*ਖੇਤੀਬਾੜੀ ਮਸ਼ੀਨਰੀ ਤਹਿਤ ਕਰੀਬ 23 ਕਰੋੜ ਦੀ ਦਿੱਤੀ ਗਈ ਸਬਸਿਡੀ*
*ਕਿਹਾ ; ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਇਸ ਦਾ ਸੁਚੱਜਾ ਪ੍ਰਬੰਧਨ ਕਰਨ*
ਬਠਿੰਡਾ, 20 ਜੂਨ
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਹੁਕਮਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਕੰਚਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਅਤੇ ਕਿਸਾਨਾਂ ਦੀ ਮੌਜੂਦਗੀ ਵਿੱਚ CRM, ਸਮੈਮ ਅਤੇCDP ਸਕੀਮ ਹੇਠ ਖੇਤੀਬਾੜੀ ਮਸ਼ੀਨਰੀ ਸਬਸਿਡੀ Agriculture Machinery Subsidy 'ਤੇ ਮੁਹੱਈਆ ਕਰਵਾਉਣ ਲਈ ਪਾਰਦਰਸ਼ੀ ਢੰਗ ਨਾਲ ਬਿਨੈਕਾਰਾਂ ਦਾ ਡਰਾਅ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੱਢਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਕੰਚਨ ਨੇ ਦੱਸਿਆ ਕਿ ਖੇਤੀਬਾੜੀ ਮਸ਼ੀਨਰੀ ਸਬਸਿਡੀ' ਤੇ ਦੇਣ ਲਈ ਬਠਿੰਡਾ ਜ਼ਿਲ੍ਹੇ ਵਿੱਚ ਸੀਆਰਐਮ, ਸਮੈਮ SMAM ਅਤੇ ਸੀਡੀਪੀ ਸਕੀਮਾਂ ਤਹਿਤ ਕਰੀਬ 23 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ।
ਉਹਨਾਂ ਦੱਸਿਆ ਕਿ ਕੱਢੇ ਗਏ ਡਰਾਅ ਸਬੰਧੀ ਅਰਜ਼ੀਆਂ 1 ਅਪ੍ਰੈਲ 2026 ਤੋਂ 12 ਮਈ 2026 ਤੱਕ ਵੱਖ-ਵੱਖ ਕੈਟਾਗਿਰੀ ਦੇ ਬਿਨੈਕਾਰਾਂ ਪਾਸੋਂ ਵਿਭਾਗ ਦੇ ਪੋਰਟਲ agrimachinerypb.com 'ਤੇ ਪ੍ਰਾਪਤ ਹੋਈਆਂ ਸਨ।
ਇਸ ਮੌਕੇ ਕਿਸਾਨਾਂ ਨੂੰ ਦੱਸਿਆ ਕਿ ਇਨ੍ਹਾਂ ਸਕੀਮਾਂ ਹੇਠ ਬਿਨੈਕਾਰਾਂ ਦਾ ਡਰਾਅ ਪਾਰਦਰਸ਼ੀ ਢੰਗ ਨਾਲ ਕੱਢਿਆ ਗਿਆ ਹੈ। ਉਹਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁੁਚੱਜਾ ਪ੍ਰਬੰਧਨ ਸਮੇਂ ਦੀ ਮੁੱਖ ਲੋੜ ਹੈ। ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲਣ ਲਈ ਸਰਕਾਰ ਵੱਲੋਂ ਸੀ.ਆਰ.ਐਮ. ਸਕੀਮ ਤਹਿਤ ਸੁੁਪਰ ਸੀਡਰ, ਹੈਪੀ ਸੀਡਰ, ਬੇਲਰ, ਰੇਕ, ਹਾਈਡਰੋਲਿਕ ਐਮ.ਬੀ.ਪਲਾਓ, ਮਲਚਰ ਅਤੇ ਹੋਰ ਆਧੁੁਨਿਕ ਮਸ਼ੀਨਾਂ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ Paddy Stubble ਨੂੰ ਅੱਗ ਨਾ ਲਗਾਉਣ, ਕਿਉਂਕਿ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਨੁੱਖੀ ਸਿਹਤ ਤੇ ਵੀ ਮਾੜਾ ਅਸਰ ਪੈਂਦਾ ਹੈ। ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਆਪਣੀ ਜ਼ਮੀਨ ਦੀ ਸਿਹਤ ਨੂੰ ਵੀ ਬਿਹਤਰ ਬਣਾ ਸਕਦੇ ਹਨ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਬਠਿੰਡਾ Dr HarpreetPal Kaur ਨੇ ਦੱਸਿਆ ਕਿ ਡਰਾਅ ਪ੍ਰਕਿਰਿਆ ਸਰਕਾਰੀ ਹਦਾਇਤਾਂ ਅਨੁਸਾਰ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਢੰਗ ਨਾਲ ਕਰਵਾਈ ਗਈ ਹੈ। ਫੰਡਜ਼ ਦੀ ਉਪਲੱਬਧਾਂ ਮੁਤਾਬਕ ਸੀ.ਆਰ.ਐਮ. ਸਕੀਮ ਅਧੀਨ ਸਹਿਕਾਰੀ ਸਭਾਵਾਂ ਅਤੇ ਨਿੱਜੀ ਬੇਲਰ ਮਸ਼ੀਨਾਂ ਦੀਆਂ ਅਰਜ਼ੀਆਂ ਦੀ ਪਹਿਲ ਦੇ ਅਧਾਰ ਤੇ ਚੋਣ ਕੀਤੀ ਗਈ ਹੈ। ਇਸ ਤੋਂ ਇਲਾਵਾ ਹੋਰ ਕੈਟਾਗਿਰੀ ਗ੍ਰਾਮ ਪੰਚਾਇਤਾਂ, ਐਫ.ਪੀ.ਓ., ਨਿੱਜੀ ਕਿਸਾਨ ਗਰੁੱਪਾਂ ਅਤੇ ਸਮੈਮ ਅਤੇ ਸੀ.ਡੀ.ਪੀ. ਸਕੀਮ ਅਧੀਨ ਬਿਨੈਕਾਰਾਂ ਦਾ ਡਰਾਅ ਕੱਢ ਕੇ ਸੀਨੀਅਰਤਾ ਸੂਚੀ ਤਿਆਰ ਕੀਤੀ ਗਈ ਹੈ। ਫੰਡਜ਼ ਦੀ ਉਪਲੱਬਧਾ ਅਨੁਸਾਰ ਹੀ ਇਸ ਸੀਨੀਅਰਤਾ ਸੂਚੀ ਅਨੁਸਾਰ ਵਿਭਾਗ ਦੀਆਂ ਸ਼ਰਤਾ ਪੂਰੀਆ ਕਰਨ ਵਾਲੇ ਬਿਨੈਕਾਰਾਂ ਨੂੰ ਪਰਵਾਨਗੀ ਪੱਤਰ ਜਾਰੀ ਕੀਤੇ ਜਾਣਗੇ।
ਉਨ੍ਹਾਂ ਅੱਗੇ ਕਿਹਾ ਕਿ ਫੰਡਜ਼ ਦੀ ਉਪਲੱਬਧਾ ਅਨੁਸਾਰ ਚੁਣੇ ਗਏ ਬਿਨੈਕਾਰਾਂ ਵੱਲੋਂ ਆਪਣੇ ਲੋੜੀਂਦੇ ਦਸਤਾਵੇਜ ਸਬੰਧਤ ਬਲਾਕ ਖੇਤੀਬਾੜੀ ਅਫਸਰ ਦੇ ਦਫਤਰ ਵਿਖੇ ਜਮ੍ਹਾ ਕਰਵਾਏ ਜਾਣਗੇ ਅਤੇ ਦਸਤਾਵੇਜ਼ ਸਹੀ ਹੋਣ ਉਪਰੰਤ ਉਹਨਾ ਨੂੰ ਮਸ਼ੀਨਰੀ ਖਰੀਦਣ ਲਈ ਪ੍ਰਵਾਨਗੀ ਪੱਤਰ ਜਾਰੀ ਕੀਤੇ ਜਾਣਗੇ। ਬਿਨੈਕਾਰਾਂ ਵੱਲੋਂ ਸੂਚੀ ਵਿੱਚ ਆਪਣਾ ਨਾਮ ਦੇਖਣ ਲਈ ਸਬੰਧਤ ਬਲਾਕ ਖੇਤੀਬਾੜੀ ਦਫਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਵਧੇਰੇ ਜਾਣਕਾਰੀ ਲਈ ਦਫਤਰ, ਮੁੱਖ ਖੇਤੀਬਾੜੀ ਅਫਸਰ, ਬਠਿੰਡਾ ਵਿਖੇ ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ), ਦਫਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੁੁਹਿੰਮ ਵੀ ਚਲਾਈ ਜਾ ਰਹੀ ਹੈ ਤਾਂ ਜੋ ਜ਼ਿਲ੍ਹੇ ਨੂੰ ਪਰਾਲੀ ਸਾੜਨ ਦੀ ਸਮੱਸਿਆ ਤੋਂ ਮੁੁਕਤ ਬਣਾਇਆ ਜਾ ਸਕੇ।
ਕੱਢੇ ਗਏ ਇਸ ਡਰਾਅ ਮੌਕੇ ਜਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਅਤੇ ਕਿਸਾਨ ਵੀ ਮੌਜੂਦ ਸਨ।

No comments:
Post a Comment