Tuesday, May 12, 2026

ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀਆਂ ਝੋਨੇ Short Duration Paddy Varieties ਦੀਆਂ ਕਿਸਮਾਂ ਬਾਰੇ ਜਾਣਕਾਰੀ

ਬਠਿੰਡਾ, 13 ਮਈ : ਪੀ.ਏ.ਯੂ ਦੇ ਕ੍ਰਿਸ਼ੀ ਵਿਗਿਆਨ ਕੇਂਦਰ KVK, ਬਠਿੰਡਾ ਵੱਲੋਂ ਪਿੰਡ ਬਹਿਮਣ ਕੌਰ ਸਿੰਘ ਵਾਲਾ, ਬਲਾਕ ਤਲਵੰਡੀ ਸਾਬੋ ਵਿਖੇ ਦਾਲਾਂ ਦੀ ਸਾਂਭ-ਸੰਭਾਲ ਅਤੇ ਮੁੱਲ ਵਧਾਊ ਉਤਪਾਦ ਤਿਆਰ ਕਰਨ ਸੰਬੰਧੀ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ ( ਪ੍ਰੋਸੈਸਿੰਗ ਅਤੇ ਫੂਡ ਇੰਜੀਨੀਅਰਿੰਗ) ਨੇ ਮੌਜੂਦਾ ਖੇਤੀਬਾੜੀ ਪ੍ਰਸੰਗ ਵਿੱਚ ਫੂਡ ਪ੍ਰੋਸੈਸਿੰਗ, ਵੈਲਿਊ ਐਡੀਸ਼ਨ, ਸਫਾਈਪੂਰਵਕ ਸੰਭਾਲ ਅਤੇ ਖੇਤੀ ਆਧਾਰਤਿ ਉਦਯੋਗਾਂ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ।


ਉਨ੍ਹਾਂ ਕਿਸਾਨਾਂ ਅਤੇ ਪਿੰਡ ਦੀਆਂ ਔਰਤਾਂ ਨੂੰ ਆਮਦਨ ਵਿੱਚ ਵਾਧਾ ਕਰਨ ਅਤੇ ਫ਼ਸਲ ਕੱਟਣ ਤੋਂ ਬਾਅਦ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਲਈ ਪ੍ਰੋਸੈਸਿੰਗ ਆਧਾਰਿਤ ਰੋਜ਼ਗਾਰ ਅਪਣਾਉਣ ਲਈ ਪ੍ਰੇਰਿਤ ਕੀਤਾ। ਕੈਂਪ ਦੌਰਾਨ ਕਿਸਾਨਾਂ ਨੂੰ ਘੱਟ ਸਮੇਂ ਵਿੱਚ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਕਿਸਮਾਂ Short Duration Paddy Varieties ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਪਾਣੀ ਦੀ ਬੱਚਤ ਹੋ ਸਕੇ ਅਤੇ ਅਗਲੀ ਫ਼ਸਲ ਦੀ ਸਮੇਂ-ਸਿਰ ਬਿਜਾਈ ਕੀਤੀ ਜਾ ਸਕੇ। ਇਸ ਮੌਕੇ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਸਿਫਾਰਸ਼ੀ ਸਾਹਿਤ ਵੀ ਵੰਡਿਆ ਗਿਆ।

ਇਸ ਦੌਰਾਨ ਡਾ. ਪ੍ਰਭਜੋਤ ਕੌਰ, ਹਾਰਟੀਕਲਚਰ ਡਿਵੈਲਪਮੈਂਟ ਅਫਸਰ, ਬਾਗਬਾਨੀ ਵਿਭਾਗ, ਬਠਿੰਡਾ ਨੇ ਜ਼ਮੀਨ ਹੇਠਲੇ ਖਰਾਬ ਪਾਣੀ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਨੂੰ ਡੱਗਾਂ ਅਤੇ ਡ੍ਰਿਪ ਸਿੰਚਾਈ ਪ੍ਰਣਾਲੀ ਅਪਣਾਉਣ ਲਈ ਪ੍ਰੇਰਤਿ ਕੀਤਾ।

ਇਸ ਮੌਕੇ ਅਗਾਂਹਵਧੂ ਕਿਸਾਨ ਸ. ਸੁਖਜੀਤ ਸਿੰਘ ਨੇ ਛੋਲਿਆਂ ਦੀ ਖੇਤੀ ਅਤੇ ਸਿੱਧੀ ਵਿਕਰੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਸਿੱਧੀ ਵਿਕਰੀ ਰਾਹੀਂ ਉਤਪਾਦਕ ਅਤੇ ਖਪਤਕਾਰ ਦੋਵਾਂ ਨੂੰ ਚੰਗਾ ਮੁਨਾਫ਼ਾ ਪ੍ਰਾਪਤ ਹੁੰਦਾ ਹੈ।

No comments:

Post a Comment