Wednesday, April 15, 2026

Urea ਅਤੇ DAP ਖਾਦਾਂ ਦੀ Black Marketing ਨੂੰ ਰੋਕਣ ਲਈ ਅਚਨਚੇਤ ਚੈਕਿੰਗ

 ਖੇਤੀ ਸਬੰਧੀ ਸਮੱਸਿਆ ਲਈ Kisan Help Desk ਨੰਬਰ 98781-66287 ‘ਤੇ ਸੰਪਰਕ ਕਰਨ- ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ

ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ, Gurmeet Singh Khuddian ਦੀ ਰਹਿਨੁਮਾਈ ਅਤੇ ਡਾ. ਗੁਰਜੀਤ ਸਿੰਘ DAP ਖਾਦ ਦੀ ਕਾਲ-ਬਜਾਰੀ Black Marketing ਨੂੰ ਰੋਕਣ ਲਈ ਵਿਸੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਡਾ. ਕਰਨਜੀਤ ਸਿੰਘ ਗਿੱਲ, ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋ ਜਿਲ੍ਹਾ Sri Muktsar Sahib ਦੀ ਕੁਆਲਟੀ ਕੰਟਰੋਲ ਦੀ ਟੀਮ ਨੂੰ ਨਾਲ ਲੈ ਕੇ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜ੍ਹਬਾਹਾ ਦੇ ਵੱਖ-ਵੱਖ ਖਾਦ ਵਿਕਰੇਤਾਵਾਂ ਅਤੇ Urea ਦੀ ਡਾਈਵਰਸਨ ਸਬੰਧੀ Plywood Industry ਦੀ ਚੈਕਿੰਗ ਕੀਤੀ ਗਈ।

ਉਨ੍ਹਾਂ ਵੱਲੋ ਚੈਕਿੰਗ ਦੌਰਾਨ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ Urea ਅਤੇ DAP. ਖਾਦ ਦੀ ਕਿਸੇ ਤਰਾਂ ਦੀ ਕਾਲਾ-ਬਾਜਾਰੀ ਨਾਂ ਕੀਤੀ ਜਾਵੇ। ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਯੂਰੀਆ ਅਤੇ ਡੀ.ਏ.ਪੀ. ਜਾਂ ਹੋਰ ਕਿਸੇ ਸਬਸਿਡੀ ਵਾਲੀ ਖਾਦ ਕਿਸੇ ਵੀ ਉਦਯੋਗਿਕ ਧੰਦੇ ਲਈ ਵਿਕਰੀ ਨਾਂ ਕੀਤੀ ਜਾਵੇ। ਉਨਾਂ ਵੱਲੋਂ ਮੌਕੇ ਫਰਮ ਵੱਲੋ ਕਿਸਾਨਾਂ ਨੂੰ ਖਾਦ ਦੇ ਕੱਟੇ ਗਏ ਬਿੱਲ ਦੇ ਅਧਾਰ ਤੇ ਖਾਦ ਨੂੰ ਵੈਰੀਫਾਈ ਕਰਨ ਲਈ ਨਿੱਜੀ ਤੌਰ ਕਿਸਾਨਾਂ ਨੂੰ ਕਾਲ ਵੀ ਕੀਤੀ ਗਈ।

ਇਸ ਸਮੇਂ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋ ਵੱਖ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਪੱਕਾ ਬਿੱਲ ਹੀ ਦਿੱਤਾ ਜਾਵੇ। ਕਿਸੇ ਵੀ ਕਿਸਾਨ ਨੂੰ ਖਾਦ ਨਾਲ ਕੋਈ ਵੀ ਅਣਚਾਹੀ ਵਸਤੂ ਨਾਂ ਦਿੱਤੇ ਜਾਵੇ ਅਤੇ ਖਾਦ ਦੀ ਵਿਕਰੀ POS ਮਸ਼ੀਨ ਰਾਹੀ ਹੀ ਕੀਤੀ ਜਾਵੇ। ਉਨਾਂ ਹੁਕਮ 1985 ਤਹਿਤ ਕਾਵਰਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਕਿਹਾ ਕਿ ਜੇਕਰ ਕੋਈ ਡੀਲਰ ਕਿਸੇ ਤਰਾਂ ਦੀ ਕਾਲਾ- ਬਾਜਾਰੀ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਖਾਦ ਕੰਟਰੋਲ ਮੁੱਖ ਖੇਤੀਬਾੜੀ ਅਫਸਰ ਵੱਲੋ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਖਾਦਾਂ ਦੀ ਵਰਤੋ ਕਰਨ ਅਤੇ ਕੋਈ ਵੀ ਖੇਤੀ ਵਸਤਾਂ ਪੱਕੇ ਬਿੱਲ ਤੋਂ ਬਿਨਾਂ ਨਾਂ ਖਰੀਦ ਕਰਨ। ਇਸ ਤੋਂ ਇਲਾਵਾਂ ਜੇਕਰ ਖੇਤੀ ਸਬੰਧੀ ਹੋਰ ਸਮੱਸਿਆ ਆਉਂਦੀ ਹੈ ਜਾਂ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫਸਰ ਜਾਂ ਕਿਸਾਨ ਹੈਲਪ ਡੈਸਕ ਨੰਬਰ 98781-66287 ਤੇ ਸੰਪਰਕ ਕਰਨ।

ਇਸ ਵਿਸ਼ੇਸ਼ ਚੈਕਿੰਗ ਦੌਰਾਨ ਸ਼੍ਰੀ ਗਿਰੀਸ਼ ਕੁਮਾਰ ਐਗਰੋਨੋਮਿਸਟ ਮੁੱਖ ਦਫਤਰ, ਸ਼੍ਰੀ ਵਿਕਰਮਜੀਤ ਸਿੰਘ ਏਡੀਓ ਮੁੱਖ ਦਫਤਰ, ਸ਼੍ਰੀ ਰਾਜਵਿੰਦਰ ਸਿੰਘ ਏ.ਪੀ.ਪੀ.ਓ, ਸ਼੍ਰੀ ਜਗਮੋਹਨ ਸਿੰਘ ਏ.ਸੀ.ਈ.ਓ, ਸ਼੍ਰੀ ਮੰਗਲ ਸੈਨ ਏਡੀਓ, ਸ਼੍ਰੀ ਸੁਖਜਿੰਦਰ ਸਿੰਘ ਏ.ਡੀ.ਓ ਅਤੇ ਸ਼੍ਰੀ ਜ਼ਸ਼ਨਪ੍ਰੀਤ ਸਿੰਘ ਬਰਾੜ ਏ.ਡੀ.ਓ. ਤੋ ਇਲਾਵਾਂ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

No comments:

Post a Comment