— ਰਸਾਇਣਕ ਖਾਦਾ ਦੀ ਥਾਂ ਤੇ ਆਰਗੈਨਿਕ ਖਾਦਾ ਦੀ ਕੀਤੀ ਜਾਵੇ ਵਰਤੋਂ
ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ, 2 ਮਈ :
ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ District Level Farmer Training Camp ਕੈਂਪ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ Gurmeet Singh Khuddian ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਨੇ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿੱਚ ਵਿਭਿੰਨਤਾ Crop Diversification ਲਿਆਉਣ ਲਈ ਰਿਵਾਇਤੀ ਫਸਲਾਂ ਨੂੰ ਛੱਡ ਕੇ ਖੇਤੀਬਾੜੀ ਧੰਦੇ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸਾਨ ਦਾਲਾਂ, ਸਬਜ਼ੀਆਂ, ਫ਼ਲਾਂ, ਬਾਗਬਾਨੀ, ਅਤੇ ਚੰਗੀਆਂ ਨਸਲਾਂ ਦੇ ਪਸ਼ੂ ਪਾਲਣ ਵਰਗੇ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਸਿੱਧੀ ਝੋਨੇ Direct Sowing of Paddy ਦੀ ਬਿਜਾਈ ਕਰਨੀ ਚਾਹੀਦੀ ਹੈ ਅਤੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 30 ਕਰੋੜ ਰੁਪਏ ਦੀ ਰਕਮ ਉਹਨਾਂ ਦੇ ਬੈਂਕ ਖਾਤਿਆਂ ਰਾਹੀਂ ਟਰਾਂਸਫਰ ਕੀਤੀ ਗਈ ਹੈ।
ਉਹਨਾਂ ਅਪੀਲ ਕੀਤੀ ਕਿ ਸਾਨੂੰ ਰਸਾਇਣਕ ਖਾਦਾਂ ਦੀ ਬਿਜਾਏ ਆਰਗੈਨਿਕ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਜਲਦੀ ਹੀ ਉਹਨਾਂ ਨੂੰ ਜੰਤਰ ਦਾ ਬੀਜ ਹਰੀ ਖਾਦ ਲਈ ਉਪਲਬੱਧ ਕਰਵਾਇਆ ਜਾਵੇਗਾ।
ਉਹਨਾਂ ਇਹ ਵੀ ਅਪੀਲ ਕੀਤੀ ਕਿ ਵਾਤਾਵਰਣ ਨੂੰ ਬਚਾਉਣ ਲਈ ਕਣਕ ਦੇ ਨਾੜ ਅਤੇ ਝੋਨੇ ਦੀ ਪਾਰਲੀ ਨੂੰ ਅੱਗ ਨਹੀਂ ਲਾਉਣਾ ਚਾਹੀਦਾ ।
ਇਸ ਮੌਕੇ ਤੇ ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਕਰਨਜੀਤ ਸਿੰਘ ਗਿੱਲ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ।ਉਹਨਾਂ ਕਿਸਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਫ਼ਸਲਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਮਾਰੀਆਂ ਪੈਂਦੀਆਂ ਹਨ ਤਾਂ ਉਹ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਮਾਹਿਰਾਂ, ਸਾਇੰਸਦਾਨਾਂ ਨਾਲ ਜ਼ਰੂਰ ਰਾਬਤਾ ਕਾਇਮ ਕਰਨ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਫਸਲਾਂ ਦੀ ਕਾਸ਼ਤ ਕੀਤੀ ਜਾਵੇ। ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਜ਼ਰੂਰ ਸ਼ਿਰਕਤ ਕਰਨ ਤਾਂ ਜੋ ਉਹਨਾਂ ਨੂੰ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਪ੍ਰਾਪਤ ਹੋ ਸਕੇ।
ਇਸ ਮੌਕੇ ਡਾ: ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ, ਨੇ ਦੱਸਿਆ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੇਤੀਬਾੜੀ ਨਾਲ ਸਬੰਧਿਤ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਕਿਸਾਨ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ।
ਇਸ ਮੌਕੇ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਟਾਲਾਂ ਦਾ ਆਯੋਜਨ ਕੀਤਾ ਗਿਆ
ਇਸ ਮੌਕੇ ਸ੍ਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸਾਹਿਬ, ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਸ੍ਰੀ ਸੁਰਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਸੀਨੀਅਰ ਆਪ ਆਗੂ ਗੁਰਬਾਜ ਸਿੰਘ, ਅਭੈ ਸਿੰਘ ਢਿਲੋਂ, ਬਿਕਰਮ ਸਿੰਘ ਬਰਾੜ, ਸੁਖਜਿੰਦਰ ਸਿੰਘ ਬਰਾੜ ਪ੍ਰਧਾਨ ਟਰੱਕ ਯੂਨੀਅਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਡਾ. ਮੰਗਲ ਸੈਨ ਏਡੀਓ ਬਲਾਕ ਮਲੋਟ, ਇੰਜੀਨੀਅਰ ਰਾਜੇਂਦਰ ਕੁਮਾਰ, ਡਾ. ਸੁਖਚੈਨ ਸਿੰਘ ਏਡੀਓ ਬਲਾਕ ਲੰਬੀ, ਡਾ. ਰਾਜਵਿੰਦਰ ਸਿੰਘ ਬਲਾਕ ਅਫਸਰ, ਡਾ. ਜਗਮੋਹਨ ਸਿੰਘ ਬਲਾਕ ਅਫਸਰ ਗਿੱਦੜਬਾਹਾ, ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫੈਸਰ ਕੇਵੀਕੇ , ਡਾ. ਮਨਮੀਤ ਕੌਰ ਏਡੀਓ, ਡਾ. ਜਗਦੀਪ ਸਿੰਘ ਬਾਗਬਾਣੀ , ਸ੍ਰੀ ਗੋਬਿੰਦ ਸਿੰਘ ਪੰਜਾਬ ਐਗਰੋ, ਡਾ. ਜੋਬਨਦੀਪ ਸਿੰਘ ਏਡੀਓ, ਡਾ. ਕੁਲਦੀਪ ਸਿੰਘ ਮਰਖਾਈ, ਸ੍ਰੀ ਮਨਪ੍ਰੀਤ ਸਿੰਘ ਡਿਪਟੀ ਰੇਜ ਅਫਸਰ , ਕੁਲਦੀਪ ਸਿੰਘ ਮਰਖਾਈ, ਸਵਰਨ ਸਿੰਘ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਿਸਾਨ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।
ਇਸ ਕੈਂਪ ਦਾ ਸਮੁੱਚਾ ਪ੍ਰਬੰਧਾ ਆਤਮਾ ਸਕੀਮ ਅਧੀਨ ਡਾ.ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ,ਡਾ.ਸੁਖਜਿੰਦਰ ਸਿੰਘ ਅਤੇ ਡਾ.ਜਸ਼ਨਪ੍ਰੀਤ ਸਿੰਘ ਬਰਾੜ ਨੇ ਕੀਤਾ
.jpeg)

No comments:
Post a Comment