ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਅਪ੍ਰੈਲ:
ਡਿਪਟੀ ਕਮਿਸ਼ਨਰ Komal Mittal ਵੱਲੋਂ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਸਟੋਰੇਜ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਜਿਨ੍ਹਾਂ ਮੰਡੀਆਂ ਵਿੱਚ ਆਮਦ ਸ਼ੁਰੂ ਹੋ ਗਈ ਹੈ ਉੱਥੇ ਤੁਰੰਤ ਖਰੀਦ ਪ੍ਰਕਿਰਿਆ Wheat Procurment ਸ਼ੁਰੂ ਕੀਤੀ ਜਾਵੇ।
ਇਸ ਸਮੀਖਿਆ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਡੀ.ਐਮ. ਅਮਿਤ ਗੁਪਤਾ ਡੇਰਾਬੱਸੀ, ਗੁਰਮੀਤ ਸਿੰਘ ਖਰੜ ਅਤੇ ਦਮਨਦੀਪ ਕੌਰ ਮੋਹਾਲੀ ਦੇ ਨਾਲ-ਨਾਲ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਇੰਚਾਰਜ ਜ਼ਿਲ੍ਹਾ ਮੰਡੀ ਅਫ਼ਸਰ ਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ DFSC ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਸਾਰੇ SDMs ਨੂੰ ਨਿਰਦੇਸ਼ ਦਿੱਤੇ ਕਿ ਉਹ ਮੰਡੀਆਂ ਅਤੇ ਸਟੋਰੇਜ ਥਾਵਾਂ ਦੇ ਨਿਯਮਿਤ ਤੌਰ ’ਤੇ ਦੌਰੇ ਕਰਨ ਅਤੇ ਮੌਕੇ ’ਤੇ ਹੀ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਉਣ।
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ Drinking Water in Mandies, ਪਖਾਨਿਆਂ ਦੀ ਸੁਵਿਧਾ, ਰੌਸ਼ਨੀ ਅਤੇ ਹੋਰ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ।
ਉਨ੍ਹਾਂ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਆਉਂਦੇ ਕਮਿਸ਼ਨ ਏਜੰਟਾਂ ਤੇ ਹੋਰ ਭਾਗੀਦਾਰਾਂ ਨਾਲ ਸਹਿਯੋਗ ਬਣਾਈ ਰੱਖਣ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਣਾਏ ਗਏ 19 ਖਰੀਦ ਕੇਂਦਰਾਂ ਵਿੱਚੋਂ ਬਨੂੰੜ, ਲਾਲੜੂ ਅਤੇ ਸਮਗੌਲੀ ਮੰਡੀਆਂ ਵਿੱਚ ਮੁੱਢਲੇ ਤੌਰ ’ਤੇ ਕਣਕ ਦੀ ਆਮਦ ਦਰਜ ਕੀਤੀ ਗਈ ਹੈ।
ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਸਹਿਯੋਗੀ ਰਵੱਈਏ ਨਾਲ ਕੰਮ ਕਰਦੇ ਹੋਏ ਖਰੀਦ ਮੌਸਮ ਨੂੰ ਸੁਚਾਰੂ ਅਤੇ ਸਫਲ ਬਣਾਇਆ ਜਾਵੇ।

No comments:
Post a Comment