ਰੂਪਨਗਰ, 02 ਜੂਨ: ਕ੍ਰਿਸ਼ੀ ਵਿਗਿਆਨ ਕੇਂਦਰ (KVK) ਰੋਪੜ Ropar ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਲੁਧਿਆਣਾ ਅਤੇ ਆਈ.ਸੀ.ਏ.ਆਰ ICAR.-ਅਟਾਰੀ ਜ਼ੋਨ-1 ਦੇ ਸਹਿਯੋਗ ਨਾਲ ਚਲਾਈ ਜਾ ਰਹੀ “ਖੇਤ ਬਚਾਓ ਮੁਹਿੰਮ” Khet Bachao Abhiyan ਤਹਿਤ ਕੇ.ਵੀ.ਕੇ. ਰੋਪੜ ਵੱਲੋਂ ਕਿਸਾਨਾਂ ਤੱਕ ਸੰਤੁਲਿਤ ਖਾਦਾਂ Balanced Use of Fertilizer ਦੀ ਵਰਤੋਂ ਅਤੇ ਲੋੜ ਅਨੁਸਾਰ ਪੌਸ਼ਟਿਕ ਤੱਤਾਂ ਦੀ ਵਰਤੋਂ ਸੰਬੰਧੀ ਜਾਣਕਾਰੀ ਪਹੁੰਚਾਉਣ ਲਈ ਪਿੰਡਾਂ ਵਿੱਚ ਨਿਯਮਿਤ ਖੇਤ ਦੌਰੇ ਕੀਤੇ ਜਾ ਰਹੇ ਹਨ।
ਇਸ ਦੌਰਾਨ ਕੇ.ਵੀ.ਕੇ., ਰੋਪੜ ਵੱਲੋਂ ਅੱਜ ਪਿੰਡ ਅਸਰਪੁਰ, ਬਾਮਾ ਕੁਲੀਆਂ ਅਤੇ ਸੁਰਤਾਪੁਰ ਵਿਖੇ ਝੋਨੇ ਦੀਆਂ ਨਰਸਰੀਆਂ ਅਤੇ ਹੋਰ ਫਸਲਾਂ ਦੀ ਨਿਗਰਾਨੀ ਕਰਦੇ ਹੋਏ, ਕਿਸਾਨਾਂ ਨੂੰ ਸੰਤੁਲਿਤ ਖਾਦਾਂ ਦੀ ਵਰਤੋਂ, ਫਸਲ ਸੁਰੱਖਿਆ, ਪਾਣੀ ਦੀ ਬਚਤ ਅਤੇ ਪੌਸ਼ਟਿਕ ਬਗੀਚੀ ਸਬੰਧੀ ਵਿਗਿਆਨਕ ਜਾਣਕਾਰੀ ਸਾਂਝੀ ਕੀਤੀ।
ਇਹ ਪ੍ਰੋਗਰਾਮ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕੇ.ਵੀ.ਕੇ. ਡਾ. ਸਤਬੀਰ ਸਿੰਘ ਰੋਪੜ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ। ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਡਾ. ਜਗਮਨਜੋਤ ਸਿੰਘ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਨਰਸਰੀ Paddy Nursery ਵਿੱਚ ਤੱਤਾਂ ਦੀ ਘਾਟ ਦੀ ਪਛਾਣ ਅਤੇ ਸਿਹਤਮੰਦ ਪਨੀਰੀ ਤਿਆਰ ਕਰਨ ਦੇ ਸੁਚੱਜੇ ਤਰੀਕੇ ਸਾਂਝੇ ਕੀਤੇ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕਣਕ ਦੀ ਫਸਲ ਨੂੰ ਯੂਨੀਵਰਸਿਟੀ ਦੀਆਂ ਸਿਫ਼ਾਰਸ਼ ਅਨੁਸਾਰ DAP ਖਾਦ ਪਾਈ ਹੋਵੇ ਤਾਂ ਉਸ ਤੋਂ ਬਾਅਦ ਸਾਉਣੀ ਵਿੱਚ ਲਗਾਏ ਜਾਣ ਵਾਲੇ ਝੋਨੇ ਲਈ ਫਾਸਫੋਰਸ ਵਾਲੀ ਖਾਦ ਪਾਉਣ ਦੀ ਲੋੜ ਨਹੀਂ ਰਹਿੰਦੀ। ਇਸ ਨਾਲ ਨਾ ਸਿਰਫ਼ ਖੇਤੀ ਲਾਗਤਾਂ ਵਿੱਚ ਕਮੀ ਆਉਂਦੀ ਹੈ, ਸਗੋਂ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਵੀ ਉਤਸ਼ਾਹ ਮਿਲਦਾ ਹੈ। ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ. ਉਰਵੀ ਸ਼ਰਮਾ ਨੇ ਝੋਨੇ ਵਿੱਚ ਵਿਸ਼ਾਣੂ ਰੋਗ (ਮਧਰੇਪਨ) ਦੀ ਰੋਕਥਾਮ ਲਈ ਨਰਸਰੀ ਅਤੇ ਖੇਤਾਂ ਵਿੱਚ ਚਿੱਟੀ ਪਿੱਠ ਵਾਲੇ ਟਿੱਡੇ ਦੀ ਨਿਯਮਿਤ ਨਿਗਰਾਨੀ ਕਰਨ ਅਤੇ ਸਮੇਂ ਸਿਰ ਢੁੱਕਵੇਂ ਉਪਰਾਲੇ ਅਪਣਾਉਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਸੰਜੀਵ ਆਹੂਜਾ ਨੇ ਕਿਸਾਨਾਂ ਨੂੰ ਘਰੇਲੂ ਪੱਧਰ ‘ਤੇ ਪੌਸ਼ਟਿਕ ਬਗੀਚੀ Kitchen Garden ਸਥਾਪਿਤ ਕਰਨ ਅਤੇ ਫਲਾਂ ਤੇ ਸਬਜ਼ੀਆਂ ਦਾ ਜੈਵਿਕ ਅਤੇ ਸੁਰੱਖਿਅਤ ਤਰੀਕਿਆਂ ਨਾਲ ਉਤਪਾਦਨ ਕਰਨ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
No comments:
Post a Comment