Wednesday, May 6, 2026

ਨਰਮਾ ਬੀਜਣ ਵਾਲੇ ਕਿਸਾਨਾਂ ਲਈ ਸਰਕਾਰ ਵੱਲੋਂ ਵਿਸ਼ੇਸ਼ ਸਹਾਇਤਾ: ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ)

ਸ੍ਰੀ ਮੁਕਤਸਰ ਸਾਹਿਬ, 06 ਮਈ:

      ਖੇਤੀਬਾੜੀ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਤੇ ਫ਼ਸਲੀ ਵਿਭਿੰਨਤਾ ਅਧੀਨ ਨਰਮਾ ਪੱਟੀ Cotton Belt of Punjab ਵਾਲੇ ਜ਼ਿਲ੍ਹਿਆਂ ਵਿੱਚ ਨਰਮੇਂ ਦੀ ਫਸਲ Cotton Crop  ਨੂੰ ਮੁੜ ਸੁਰਜੀਤ ਕਰਨ ਲਈ ਅਤੇ ਕਿਸਾਨਾਂ ਨੂੰ ਨਰਮੇਂ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਡਾ: ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ)ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਚੁੱਕਦਿਆਂ ਇਸ ਸਾਲ ਵੀ ਨਰਮੇਂ ਦੇ ਬੀ.ਟੀ. ਬੀਜ਼ ’ਤੇ ਬੀਜ਼ ਦੀ ਕੁੱਲ ਕੀਮਤ ਦਾ 33 ਪ੍ਰਤੀਸ਼ਤ ਹਿੱਸਾ ਸਬਸਿਡੀ ਦਿੱਤੀ ਜਾ ਰਹੀ ਹੈ। ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਜਾਂ 10 ਬੀ.ਟੀ. ਬੀਜ਼ ਦੇ ਪੈਕੇਟਾਂ ’ਤੇ ਹੀ ਸਬਸਿਡੀ ਮਿਲੇਗੀ। ਇਹ ਸਬਸਿਡੀ ਕੇਵਲ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ’ਤੇ ਹੀ ਮਿਲੇਗੀ। ਨਰਮੇ ਦੀ ਬਿਜਾਈ ਕਰਨ ਵਾਲੇ ਕਿਸਾਨ ਸਬਸਿਡੀ ਪ੍ਰਾਪਤ ਕਰਨ ਲਈ www.agrimachinerypb.com ਪੋਰਟਲ ’ਤੇ 31 ਮਈ ਤੱਕ ਅਪਲਾਈ ਕਰ ਸਕਦੇ ਹਨ।

ਸਬਸਿਡੀ ਲਈ ਅਪਲਾਈ ਕਰਨ ਸਮੇਂ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰਖੇਤੀਬਾੜੀ ਵਿਕਾਸ/ ਵਿਸਥਾਰ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਅਗੇਤੇ ਬੀਜੇ ਗਏ ਨਰਮੇਂ ਦੀ ਫ਼ਸਲ ’ਤੇ ਕੀੜੇ ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਘੱਟ ਹੁੰਦਾ ਹੈ ਅਤੇ ਝਾੜ ਵੱਧ ਹੁੰਦਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਨਰਮੇਂ ਦੀ ਅਗੇਤੀ ਬਿਜਾਈ ਲਈ ਨਹਿਰੀ ਪਾਣੀ ਦੇਣ ਲਈ ਨਹਿਰੀ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ। 

No comments:

Post a Comment