Wednesday, May 27, 2026

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 25 ਮਈ :

ਪੰਜਾਬ ਖੇਤੀਬਾੜੀ ਯੂਨੀਵਰਸਿਟੀ PAU, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਠਿੰਡਾ Bathinda ਵੱਲੋਂ ਖਾਦਾਂ ਦੀ ਸੰਤੁਲਿਤ Balanced Use of Fertiliser ਵਰਤੋਂ ਮੁਹਿੰਮ ਤਹਿਤ ਪਿੰਡ ਜੱਸੀ ਪੌ ਵਾਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਕਿਸਾਨਾਂ ਨੇ ਭਾਗ ਲਿਆ ਜਿਸ ਦੌਰਾਨ ਉਨ੍ਹਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣੂੰ ਕਰਵਾਇਆ ਗਿਆ।

ਇਸ ਮੌਕੇ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਟ੍ਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਨੇ ਕਿਸਾਨਾਂ ਨੂੰ ਝੋਨੇ ਅਤੇ ਨਰਮੇ ਦੀ ਫਸਲ Paddy and Cotton Crops ਵਿੱਚ ਜੀਵਾਣੂੰ ਖਾਦ ਦੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜੈਵਿਕ ਖਾਦਾਂ ਦੀ ਵਰਤੋਂ ਨਾਲ ਰਸਾਇਣਕ ਖਾਦਾਂ ਉੱਤੇ ਨਿਰਭਰਤਾ ਘਟਾਈ ਜਾ ਸਕਦੀ ਹੈ ਅਤੇ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਫਸਲ ਵਿੱਚ ਅੱਧੀ ਕਿੱਲੋ ਕੰਸ਼ੋਰਸ਼ੀਅਮ ਜੀਵਾਣੂੰ ਖਾਦ ਨੂੰ 100 ਲਿਟਰ ਪਾਣੀ ਵਿੱਚ ਮਿਲਾਉ ਅਤੇ ਇਸ ਘੋਲ ਵਿੱਚ ਝੋਨੇ ਦੀ ਪਨੀਰੀ ਦੀਆਂ ਜੜ੍ਹਾਂ ਨੂੰ 45 ਮਿੰਟ ਲਈ ਡੋਬਾ ਦਿਉ।

ਇਸ ਖਾਦ ਦੀ ਵਰਤੋਂ ਨਾਲ ਝੋਨੇ ਦਾ ਝਾੜ ਵਧਦਾ ਹੈ ਅਤੇ ਜ਼ਮੀਨ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਖਾਦ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਦੀ ਦੁਕਾਨ ‘ਤੇ ਉਪਲੱਬਧ ਹੈ।

ਇਸ ਮੌਕੇ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਐਂਡ ਫੂਡ ਇੰਜੀਨੀਅਰਿੰਗ), ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ, Lucky Seed Drill ਲੱਕੀ ਸੀਡ ਡ੍ਰਿੱਲ ਰਾਹੀਂ ਬਿਜਾਈ ਕਰਨ ਦੇ ਢੰਗ ਅਤੇ ਇਸ ਤਕਨੀਕ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ DSR ਤਕਨੀਕ ਨਾਲ ਪਾਣੀ ਅਤੇ ਮਜ਼ਦੂਰੀ ਦੀ ਬਚਤ ਹੁੰਦੀ ਹੈ ਜਿਸ ਨਾਲ ਖੇਤੀ ਦੀ ਲਾਗਤ ਘਟਦੀ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

ਕੈਂਪ ਦੌਰਾਨ ਕਿਸਾਨਾਂ ਨੇ ਖਾਦਾਂ ਦੀ ਵਰਤੋਂ ਅਤੇ ਝੋਨੇ ਦੀ ਸਿੱਧੀ ਬਿਜਾਈ Direct Sowing of Rice ਨਾਲ ਸਬੰਧਿਤ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ ਅਤੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਕਿਸਾਨਾਂ ਨੂੰ ਜੀਵਾਣੂੰ ਖਾਦ ਵੀ ਮੁਹੱਈਆ ਕਰਵਾਈ ਗਈ। ਕਿਸਾਨਾਂ ਨੇ ਅਜਿਹੇ ਜਾਗਰੂਕਤਾ ਕੈਂਪਾਂ ਨੂੰ ਸਮੇਂ ਦੀ ਲੋੜ ਦੱਸਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਦਾ ਧੰਨਵਾਦ ਕੀਤਾ।

No comments:

Post a Comment