Tuesday, May 19, 2026

ਪੀ.ਏ.ਯੂ ਫਾਰਮ ਸਲਾਹਕਾਰ ਵਲੋਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ

ਬਰਨਾਲਾ, 19 ਮਈ

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ Barnala ਵੱਲੋਂ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ Short Duration Verities of Paddy ਅਤੇ ਖਾਦਾਂ ਦੀ ਸੰਤੁਲਿਤ Fertilizer for Paddy ਵਰਤੋਂ ਬਾਰੇ ਜਾਗਰੂਕ ਕਰਨ ਲਈ ਪਿੰਡ ਰਾਏਸਰ ਦੀ ਪਬਲਿਕ ਲਾਈਬ੍ਰੇਰੀ ਵਿੱਚ ਬੀਤੇ ਦਿਨ ਜਾਗਰੂਕਤਾ ਕੈਂਪ ਲਾਇਆ ਗਿਆ। ਜਿਸ ਵਿੱਚ ਸੈਕਟਰੀ ਸ. ਹਰਪ੍ਰੀਤ ਸਿੰਘ, ਸੋਸਾਇਟੀ ਮੈਂਬਰ ਅਤੇ ਕਾਫ਼ੀ ਕਿਸਾਨਾਂ ਨੇ ਭਾਗ ਲਿਆ ।

ਇਸ ਮੌਕੇ ਡਾ. ਅਮਨਦੀਪ ਕੌਰ, ਜ਼ਿਲ੍ਹਾ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ (PR-133, ਪੀ ਆਰ 132, ਪੀ ਆਰ 131, ਪੀ ਆਰ 128, ਪੀ ਆਰ 126 ਅਤੇ ਬਾਸਮਤੀ 1509) ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀਆਂ ਕਿਸਮਾਂ ਪਾਣੀ ਦੀ ਬੱਚਤ ਦੇ ਨਾਲ-ਨਾਲ ਅਗਲੀ ਫਸਲ ਦੀ ਸਮੇਂ ਸਿਰ ਬਿਜਾਈ ਵਿੱਚ ਵੀ ਮਦਦਗਾਰ ਸਾਬਤ ਹੁੰਦੀਆਂ ਹਨ। ਕੈਂਪ ਦੌਰਾਨ ਝੋਨੇ ਦੀ ਨਵੀਂ ਕਿਸਮ ਪੀ ਆਰ 133 ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ। ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ Basmati Rice ਦੀ ਫ਼ਸਲ ਵਿੱਚ ਬੀਜ ਦੀ ਸੋਧ Seed Treatment ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਝੋਨੇ ਦੀ ਸਿਹਤਮੰਦ ਪੌਦ ਤਿਆਰ ਕਰਨ ਲਈ ਜ਼ਰੂਰੀ ਨੁਕਤੇ ਸਾਂਝੇ ਕੀਤੇ। ਝੋਨੇ ਦੇ ਮਧਰੇਪਣ ਦੇ ਰੋਗ ਦੀ ਪਹਿਚਾਣ ਅਤੇ ਵਾਧੇ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਕਿਸਾਨਾਂ ਨੂੰ ਮਿੱਟੀ ਪਰਖ ਕਰਾਉਣ Soil Testing ਲਈ ਨਮੂਨਾ ਲੈਣ ਦੇ ਢੰਗ ਬਾਰੇ ਵਿਸਥਾਰ ਪੂਰਵਕ  ਦੱਸਿਆ ਗਿਆ ਅਤੇ ਰਸਾਇਣਕ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖਾਦਾਂ ਦੀ ਲੋੜ ਅਨੁਸਾਰ ਅਤੇ ਮਿੱਟੀ ਦੀ ਜਾਂਚ ਦੇ ਅਧਾਰ ‘ਤੇ ਵਰਤੋਂ ਕਰਨ ਨਾਲ ਖਰਚੇ ਘਟਦੇ ਹਨ ਅਤੇ ਮਿੱਟੀ ਦੀ ਸਿਹਤ ਵੀ ਬਿਹਤਰ ਰਹਿੰਦੀ ਹੈ। ਇਸ ਤੋਂ ਇਲਾਵਾ ਪਿੰਡ ਘੁਨੰਸ ਵਿਖੇ ਮੱਕੀ ਦੀ ਫ਼ਸਲ ਵਾਲੇ ਖੇਤਾਂ ਦਾ ਨਿਰੀਖਣ ਕੀਤਾ ਗਿਆ ।

No comments:

Post a Comment