਾ. ਹਰਿੰਦਰ ਸਿੰਘ ਸੰਧੂ ਖੇਤੀਬਾੜੀ ਅਫ਼ਸਰ ਲੁਧਿਆਣਾ, ਡਾ. ਹਰਮਨਦੀਪ ਸਿੰਘ ਏ.ਡੀ ਓ ਕਪਾਹ ਵਿਸਥਾਰ ਮੋਹਾਲੀ, ਡਾ. ਸਤਨਾਮ ਸਿੰਘ ਏ.ਡੀ.ਓ ਵੀ ਸ਼ਾਮਲ ਸਨ।
ਇਸ ਮੌਕੇ ਡਾ. ਅਰੁਣ ਕੁਮਾਰ ਨੇ ਦੱਸਿਆ ਕਿ ਪੰਜਾਬ ਵਿੱਚ ਲਗਾਤਾਰ ਯੂਰੀਆ ਖਾਦ Urea ਦੀ ਵਰਤੋਂ ਵਧ ਰਹੀ ਹੈ ਅਤੇ ਵੇਖਣ ਵਿੱਚ ਆਇਆ ਹੈ ਕਿ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਉਦਯੋਗ ਇੰਡਸਟਰੀ ਵਿੱਚ ਸੰਭਵ ਹੈ, ਜੋ ਕਿ ਗੈਰਕਾਨੂੰਨੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇੰਡਸਟਰੀਆਂ ਵਿੱਚ Urea ਖਾਦ ਦੀ ਵਰਤੋਂ ਨੂੰ ਰੋਕਣ ਸਬੰਧੀ ਪੂਰੇ ਪੰਜਾਬ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਚੈਕਿੰਗ ਕੀਤੀ ਗਈ ਹੈ।
ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਨੇ ਸਮੂਹ ਖ਼ਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ POS ਮਸ਼ੀਨਾਂ ਵਿਚੋਂ ਵਿਕਰੀ ਹੋਇਆ ਸਟਾਕ ਕਲੀਅਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਲੋੜ ਅਨੁਸਾਰ ਹੀ ਖ਼ਾਦ ਦਿੱਤੀ ਜਾਵੇ ਅਤੇ ਫਾਲਤੂ ਖ਼ਾਦ ਦੀ ਵਿਕਰੀ ਬਿਲਕੁਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਖ਼ਾਦ ਵਿਕਰੇਤਾ ਯੂਰੀਆ ਖਾਦ ਇੰਡਸਟਰੀਆਂ ਨੂੰ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸੰਯੁਕਤ ਡਾਇਰੈਕਟਰ ਡਾ. ਅਰੁਣ ਕੁਮਾਰ ਵੱਲੋਂ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਮੂਹ ਖ਼ਾਦ ਵਿਕਰੇਤਾਵਾਂ, ਫੀਡ ਅਤੇ Plywood Industry ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕਿਸੇ ਇੰਡਸਟਰੀ ਵਿੱਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਹੁੰਦੀ ਪਾਈ ਜਾਂਦੀ ਹੈ ਤਾਂ ਉਸ ਇੰਡਸਟਰੀ 'ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਸੀਜ਼ ਕੀਤਾ ਜਾਵੇ।

.jpeg)
No comments:
Post a Comment