- ਖੇਤੀਬਾੜੀ ਵਿਭਾਗ ਤੇ ਪੀ.ਏ.ਯੂ.-ਕੇ.ਵੀ.ਕੇ ਵੱਲੋਂ ਹਰੀ ਖਾਦ ਵਾਲੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਪਿੰਡ ਕਾਲੂ
ਅਰਾਈਆਂ ਹਿਥਾੜ ਵਿਖੇ ਜਾਗਰੂਕਤਾ ਕੈਂਪ ਆਯੋਜਿਤ
ਫਿਰੋਜ਼ਪੁਰ, 21 ਮਈ :
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ PAU.-ਕ੍ਰਿਸ਼ੀ ਵਿਗਿਆਨ ਕੇਂਦਰ KVK ਫ਼ਿਰੋਜ਼ਪੁਰ ਦੀ ਟੀਮ ਵੱਲੋਂ ਹਰੀ ਖਾਦ ਵਾਲੀਆਂ ਫ਼ਸਲਾਂ Green Manure Crops ਦੀ ਕਾਸ਼ਤ ਸੰਬੰਧੀ ਹੜ੍ਹ ਪ੍ਰਭਾਵਿਤ ਪਿੰਡ ਕਾਲੂ ਅਰਾਈਆਂ ਹਿਥਾੜ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ ਡਾ. ਭੱਲਣ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ, ਕੇ.ਵੀ.ਕੇ. ਨੇ ਕਿਸਾਨਾਂ ਨੂੰ ਹਰੀ ਖਾਦ ਵਾਲੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੰਦਿਆ ਕਿਹਾ ਕਿ ਕਿਸਾਨ ਵੀਰਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਹਰੀ ਖਾਦ ਦੀ ਕਾਸ਼ਤ ਜ਼ਰੂਰ ਅਪਨਾਉਣੀ ਚਾਹੀਦੀ ਹੈ। ਹਰੀ ਖਾਦ ਲਈ ਸਣ ਅਤੇ ਯੰਤਰ ਦੀ ਫ਼ਸਲ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਜਿੰਨੀ ਜਲਦੀ ਹੋ ਸਕੇ ਇਸਦੀ ਬਿਜਾਈ ਕਰ ਦੇਣੀ ਚਾਹੀਦੀ ਹੈ ਤਾਂ ਕਿ 40-45 ਦਿਨ ਦੀ ਹਰੀ ਖਾਦ ਵਾਲੀ ਫ਼ਸਲ ਖੇਤ ਵਿੱਚ ਵਾਹੀ ਜਾ ਸਕੇ। ਉਹਨਾਂ ਦੱਸਿਆ ਕਿ ਹਰੀ ਖਾਦ ਖੇਤ ਵਿੱਚ ਵਾਹੁਣ ਨਾਲ ਝੋਨੇ ਵਿੱਚ 55 ਕਿੱਲੋ ਅਤੇ ਬਾਸਮਤੀ ਵਿੱਚ 100 ਪ੍ਰਤੀਸ਼ਤ Urea ਖਾਦ ਦੀ ਬੱਚਤ ਕੀਤੀ ਜਾ ਸਕਦੀ ਹੈ। ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬਣੀ ਮਿੱਟੀ ਅਤੇ ਪਾਣੀ ਪਰਖ ਲੈਬ ਬਾਰੇ ਦਸਦਿਆਂ ਉਹਨਾਂ ਕਿਹਾ ਕਿ ਸਾਉਣੀ ਦੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਪਰਖ ਜ਼ਰੂਰ ਕਰਵਾ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਣਕ ਦੀ ਫ਼ਸਲ ਨੂੰ ਸਿਫਾਰਸ਼ DAP ਦੀ ਖਾਦ ਪਾਈ ਹੋਵੇ ਤਾਂ ਝੋਨੇ ਨੂੰ ਖ਼ਾਦ ਪਾਉਣ ਦੀ ਲੋੜ ਨਹੀਂ। ਡਾ ਅਮਿਤ ਬਜਾਜ (ਖੇਤੀਬਾੜੀ ਵਿਕਾਸ ਅਫਸਰ), ਮਮਦੋਟ ਨੇ ਕਿਸਾਨਾਂ ਨਾਲ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ (ਸੀ ਆਰ ਐੱਮ, ਸਮੈਮ ਆਦਿ) ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਡਾ. ਅਰੁਪਿੰਦਰ ਕੌਰ (ਖੇਤੀਬਾੜੀ ਵਿਕਾਸ ਅਫਸਰ), ਮਮਦੋਟ ਨੇ ਕਿਸਾਨਾਂ ਨੂੰ ਜਲਦ ਤੋਂ ਜਲਦ ਮਹਿਕਮੇ ਨਾਲ ਰਾਬਤਾ ਕਰਕੇ ਕਿਸਾਨ ਆਈ ਡੀ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਖੇਤੀ ਨਾਲ ਸੰਬੰਧਿਤ ਵੱਖ-ਵੱਖ ਸਹੂਲਤਾਂ ਲਈ ਕਿਸਾਨ ਆਈ. ਡੀ. Farmer ID ਹੋਣੀ ਬਹੁਤ ਜ਼ਰੂਰੀ ਹੈ। ਇਸ ਲਈ ਇਹ ਪ੍ਰਕਿਰਿਆ ਜਲਦੀ ਪੂਰੀ ਕਰ ਲੈਣੀ ਚਾਹੀਦੀ ਹੈ। ਡਾ. ਆਸ਼ਵ ਬਜਾਜ (ਬਲਾਕ ਤਕਨਾਲੌਜੀ ਮੈਨੇਜਰ) ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ ਦੇ ਆਧਾਰ 'ਤੇ ਜਿਪਸਮ ਦੀ ਵਰਤੋਂ ਲਈ ਪ੍ਰੇਰਿਤ ਕੀਤਾ। ਕੈਂਪ ਦੇ ਅਖੀਰ ਵਿਚ ਮਾਹਿਰਾਂ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ।

No comments:
Post a Comment