ਫਾਜਿਲਕਾ 22 ਜੂਨ
ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬਚੱਤ ਦੇ ਉਦੇਸ਼ ਨਾਲ ਝੋਨੇ ਦੀ ਸਿੱਧੀ ਬਿਜਾਈ DSR ਕਰਨ ਨੂੰ ਪਹਿਲ ਦੇਣ ਦੇ ਦਿੱਤੇ ਸੱਦੇ ਤੇ ਜਿਲ੍ਹੇ ਦੇ ਕਿਸਾਨਾਂ ਨੇ ਵੱਡੇ ਪੱਧਰ ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈਂ।ਇਸ ਸਮੇਂ ਜਿਲ੍ਹਾ ਫਾਜਿਲਕਾ Fazilka ਝੋਨੇ ਦੀ ਸਿੱਧੀ ਬਿਜਾਈ ਕਰਨ ਵਿੱਚ ਪੰਜਾਬ ਵਿੱਚ ਮੋਹਰੀ ਹੈ। ਜਿਲ੍ਹਾ ਫਾਜਿਲਕਾ ਵਿੱਚ 8513 ਕਿਸਾਨਾਂ ਨੇ ਪੋਰਟਲ ਉੱਤੇ 106913.72 ਏਕੜ ਰਕਬੇ ਲਈ ਰਜਿਸਟਰ ਕੀਤਾ ਹੈ,ਜਦਕਿ ਸ਼੍ਰੀ ਮੁਕਤਸਰ ਸਾਹਿਬ 69091.05 ਏਕੜ ਦਰਜ ਕਰਕੇ ਦੂਜੇ ਨੰਬਰ ਤੇ ਹੈ।ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ,ਫਾਜਿਲਕਾ Dr Kulwant Singh ਨੇ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਪੋਰਟਲ ਉੱਤੇ ਸਿੱਧੀ ਬਿਜਾਈ ਸਬੰਧੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟ੍ਰੇਸ਼ਨ ਵਾਸਤੇ ਮਿਤੀ 15/06/2026 ਤੋਂ ਵੱਧਾ ਕੇ 25/06/2026 ਨਿਸ਼ਚਿਤ ਕੀਤੀ ਗਈ ਹੈ।ਪੰਜਾਬ ਸਰਕਾਰ ਦੁਆਰਾ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ 1500/- ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਦਿੱਤੀ ਜਾਂਦੀ ਹੈਂ।ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ 1500/- ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਾਸ਼ੀ ਵੀ ਸਰਕਾਰ ਵੱਲੋ ਦਿੱਤੀ ਜਾਂਦੀ ਹੈਂ।
ਮੁੱਖ ਖੇਤੀਬਾੜੀ ਅਫਸਰ,ਫਾਜਿਲਕਾ ਡਾ.ਕੁਲਵੰਤ ਸਿੰਘ ਨੇ ਕਿਹਾ ਕਿ ਜੇ ਕਿਸੇ ਕਿਸਾਨ ਵੀਰ ਨੇ ਅਜੇ ਤੱਕ ਸਿੱਧੀ ਬਿਜਾਈ ਦੀ ਪ੍ਰੋਤਸ਼ਾਹਨ ਰਾਸ਼ੀ ਪ੍ਰਾਪਤ ਕਰਨ ਲਈ ਪੋਰਟਲ ਉੱਤੇ ਰਜਿਸਟ੍ਰੇਸ਼ਨ ਨਹੀਂ ਕਰਵਾਇਆ ਹੈ ਤਾਂ ਉਹ ਆਪਣੀ ਰਜਿਸਟ੍ਰੇਸ਼ਨ ਪੋਰਟਲ ਉੱਤੇ ਤੁਰੰਤ ਕਰਵਾਉਣ।ਜੇਕਰ ਕਿਸੇ ਕਿਸਾਨ ਨੂੰ ਪੋਰਟਲ ਉੱਪਰ ਨਾਮ ਦਰਜ ਕਰਵਾਉਣ ਵਿੱਚ ਕੋਈ ਮੁਸ਼ਕਿਲ ਆਉਂਦੀ ਹੈਂ ਤਾਂ ਉਹ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਕੇ ਆਪਣਾ ਨਾਮ ਪੋਰਟਲ ਉੱਤੇ ਦਰਜ ਕਰਵਾ ਸਕਦੇ ਹਨ।

No comments:
Post a Comment