ਫਾਜ਼ਿਲਕਾ 4 ਮਈ 2026…
ਜ਼ਿਲ੍ਹਾ ਫਾਜ਼ਿਲਕਾ ਵਿੱਚ ਫਸਲੀ ਵਿਭਿੰਨਤਾ Crop Diversification ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਖੇਤੀਬਾੜੀ ਵਿਭਾਗ ਤੋਂ ਪ੍ਰੇਰਨਾ ਲੈ ਕੇ ਪਿੰਡ ਝੋਟਿਆਂ ਵਾਲੀ ਦੇ ਕਿਸਾਨ ਸ੍ਰੀ ਰਮੇਸ਼ ਕੁਮਾਰ ਪੁੱਤਰ ਸ਼ੋਭਾ ਰਾਮ ਨੇ ਆਪਣੇ 5 ਏਕੜ ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ Dr Harbansh Singh Sidhu ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਰਮੇ ਦੀ ਖੇਤੀ Cotton Cultivation ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਮਾਣਿਤ ਬੀਜਾਂ Bt Cotton Seeds ਉੱਤੇ 33 ਪ੍ਰਤੀਸ਼ਤ ਸਬਸਿਡੀ Subsidy ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਨਰਮਾ Cotton ਇੱਕ ਮਹੱਤਵਪੂਰਨ ਨਕਦੀ ਫਸਲ ਹੈ, ਜੋ ਘੱਟ ਪਾਣੀ ਨਾਲ ਵੀ ਵਧੀਆ ਉਪਜ ਦੇ ਸਕਦੀ ਹੈ ਅਤੇ ਇਸ ਨਾਲ ਜ਼ਮੀਨੀ ਪਾਣੀ ਦੀ ਸੰਭਾਲ ਵਿੱਚ ਵੀ ਯੋਗਦਾਨ ਪੈਂਦਾ ਹੈ। ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਲਈ ਸਿਫਾਰਸ਼ੀ ਕਿਸਮਾਂ, ਢੁੱਕਵੇਂ ਸਮੇਂ, ਸੰਤੁਲਿਤ ਖਾਦ ਪ੍ਰਬੰਧਨ ਅਤੇ ਕੀੜੇ ਮਕੌੜਿਆਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਜੋੜਨ ਲਈ ਫੀਲਡ ਦੌਰੇ, ਸਿਖਲਾਈ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾ ਰਹੇ ਹਨ।
ਮੁੱਖ ਖੇਤੀਬਾੜੀ ਅਫਸਰ ਡਾ਼ ਹਰਬੰਸ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਹੋਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਨਰਮੇ ਦੀ ਖੇਤੀ ਵੱਲ ਰੁਝਾਨ ਵਧਾਉਣ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਭਰੋਸਾ ਦਿਵਾਇਆ ਕਿ ਖੇਤੀਬਾੜੀ ਵਿਭਾਗ ਹਮੇਸ਼ਾ ਕਿਸਾਨਾਂ ਦੇ ਨਾਲ ਖੜਾ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ ਅਤੇ ਖੇਤੀ ਖੇਤਰ ਹੋਰ ਮਜ਼ਬੂਤ ਬਣੇ।
No comments:
Post a Comment