ਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU—ਕ੍ਰਿਸ਼ੀ ਵਿਗਿਆਨ ਕੇਂਦਰ KVK, ਸ੍ਰੀ ਮੁਕਤਸਰ ਸਾਹਿਬ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਚਲਾਈ ਜਾ ਰਹੀ ਰਾਸ਼ਟਰੀ ਮੁਹਿੰਮ ਤਹਿਤ ਮਲੋਟ ਅਤੇ ਲੰਬੀ ਬਲਾਕ ਦੀਆਂ ਸਹਿਕਾਰੀ ਸਭਾਵਾਂ Cooperative Societies ਦੇ ਅਧਿਕਾਰੀਆਂ ਅਤੇ ਸਕੱਤਰਾਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਸ ਸਿਖਲਾਈ ਪ੍ਰੋਗਰਾਮ ਵਿੱਚ 80 ਤੋਂ ਵੱਧ ਸਿਖਿਆਰਥੀਆਂ ਨੇ ਹਿੱਸਾ ਲਿਆ, ਪ੍ਰੋਗਰਾਮ ਦਾ ਮੁੱਖ ਉਦੇਸ਼ ਖਾਦਾਂ ਦੀ ਸੰਤੁਲਿਤ ਵਰਤੋਂ, ਮਿੱਟੀ ਦੀ ਸਿਹਤ ਸੰਭਾਲ ਅਤੇ ਸਰਵਪੱਖੀ ਪੋਸ਼ਕ ਤੱਤ ਪ੍ਰਬੰਧਨ ਸਬੰਧੀ ਜਾਗਰੂਕਤਾ ਪੈਦਾ ਕਰਨਾ ਹੈ।
ਇਸ ਮੌਕੇ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਐਕਸਟੈਂਸ਼ਨ ਐਜੂਕੇਸ਼ਨ) ਨੇ ਖਾਦਾਂ ਦੀ Fertilizer ਅਸੰਤੁਲਿਤ ਵਰਤੋਂ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ’ਤੇ ਪੈਣ ਵਾਲੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਮਿੱਟੀ ਜਾਂਚ Soil Testing ਅਧਾਰਿਤ ਖਾਦ ਵਰਤੋਂ ਅਤੇ ਪੀ.ਏ.ਯੂ. ਦੀਆਂ ਸਿਫਾਰਸ਼ਾਂ ਅਨੁਸਾਰ ਖਾਦਾਂ ਦੀ ਵਰਤੋਂ ਲਈ ਪ੍ਰੇਰਿਤ ਕਰਨ ’ਤੇ ਜ਼ੋਰ ਦਿੱਤਾ। ਇਸਦੇ ਨਾਲ ਹੀ ਯੂਨੀਵਰਸਿਟੀ ਵੱਲੋਂ ਕੇ.ਵੀ.ਕੇ. ਰਾਹੀਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਸਿਖਲਾਈਆਂ ਬਾਰੇ ਜਾਣਕਾਰੀ ਦਿੱਤੀ।
ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਜੈਵਿਕ ਸਰੋਤਾਂ ਦੀ ਵਰਤੋਂ, ਹਰੀ ਖਾਦ, ਫਸਲੀ ਰਹਿੰਦ—ਖੂੰਹਦ ਪ੍ਰਬੰਧਨ Crop Residue Management, ਨਾਈਟਰੋਜਨ ਕੁਸ਼ਲ ਫਸਲੀ ਕਿਸਮਾਂ ਅਤੇ ਸੂਖਮ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਝੋਨੇ ਵਿੱਚ ਮਧਰੇ ਰੋਗ ਦੀ ਰੋਕਥਾਮ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਡਾ. ਸੁਖਜਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਫਲਾਂ ਅਤੇ ਸਬਜ਼ੀਆਂ ਵਿੱਚ ਪੋਸ਼ਕ ਤੱਤ ਪ੍ਰਬੰਧਨ ਦੀ ਭੂਮਿਕਾ ਬਾਰੇ ਚਰਚਾ ਕੀਤੀ। ਉਹਨਾਂ ਬਾਗਾਂ ਲਈ ਵਿਗਿਆਨਕ ਢੰਗ ਨਾਲ ਮਿੱਟੀ ਦੇ ਨਮੂਨੇ ਇਕੱਠੇ ਕਰਨ ਦੀ ਵਿਧੀ ਬਾਰੇ ਵੀ ਜਾਣੂੰ ਕਰਵਾਇਆ।
ਇਸ ਮੌਕੇ ਸਹਾਇਕ ਰਜਿਸਟਰਾਰ ਸ. ਪਰਿਪੂਰਨ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਹਨਾਂ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਅਤੇ ਸਕੱਤਰਾਂ ਨੂੰ ਅਪੀਲ ਕੀਤੀ ਕਿ ਉਹ ਸਿਖਲਾਈ ਦੌਰਾਨ ਪ੍ਰਾਪਤ ਕੀਤੀ ਵਿਗਿਆਨਕ ਜਾਣਕਾਰੀ ਅਤੇ ਪੀਏਯੂ ਦੀਆਂ ਸਿਫਾਰਸ਼ਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣ।
.jpeg)
No comments:
Post a Comment