ਨਰਮੇ ਹੇਠ ਰਕਬਾ ਵਧਾਉਣ ਅਤੇ ਫਸਲੀ ਵਿਭਿੰਨਤਾ ਅਪਣਾਉਣ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ
ਬਠਿੰਡਾ, 10 ਮਈ : ਡਾ. ਹਰਪ੍ਰੀਤਪਾਲ ਕੌਰ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਗਤ ਮੰਡੀ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ Block Level Farmer Training Camp ਦਾ ਆਯੋਜਨ ਕੀਤਾ ਗਿਆ। ਡਾ. ਪ੍ਰਭਜੋਤ ਕੌਰ ਜ਼ਿਲ੍ਹਾ ਸਿਖਲਾਈ ਅਫਸਰ ਅਤੇ ਡਾ. ਮਨੋਜ਼ ਕੁਮਾਰ ਖੇਤੀਬਾੜੀ ਅਫਸਰ ਸੰਗਤ ਦੀ ਅਗਵਾਈ ਹੇਠ ਹੋਏ ਇਸ ਕੈਂਪ ਦੌਰਾਨ ਕਿਸਾਨਾਂ ਨੂੰ ਸਰਕਾਰੀ ਸਕੀਮਾਂ, ਸਿੱਧੀ ਬਿਜਾਈ, ਨਰਮੇ ਅਤੇ ਪਕਾਵੀਂ ਮੱਕੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਅਤੇ ਖੇਤੀ ਨਾਲ ਜੁੜੀਆਂ ਨਵੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਕੈਂਪ ਦੌਰਾਨ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਐਗਰੀ ਸਟੈਕ ਅਤੇ ਫਾਰਮਰ ਆਈ.ਡੀ Agristack Farmer Registry ਬਣਾਉਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਦੇ ਨਾਲ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾ ਕੇ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ।
ਡਾ. ਯਾਦਵੀਰ ਕੌਰ ਵੱਲੋਂ ਰੂੜੀ ਖਾਦ ਅਤੇ ਹਰੀ ਖਾਦ ਵਰਗੀਆਂ ਜੈਵਿਕ ਖਾਦਾਂ Organic Manure ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ।
ਡਾ. ਜਸਵਿੰਦਰ ਕੌਰ ਨੇ ਪਕਾਵੀਂ ਮੱਕੀ Maize ਅਤੇ ਨਰਮੇ ਦੀ ਫਸਲ Cotton Crop ਸਬੰਧੀ ਵਿਸ਼ੇਸ਼ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਮੱਕੀ ਦੀ ਬਿਜਾਈ, ਨਦੀਨਾਂ ਦੀ ਰੋਕਥਾਮ ਅਤੇ ਫਾਲ ਆਰਮੀਵਰਮ ਤੋਂ ਬਚਾਅ ਦੇ ਤਰੀਕੇ ਦੱਸੇ। ਉਨ੍ਹਾਂ ਸਰਕਾਰ ਵੱਲੋਂ ਮੱਕੀ ਉਤੇ ਦਿੱਤੀ ਜਾ ਰਹੀ 17,500 ਰੁਪਏ ਪ੍ਰਤੀ ਹੈਕਟੇਅਰ ਸਬਸਿਡੀ ਬਾਰੇ ਵੀ ਜਾਣੂ ਕਰਵਾਇਆ। ਇਸ ਦੇ ਨਾਲ ਨਰਮੇ ਦੀ ਬਿਜਾਈ 15 ਮਈ ਤੋਂ ਪਹਿਲਾਂ ਕਰਨ, ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਸਰਵੇਖਣ ਅਤੇ ਰੋਕਥਾਮ ਲਈ ਲੋੜੀਂਦੇ ਕਦਮਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਇਸ ਦੌਰਾਨ ਖੇਤੀ ਵਿਭਿੰਨਤਾ Crop Diversification ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਨੂੰ ਨਰਮੇ ਹੇਠ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਅਧਿਕਾਰੀਆਂ ਨੇ ਨਰਮੇ ਦੇ ਬੀਜ ਉਤੇ ਮਿਲ ਰਹੀ 33 ਫੀਸਦੀ ਸਬਸਿਡੀ ਅਤੇ ਨਵੀਂ ਦੇਸੀ ਕਪਾਹ ਕਿਸਮ PBD-88 ਦੀ ਬਿਜਾਈ ਬਾਰੇ ਜਾਣਕਾਰੀ ਦਿੱਤੀ। ਨਾਲ ਹੀ ਝੋਨੇ ਦੀ ਨਵੀਂ ਕਿਸਮ PR-133 ਅਤੇ ਪਨੀਰੀ ਦੀ ਸਹੀ ਤਰੀਕੇ ਨਾਲ ਤਿਆਰੀ ਸਬੰਧੀ ਕਿਸਾਨਾਂ ਨੂੰ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ।
ਕੈਂਪ ਦੇ ਅੰਤ ਵਿੱਚ ਡਾ. ਪ੍ਰਭਜੋਤ ਕੌਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਫਸਲੀ ਚੱਕਰ ਤੋਂ ਬਾਹਰ ਨਿਕਲ ਕੇ ਨਰਮੇ ਸਮੇਤ ਹੋਰ ਵਿਕਲਪੀ ਫਸਲਾਂ ਅਤੇ ਸਹਾਇਕ ਧੰਦੇ ਅਪਣਾਉਣ ਦੀ ਅਪੀਲ ਕੀਤੀ। ਡਾ. ਮਨਜਿੰਦਰ ਸਿੰਘ ਨੇ ਪ੍ਰੋਸੈਸਿੰਗ Food Processing ਅਤੇ ਸਵੈ ਮੰਡੀਕਰਨ Self Marketing ਰਾਹੀਂ ਫਸਲਾਂ ਦਾ ਮੁੱਲ ਵਧਾ ਕੇ ਆਮਦਨ ਵਿੱਚ ਇਜ਼ਾਫ਼ਾ ਕਰਨ ਦੀ ਗੱਲ ਕਹੀ। ਵੱਡੀ ਗਿਣਤੀ ਵਿੱਚ ਸ਼ਾਮਲ ਕਿਸਾਨਾਂ ਨੇ ਕੈਂਪ ਦੌਰਾਨ ਖੇਤੀਬਾੜੀ ਮਾਹਿਰਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਨਵੀਆਂ ਤਕਨੀਕਾਂ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ।


No comments:
Post a Comment