ਲੰਬੀ ਹਲਕੇ ਦੇ ਪਿੰਡਾਂ ਨੂੰ ਸਿੰਚਾਈ ਲਈ ਮਿਲੇਗਾ ਪੂਰਾ ਪਾਣੀ- ਖੁੱਡੀਆਂ
ਪੰਜਾਬ ਸਰਕਾਰ ਵਲੋਂ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹਿਆਂ ਤੇ ਕੱਸੀਆਂ ਨੂੰ ਕੀਤਾ ਗਿਆ ਪੱਕਾ
ਲੰਬੀ/ ਸ੍ਰੀ ਮੁਕਤਸਰ ਸਾਹਿਬ 15 ਮਈ
ਪੰਜਾਬ ਸਰਕਾਰ ਵਲੋਂ ਟੇਲਾਂ ਤੇ ਪੈਂਦੀਆਂ ਜਮੀਨਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਉਪਲਬੱਧ ਕਰਵਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਮਰੱਥਾ ਵਧਾਉਣ ਲਈ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹੇ, ਕੱਸੀਆਂ ਨੂੰ ਪੱਕਾ ਕੀਤਾ ਹੈ ਅਤੇ ਜਮੀਨਦੋਜ਼ ਪਾਈਪਾਂ ਪਾਈਆਂ ਗਈਆਂ ਹਨ। ਇਹ ਪ੍ਰਗਟਾਵਾ Gurmeet Singh Khddian ਖੇਤੀਬਾੜੀ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ Abul Khurana Distributary ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਉਦਘਾਟਨ ਕਰਦਿਆਂ ਕੀਤਾ ।
ਉਹਨਾਂ ਦੱਸਿਆ ਕਿ 17 ਕਿਲੋਮੀਟਰ ਲੰਬੇ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ’ਤੇ ਪੰਜਾਬ ਸਰਕਾਰ ਵਲੋਂ 6 ਕਰੋੜ 50 ਲੱਖ ਰੁਪਏ ਖਰਚ ਕੀਤੇ ਗਏ ਹਨ, ਇਹ ਰਜਬਾਹਾ 40 ਸਾਲ ਪਹਿਲਾਂ ਬਣਾਇਆ ਗਿਆ ਸੀ। ਇਸ ਰਜਬਾਹੇ ਦੀ ਰੀਲਾਈਨਿਗ ਨਾਲ ਪਿੰਡ ਥਰਾਜਵਾਲਾ, ਦਿਉਣ ਖੇੜਾ, ਅਬੁਲ ਖੁਰਾਣਾ, ਡੱਬਵਾਲੀ ਮਲਕੋ ਕੀ, ਲਾਲ ਬਾਈ, ਤੱਪਾ ਖੇੜਾ, ਕੋਲਿਆਂਵਾਲੀ ਆਦਿ ਦੇ ਰਕਬੇ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ। ਉਹਨਾਂ ਦੱਸਿਆ ਕਿ ਖੇਤੀਬਾੜੀ ਲਈ ਜਿੱਥੇ ਪਹਿਲਾਂ 33 ਪ੍ਰਤੀਸਤ ਪਾਣੀ ਹੀ ਮਿਲਦਾ ਹੈ, ਹੁਣ ਸਿੰਚਾਈ ਵਿਭਾਗ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਨਾਲ 75 ਪ੍ਰਤੀਸ਼ਤ ਪਾਣੀ ਉਪਲਬੱਧ ਹੋਣਾ ਸ਼ੁਰੂ ਹੋ ਗਿਆ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਬੋਹਰ ਅਤੇ ਫਾਜ਼ਿਲਕਾ ਇਲਾਕਿਆਂ ਦੇ ਟੇਲਾਂ ਤੇ ਪੈਂਦੇ ਪਿੰਡਾਂ ਤੱਕ ਪਾਣੀ ਪੂਰੀ ਮਾਤਰਾ ਵਿੱਚ ਪਹੁੰਚਾਇਆ ਜਾ ਰਿਹਾ ਹੈ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ Ground Water ਨੂੰ ਬਚਾਉਣ ਲਈ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ Direct Sowing of Rice ਕਰਨ ਵਾਲੇ ਕਾਸਤਕਾਰਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਵੇਗੀ ਅਤੇ ਸਰਕਾਰ ਵਲੋਂ ਇਸ ਸਕੀਮ ਤਹਿਤ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ, ਇਸ ਤੋਂ ਪਹਿਲਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲ ਕਾਸਤਕਾਰਾਂ ਦੇ ਬੈਂਕ ਖਾਤਿਆਂ ਵਿੱਚ 32 ਕਰੋੜ ਰੁਪਏ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ।
ਇਸ ਤੋਂ ਇਲਾਵਾ ਪੰਜਾਬ ਵਿੱਚ ਨਰਮੇ ਦੀ ਕਾਸਤ ਨੂੰ ਪ੍ਰਫੁਲਤ ਕਰਨ ਲਈ 33 ਪ੍ਰਤੀਸ਼ਤ Cotton Seed Subsidy ਸਬਸਿਡੀ ਪੰਜਾਬ ਸਰਕਾਰ ਵਲੋਂ ਦਿੱਤੀ ਜਾਵੇਗੀ ਤਾਂ ਧਰਤੀ ਹੇਠਲੇ ਪਾਣੀ ਨੂੰ ਡੂੰਘਾ ਹੋਣ ਤੋਂ ਬਚਾਇਆ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ PAU ਦੀ ਸਲਾਹ ਤੇ ਦੇਸੀ ਕਪਾਹ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਜਾਵੇਗਾ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹਨਾਂ ਦੇ ਖੇਤਾਂ ਵਿੱਚ ਬਨਣ ਵਾਲੇ ਖਾਲਿਆਂ ਅਤੇ ਰਜਬਾਹਿਆ ਦੇ ਪੁਨਰ ਨਿਰਮਾਣ ’ਤੇ ਖੁਦ ਨਿਗਰਾਨੀ ਕਰਦੇ ਰਹਿਣ ਤਾਂ ਜੋ ਭਵਿੱਖ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਤੇ ਉਹਨਾਂ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ—ਵੱਖ ਭਲਾਈ ਸਕੀਮਾਂ ਸਬੰਧੀ ਵੀ ਲੋਕਾਂ ਨੂੰ ਜਾਣੂੰ ਕਰਵਾਇਆ।
ਇਸ ਮੌਕੇ ਸ੍ਰੀ ਪੰਕਜ ਕੁਮਾਰ SDM ਮਲੋਟ, ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਐਕਸੀਅਨ ਅਰਸ਼ਦੀਪ ਸਿੰਘ ਸਿੱਧੂ, ਬੀ.ਡੀ.ਪੀ.ਓ. ਲੰਬੀ ਰਕੇਸ਼ ਬਿਸ਼ਨੋਈ, ਸੁਖਵਿੰਦਰ ਸਿੰਘ ਐਸ.ਡੀ.ਓ. ਸਿੰਚਾਈ, ਨਿਰਜੀਵ ਸਿੰਘ ਸਰਪੰਚ ਤੱਪਾ ਖੇੜਾ, ਵਿੱਕੀ ਸਰਪੰਚ ਅਬੁਲ ਖੁਰਾਣਾ, ਗੁਰਬਾਜ ਸਿੰਘ ਵਣਵਾਲਾ, ਰਾਜਾ ਮਾਹੂਆਣਾ, ਸੁਰਜੀਤ ਸਿੰਘ ਚੇਅਰਮੈਨ ਮਿੱਡਾ, ਰਵੀ ਬਰਾੜ ਤੱਪਾਖੇੜਾ, ਬਲਵੰਤ ਸਿੰਘ ਤੱਪਾਖੇੜਾ, ਰਛਪਾਲ ਸਿੰਘ ਖੁੱਡੀਆਂ, ਜ਼ੋਗਿੰਦਰ ਸਿੰਘ ਸੰਧੂ ਬਲਦੇਵ ਸਿੰਘ ਸੰਧੂ, ਪੀ.ਏ. ਗੁਰਬਾਜ ਖੁੱਡੀਆ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਵੀ ਮੌਜੂਦ ਸਨ।

No comments:
Post a Comment