Tuesday, May 5, 2026

ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ “ਸਾਉਣੀ ਫਸਲਾਂ ਦੀ ਸੁਧਰੀ ਕਾਸ਼ਤ ਤਕਨੀਕਾਂ” ਸਬੰਧੀ ਸਿਖਲਾਈ ਕੈਂਪ ਦਾ ਕੀਤਾ ਆਯੋਜਨ

ਰੂਪਨਗਰ, 05 ਮਈ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ KVK Ropar ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਅਤੇ ਆਈ.ਸੀ.ਏ.ਆਰ-ਅਟਾਰੀ, ਜ਼ੋਨ-1, ਲੁਧਿਆਣਾ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਕੀੜ੍ਹੀ ਅਫਗਾਨਾ ਵਿਖੇ “ਸਾਉਣੀ ਦੀਆਂ ਫਸਲਾਂ Kharif Crops ਦੀ ਸੁਧਰੀਆਂ ਕਾਸ਼ਤ ਤਕਨੀਕਾਂ” ਵਿਸ਼ੇ ’ਤੇ ਟ੍ਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ। 

ਇਹ ਪ੍ਰੋਗਰਾਮ ਐਸੋਸਿਅਟ ਡਾਇਰੈਕਟਰ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਡਾਸਤਬੀਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਇਸ ਕੈਂਪ ਦੌਰਾਨ ਪ੍ਰੋਫੈਸਰ (ਸਬਜੀ ਵਿਗਿਆਨ) ਡਾ. ਸੰਜੀਵ ਅਹੂਜਾ ਨੇ ਗਰਮੀਆਂ ਦੀਆਂ ਸਬਜ਼ੀਆਂ ਦੀ ਕਾਸ਼ਤ ਅਤੇ ਫਸਲ ਵਿਭਿੰਨਤਾ ਲਈ ਹਲਦੀ ਦੀ ਕਾਸ਼ਤ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ। 

ਇਸ ਕੈਂਪ ਦੌਰਾਨ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਸੁਧਰੀਆਂ ਕਾਸ਼ਤ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ, ਜਿਸ ਵਿੱਚ ਪੀ.ਏ.ਯੂ ਦੀ ਝੋਨੇ ਦੀ ਕਿਸਮ ਪੀ.ਆਰ-126 ਦੇ ਕਾਸ਼ਤ ਢੰਗ, ਸੰਤੁਲਿਤ ਖਾਦਾਂ ਦੀ ਵਰਤੋਂ ਅਤੇ ਸਾਉਣੀ ਦੀਆਂ ਫ਼ਸਲਾਂ ਵਿੱਚ ਲਘੂ ਤਤਾਂ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। 

ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ. ਉਰਵੀ ਸ਼ਰਮਾ ਨੇ ਝੋਨੇ ਦੀ ਨਰਸਰੀ ਵਿੱਚ ਚਿੱਟੀ ਪਿੱਠ ਵਾਲਾ ਟਿੱਡੇ (ਵਾਈਟ ਬੈਕਡ ਪਲਾਂਟ ਹੋਪਰ) ਦੇ ਪ੍ਰਭਾਵਸ਼ਾਲੀ ਰੋਕਥਾਮ, ਝੋਨੇ ਅਤੇ ਮੱਕੀ ਵਿੱਚ ਸਰਵਪੱਖੀ ਕੀਟ ਅਤੇ ਬੀਮਾਰੀਆਂ ਦੀ ਰੋਕਥਾਮ ਬਾਰੇ ਜਾਗਰੂਕ ਕਰਵਾਇਆ। ਇਸ ਕੈਂਪ ਦੌਰਾਨ ਝੋਨੇ ਵਿੱਚ ਬੀਜ ਸੋਧ ਦੀ ਵਿਧੀ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਕੈਂਪ ਦੌਰਾਨ ਝੋਨੇ ਲਈ ਜੀਵਾਣੂ ਖਾਦ, ਸਬਜੀਆਂ ਦੀਆਂ ਕਿੱਟਾਂ ਵੀ ਉਪਲਬਧ ਕਰਵਾਈਆਂ ਗਈਆਂ ਅਤੇ ਪੀਏਯੂ ਦੀਆਂ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸ਼ਤ ਕਰਨ ਲਈ ਪੇ੍ਰਿਤ ਕੀਤਾ ਗਿਆ।

No comments:

Post a Comment