Saturday, June 13, 2026

ਬਠਿੰਡਾ ਜ਼ਿਲ੍ਹੇ 'ਚ ਸਾਉਣੀ ਦੀ ਫਸਲ ਲਈ ਲੋੜੀਂਦੀ ਯੂਰੀਆ ਖਾਦ ਉਪਲਬਧ : ਮੁੱਖ ਖੇਤੀਬਾੜੀ ਅਫਸਰ

*ਯੂਰੀਆ ਖਾਦ ਦਾ ਗੈਰ-ਜ਼ਰੂਰੀ ਸਟਾਕ ਨਾ ਕਰਨ ਦੀ ਅਪੀਲ*

ਬਠਿੰਡਾ, 14 ਜੂਨ :
ਮੁੱਖ ਖੇਤੀਬਾੜੀ ਅਫਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੀ ਖਰੀਫ਼ ਦੇ ਸੀਜ਼ਨ Kharif Season ਵਿੱਚ ਝੋਨੇ ਦੀ ਫ਼ਸਲ Paddy Crop ਲਈ ਜ਼ਿਲ੍ਹੇ ਵਿੱਚ ਯੂਰੀਆ Urea ਖਾਦ ਦੀ ਕੋਈ ਕਮੀ ਨਹੀਂ ਹੈ।
ਉਹਨਾਂ ਕਿਹਾ ਕਿ ਕਿਸਾਨਾਂ ਦੀ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਸਹਿਕਾਰੀ ਸਭਾਵਾਂ ਅਤੇ ਪ੍ਰਾਈਵੇਟ ਡੀਲਰਾਂ ਕੋਲ ਯੂਰੀਆ ਖਾਦ ਲੋੜੀਂਦੀ ਮਾਤਰਾ ਵਿੱਚ ਉਪਲਬਧਤਾ ਯਕੀਨੀ ਬਣਾਈ ਗਈ ਹੈ।
ਉਨ੍ਹਾਂ ਕਿਹਾ ਕਿ ਕੁਝ ਥਾਵਾਂ ਤੋਂ ਯੂਰੀਆ ਖਾਦ ਦੇ ਨਾਲ ਹੋਰ ਉਤਪਾਦਾਂ ਦੀ ਜ਼ਬਰਦਸਤੀ ਟੈਗਿੰਗ Tagging ਕਰਨ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਅਜਿਹੇ ਮਾਮਲਿਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਡੀਲਰ ਯੂਰੀਆ ਖਾਦ ਦੀ ਵਿਕਰੀ ਦੇ ਨਾਲ ਕਿਸੇ ਹੋਰ ਖਾਦ, ਕੀਟਨਾਸ਼ਕ ਜਾਂ ਖੇਤੀਬਾੜੀ ਉਤਪਾਦ ਦੀ ਖਰੀਦ ਲਈ ਕਿਸਾਨਾਂ ਨੂੰ ਮਜਬੂਰ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਖਾਦ (ਕੰਟੋਰਲ) ਆਰਡਰ , 1985 ਅਤੇ ਹੋਰ ਸੰਬੰਧਿਤ ਕਾਨੂੰਨੀ ਪ੍ਰਾਵਧਾਨਾਂ ਅਧੀਨ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਘਬਰਾਹਟ ਵਿੱਚ ਆ ਕੇ ਯੂਰੀਆ ਖਾਦ ਦਾ ਗੈਰ-ਜ਼ਰੂਰੀ ਸਟਾਕ ਨਾ ਕਰਨ। ਲੋੜ ਅਨੁਸਾਰ ਖਾਦ ਦੀ ਖਰੀਦ ਕਰਨ ਨਾਲ ਸਾਰੇ ਕਿਸਾਨਾਂ ਨੂੰ ਸਮੇਂ ਸਿਰ ਖਾਦ ਦੀ ਉਪਲਬਧਤਾ ਯਕੀਨੀ ਬਣਾਈ ਜਾ ਸਕੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਯੂਰੀਆ ਖਾਦ ਦੀ ਵਿਕਰੀ ਦੌਰਾਨ ਟੈਗਿੰਗ ਜਾਂ ਕਿਸੇ ਹੋਰ ਕਿਸਮ ਦੀ ਬੇਨਿਯਮਤਾ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਤੁਰੰਤ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਜਾਂ ਖੇਤੀਬਾੜੀ ਵਿਕਾਸ ਅਫਸਰ ਨਾਲ ਸੰਪਰਕ ਕਰੇ ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

No comments:

Post a Comment