ਗੁਰਦਾਸਪੁਰ, 15 ਜੂਨ
ਡੇਅਰੀ ਫਾਰਮਰਾਂ Dairy Farmers ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 22 ਜੂਨ ਤੋਂ 03 ਜੁਲਾਈ (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ।
ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ Dairy Training Course ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 19 ਜੂਨ ਤੱਕ ਅਰਜੀਆਂ ਦੇ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਇੰਸਪੈਕਟਰ ਗੁਰਦਾਸਪੁਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 22 ਜੂਨ ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ ਜਿਲਾ ਅੰਮ੍ਰਿਤਸਰ ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ /ਲੜਕੀਆਂ ਜ਼ੋ ਘੱਟੋ ਘੱਟ 5 ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 gash;as ਜਨਰਲ ਅਤੇ 33 gash;as ਅHਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ।ਇਸ ਦੇ ਨਾਲ ਕੈਟਲ ਸ਼ੈਡ, ਮਿਲਕਿੰਗ ਮਸ਼ੀਨ ਅਤੇ ਫੋਡਰ ਹਾਰਵੈਸਟਰ ਆਦਿ ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ।
ਚਾਹਵਾਨ ਲੜਕੇ/ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,Gurdaspur ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ।
ਵਧੇਰੇ ਜਾਣਕਾਰੀ ਲਈ ਫੌਨ ਨੰ 80548-00880,75089-73471,78888- 50893,9878345930 ਅਤੇ 94177-66062 'ਤੇ ਸੰਪਰਕ ਕਰ ਸਕਦੇ ਹਨ।

No comments:
Post a Comment