ਵਧੇਰੇ ਜਾਣਕਾਰੀ ਲਈ ਬਲਾਕ ਖੇਤੀਬਾੜੀ ਅਫ਼ਸਰ ਜਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤਾ ਜਾ ਸਕਦਾ ਹੈ ਸੰਪਰਕ
ਬਠਿੰਡਾ, 4 ਜੂਨ :
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਖੇਤੀਯੋਗ ਜ਼ਮੀਨਾਂ ਦੀ ਮਿੱਟੀ ਦੀ ਜਾਂਚ ਜ਼ਰੂਰ ਕਰਵਾਉਣ ਅਤੇ ਜੇਕਰ ਮਿੱਟੀ ਵਿੱਚ ਸੋਡੀਅਮ ਬਾਈਕਾਰਬੋਨੇਟ Sodium Bicarbonate ਜਾਂ ਖਾਰਾਪਣ ਦੀ ਸਮੱਸਿਆ ਪਾਈ ਜਾਂਦੀ ਹੈ ਤਾਂ ਉਸ ਦੇ ਸੁਧਾਰ ਲਈ Gypsum ਦੀ ਵਰਤੋਂ ਕਰਨ।
ਉਨ੍ਹਾਂ ਦੱਸਿਆ ਕਿ ਮਿੱਟੀ ਵਿੱਚ ਸੋਡੀਅਮ ਦੀ ਵੱਧ ਮਾਤਰਾ ਹੋਣ ਕਾਰਨ ਮਿੱਟੀ ਦੀ ਬਣਤਰ ਖਰਾਬ ਹੋ ਜਾਂਦੀ ਹੈ, ਪਾਣੀ ਦੇ ਰਿਸਾਅ ਵਿੱਚ ਰੁਕਾਵਟ ਪੈਂਦੀ ਹੈ ਅਤੇ ਫ਼ਸਲਾਂ ਦੀ ਪੈਦਾਵਾਰ ਉੱਤੇ ਮਾੜਾ ਅਸਰ ਪੈਂਦਾ ਹੈ। ਅਜਿਹੀ ਮਿੱਟੀ ਦੇ ਸੁਧਾਰ ਲਈ ਜਿਪਸਮ ਇੱਕ ਪ੍ਰਭਾਵਸ਼ਾਲੀ ਸਾਧਨ ਹੈ, ਜੋ ਮਿੱਟੀ ਵਿੱਚ ਮੌਜੂਦ ਵਾਧੂ ਸੋਡੀਅਮ ਨੂੰ ਘਟਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਿਹਤਰ ਬਣਾਉਂਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਜਿਪਸਮ ਦੀ ਵਰਤੋਂ ਮਿੱਟੀ ਦੀ ਜਾਂਚ ਰਿਪੋਰਟ Soil Testing Report ਅਤੇ ਖੇਤੀਬਾੜੀ ਮਾਹਿਰਾਂ ਦੀ ਸਿਫ਼ਾਰਸ਼ ਅਨੁਸਾਰ ਹੀ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਲਾਭ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਕੇ ਹੀ ਲੰਬੇ ਸਮੇਂ ਤੱਕ ਖੇਤੀ ਨੂੰ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕਦਾ ਹੈ।
ਕਿਸੇ ਵੀ ਹੋਰ ਜਾਣਕਾਰੀ ਲਈ ਕਿਸਾਨ ਆਪਣੇ ਨਜ਼ਦੀਕੀ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਜਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।

No comments:
Post a Comment