Tuesday, May 12, 2026

ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਹੁੰਦੇ ਹਨ ਨਸ਼ਟ

ਅੰਮ੍ਰਿਤਸਰ, 12 ਮਈ (Only Agriculture) - ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੌਜਨ Nitrogen, ਫਾਸਫੋਰਸ Phosphors ਅਤੇ ਪੁਟਾਸ਼ Potash ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਇਸ ਦੇ ਨਾਲ ਜ਼ਹਿਰੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ Carbon Dioxide, ਕਾਰਬਨ ਮੋਨੋਆਕਸਾਈਡ Carbon Monoxide, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੁੰਦੀਆਂ ਹਨ, ਜਿਸ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ Skin Diseases ਦਾ ਖਤਰਾ ਪੈਦਾ ਹੋ ਜਾਂਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸ਼ਵ ਪੱਧਰ ਤੇ ਆਲਮੀ ਤਪਸ਼ Global Warming ਵਧਣ ਨਾਲ ਹੋ ਰਹੀਆਂ ਮੌਸਮੀ ਤਬਦੀਲੀਆਂ ਦੇ ਪ੍ਰਤੀਕੂਲ ਪ੍ਰਭਾਵ ਪਿਛਲੇ ਸਾਲਾਂ ਦੌਰਾਨ ਫਸਲਾਂ ਦੀ ਕਾਸ਼ਤ ਉੱਪਰ ਪ੍ਰਤੱਖ ਰੂਪ ਵਿੱਚ ਦੇਖਣ ਨੂੰ ਮਿਲ ਰਹੇ ਹਨ, ਜਿਸ ਦੇ ਨਤੀਜੇ ਵਜੋਂ ਬੇੇਮੌਸਮੀ ਬਰਸਾਤਾਂ ਨਾਲ ਅਚਨਚੇਤ ਹੜ੍ਹ ਆ ਰਹੇ ਹਨ ਅਤੇ ਦਿਨ ਦਾ ਤਾਪਮਾਨ ਵਧਣ ਕਾਰਨ ਸੋਕੇ ਵਰਗੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਖੇਤੀ ਮਾਹਿਰਾਂ ਅਨੁਸਾਰ ਮੌਸਮੀ ਤਬਦੀਲੀਆਂ ਕਾਰਨ ਫਸਲਾਂ ਨੂੰ ਲੱਗਣ ਵਾਲੇ ਕੀੜਿਆਂ ਮਕੌੜਿਆਂ ਅਤੇ ਬਿਮਾਰੀਆਂ ਵਿੱਚ ਬਦਲਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨਾਂ ਕਿਹਾ ਕਿ ਭਵਿੱਖ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਨੂੰ ਤਰਜੀਹ ਦੇਣੀ ਪਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਡੇਰੇ ਮਾਨਵੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕਣਕ ਦੇ ਨਾੜ Wheat Crop Residue ਨੂੰ ਅੱਗ ਬਿਲਕੁਲ ਨਾ ਲਗਾਉਣ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕਰਨ ਲਈ ਕਿਸਾਨ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਦੇ ਨਾਲ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਕਿ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੀਆਂ ਹਨ।

No comments:

Post a Comment