- ਕਾਮਨ ਸਰਵਿਸ ਸੈਟਰਾਂ (ਸੀ.ਐਸ.ਸੀ.) 'ਤੇ Farmer ID ਬਣਾਉਣ ਦੀ ਸੁਵਿਧਾ ਉਪਲੱਬਧ
ਫਿਰੋਜ਼ਪੁਰ, 21 ਮਈ:
ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕਿਸਾਨ ਆਈ.ਡੀ. Farmer ID ਬਣਾਉਣੀ ਲਾਜ਼ਮੀ ਹੈ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨੂੰ ਖੇਤੀਬਾੜੀ ਵਿਭਾਗ ਦੇ ਨਾਲ ਸਰਕਾਰ ਦੇ ਇਸ ਮਹੱਤਵਪੂਰਨ ਕੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਕਿਸਾਨ ਆਈ.ਡੀ. Farmer ID ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਐਗਰੀ ਸਟੈਕ ਨਾਂ ਦਾ ਪੋਰਟਲ ਤਿਆਰ ਕੀਤਾ ਗਿਆ ਹੈ। ਜਿਸ 'ਤੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਇਸ ਵਿੱਚ ਕਿਸਾਨ ਦੀ ਜ਼ਮੀਨ ਦਾ ਰਕਬਾ ਅਤੇ ਹੋਰ ਪਰਿਵਾਰਕ ਅਤੇ ਜਮੀਨੀ ਰਿਕਾਰਡ ਨਾਲ ਸਬੰਧਤ ਜਾਣਕਾਰੀਆਂ ਦਰਜ ਕੀਤੀਆਂ ਜਾ ਰਹੀਆਂ ਹਨ। ਇਸ ਕੰਮ ਲਈ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਕੁੱਲ 73 ਡਾਟਾ ਐਟਰੀ ਅਪਰੇਟਰ ਲਗਾਏ ਗਏ ਹਨ, ਜੋ ਰੋਜ਼ਾਨਾ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਕਰ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਵਿਚਲੇ ਕਾਮਨ ਸਰਵਿਸ ਸੈਟਰਾਂ (CSC) 'ਤੇ ਵੀ ਫਾਰਮਰ ਆਈ.ਡੀ Farmer ID ਬਣਾਈ ਜਾ ਰਹੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂਨੀਕ ਆਈ.ਡੀ. Farmer ID ਬਣਨ ਨਾਲ ਕੇਂਦਰ ਅਤੇ ਪੰਜਾਬ ਸਰਕਾਰ ਵੱਲੋ ਕਿਸਾਨਾਂ ਲਈ ਚਲਾਈਆਂ ਜਾਣ ਵਾਲੀਆਂ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀ ਤੱਕ ਪੁੱਜਣਾ ਯਕੀਨੀ ਬਣ ਜਾਵੇਗਾ। ਆਉਣ ਵਾਲੇ ਸਮੇਂ ਵਿੱਚ ਕਿਸਾਨ ਆਈ.ਡੀ. ਪ੍ਰਾਪਤ ਕਿਸਾਨਾਂ ਨੂੰ ਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦਾ ਲਾਭ, ਖੇਤੀਬਾੜੀ ਵਿੱਚ ਵਰਤੇ ਜਾਣ ਵਾਲੇ ਵੱਖ-ਵੱਖ ਇਪੁਟਸ ਜਿਵੇਂ ਕਿ ਯੂਰੀਆ, ਡੀ.ਏ.ਪੀ ਖਾਦ ਆਦਿ ਮਿਲੇਗੀ।
ਮੁੱਖ ਖੇਤੀਬਾੜੀ ਅਫ਼ਸਰ ਫਿਰੋਜ਼ਪੁਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਹੱਤਵਪੂਰਨ ਕੰਮ ਲਈ ਜ਼ਿਲ੍ਹੇ ਭਰ ਦੇ ਪਿੰਡਾਂ ਵਿੱਚ ਕਿਸਾਨਾਂ ਤੱਕ ਜਾਣਕਾਰੀ ਪਹੁੰਚਾਉਣ ਲਈ ਵੱਖ-ਵੱਖ ਮਾਧਿਅਮਾਂ ਰਾਹੀ ਪ੍ਰਚਾਰ ਕੀਤਾ ਜਾ ਰਿਹਾ ਹੈ।

No comments:
Post a Comment