Thursday, June 25, 2026

ਜੈਵਿਕ ਖਾਦਾਂ Organic Fertilizer ਅਤੇ ਆਧੁਨਿਕ ਖੇਤੀ ਤਕਨੀਕਾਂ ਅਪਣਾ ਕੇ ਵਧਾਈ ਜਾ ਸਕਦੀ ਹੈ ਆਮਦਨ: ਖੇਤੀ ਮਾਹਿਰ

*ਰਾਏਖਾਨਾ ਵਿਖੇ ਖਮੀਰੀਕ੍ਰਿਤ ਜੈਵਿਕ ਖਾਦ Organic Fertilizer ਬਾਰੇ ਵਿਸ਼ੇਸ਼ ਕੈਂਪ ਕਿਸਾਨਾਂ ਨੂੰ ਵਿਗਿਆਨਕ ਤਕਨੀਕਾਂ ਦੀ ਜਾਣਕਾਰੀ*

ਬਠਿੰਡਾ, 25 ਜੂਨ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ PAU ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ KVK Bathinda ਵੱਲੋਂ ਬਲਾਕ ਮੌੜ ਦੇ ਪਿੰਡ ਰਾਏਖਾਨਾ ਵਿਖੇ ਖਮੀਰੀਕ੍ਰਿਤ ਜੈਵਿਕ ਖਾਦ Organic Fertilizer ਸਬੰਧੀ ਇੱਕ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ Farmer Camp ਆਯੋਜਿਤ ਕੀਤਾ ਗਿਆ। ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲ Soil Health Management, ਰਸਾਇਣਿਕ ਖਾਦਾਂ ਦੀ ਸੰਤੁਲਿਤ ਵਰਤੋਂ Balanced Use of Chemical Fertilizer, ਜੈਵਿਕ ਖੇਤੀ ਪ੍ਰਣਾਲੀਆਂ Organic Farming ਅਤੇ ਵਾਤਾਵਰਣ ਅਨੁਕੂਲ ਖੇਤੀ ਤਕਨੀਕਾਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕਰਕੇ ਮਾਹਿਰਾਂ ਤੋਂ ਵਿਗਿਆਨਕ ਜਾਣਕਾਰੀ ਪ੍ਰਾਪਤ ਕੀਤੀ।

ਡਾ. ਗੁਰਦੀਪ ਸਿੰਘ ਸਿੱਧੂ ਡਿਪਟੀ ਡਾਇਰੈਕਟਰ (ਸਿਖਲਾਈ) ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਧਦੀ ਖੇਤੀ ਲਾਗਤ Agriculture Input Cost ਅਤੇ ਮਿੱਟੀ ਦੀ ਘਟਦੀ ਉਪਜਾਊ ਸ਼ਕਤੀ Decrease in Soil Fertility ਦੇ ਮੱਦੇਨਜ਼ਰ ਖਮੀਰੀਕ੍ਰਿਤ ਜੈਵਿਕ ਖਾਦਾਂ Organic Fertilizer ਦੀ ਵਰਤੋਂ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ, ਹਰੀ ਖਾਦਾਂ ਦੇ ਮਹੱਤਵ, ਜੈਵਿਕ ਖਾਦਾਂ ਦੇ ਲਾਭ ਅਤੇ ਝੋਨੇ ਦੇ ਬੌਣੇ ਰੋਗ ਤੋਂ ਬਚਾਅ ਲਈ ਵਿਗਿਆਨਕ ਸਿਫ਼ਾਰਸ਼ਾਂ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਨਾ ਸਿਰਫ਼ ਫਸਲਾਂ ਦੀ ਪੈਦਾਵਾਰ ਅਤੇ ਆਮਦਨ ਵਿੱਚ ਵਾਧਾ ਹੋਵੇਗਾ, ਸਗੋਂ ਇਸ ਨਾਲ ਕੁਦਰਤੀ ਸਰੋਤਾਂ ਦੀ ਸੰਭਾਲ ਵੀ ਯਕੀਨੀ ਬਣੇਗੀ।

ਇਸ ਮੌਕੇ ਡਾ. ਤੇਜਬੀਰ ਸਿੰਘ ਬੁੱਟਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਖਮੀਰੀਕ੍ਰਿਤ ਜੈਵਿਕ ਖਾਦ Organic Fertilizer ਦੀ ਤਿਆਰੀ ਇਸ ਦੀ ਸਹੀ ਵਰਤੋਂ ਅਤੇ ਮਿੱਟੀ ਦੀ ਸਿਹਤ ਉੱਤੇ ਪੈਣ ਵਾਲੇ ਸਕਾਰਾਤਮਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਰੂੜੀ ਖਾਦ, ਮੁਰਗੀਆਂ ਦੀ ਖਾਦ, ਵਰਮੀ ਕੰਪੋਸਟ, ਜੈਵਿਕ ਖਾਦਾਂ Organic Fertilizer ਅਤੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ In-situ Management of Paddy Stubble ਵਰਗੀਆਂ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਉਪਰਾਲੇ ਰਸਾਇਣਿਕ ਖਾਦਾਂ ਉੱਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਖੇਤੀ ਨੂੰ ਹੋਰ ਟਿਕਾਊ ਅਤੇ ਵਾਤਾਵਰਣ ਪੱਖੋਂ ਸੁਰੱਖਿਅਤ ਬਣਾਉਂਦੇ ਹਨ।

ਡਾ. ਰਮਨਦੀਪ ਕੌਰ ਸਹਾਇਕ ਪ੍ਰੋਫੈਸਰ (ਫੂਡ ਪ੍ਰੋਸੈਸਿੰਗ ਅਤੇ ਇੰਜੀਨੀਅਰਿੰਗ) ਨੇ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ ਰਾਹੀਂ ਫਸਲਾਂ ਦਾ ਮੁੱਲ ਵਧਾਉਣ Value Addition with Crop Processing, ਝੋਨੇ ਦੀ ਸਿੱਧੀ ਬਿਜਾਈ DSR ਦੀ ਤਕਨੀਕ ਅਤੇ ਕਟਾਈ ਉਪਰੰਤ ਅਨਾਜ ਦੀ ਵਿਗਿਆਨਕ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੇ ਕਿਸਾਨ ਉਤਪਾਦਨ ਦੇ ਨਾਲ-ਨਾਲ ਪ੍ਰੋਸੈਸਿੰਗ ਅਤੇ ਸਹੀ ਸਟੋਰੇਜ ਨੂੰ ਵੀ ਅਪਣਾਉਣ, ਤਾਂ ਉਹ ਆਪਣੀ ਆਮਦਨ ਵਿੱਚ ਮਹੱਤਵਪੂਰਨ ਵਾਧਾ ਕਰ ਸਕਦੇ ਹਨ।

ਕੈਂਪ ਦੌਰਾਨ ਕਿਸਾਨਾਂ ਨੇ ਖੇਤੀ ਨਾਲ ਜੁੜੀਆਂ ਆਪਣੀਆਂ ਸਮੱਸਿਆਵਾਂ ਮਾਹਿਰਾਂ ਸਾਹਮਣੇ ਰੱਖੀਆਂ ਜਿਨ੍ਹਾਂ ਦੇ ਵਿਗਿਆਨਕ ਅਤੇ ਵਿਹਾਰਕ ਹੱਲ ਵੀ ਮੌਕੇ 'ਤੇ ਹੀ ਸੁਝਾਏ ਗਏ । ਕਿਸਾਨਾਂ ਨੇ ਇਸ ਜਾਗਰੂਕਤਾ ਕੈਂਪ ਨੂੰ ਬਹੁਤ ਲਾਹੇਵੰਦ ਦੱਸਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਵਿਗਿਆਨਕ ਸਿਖਲਾਈ ਕੈਂਪ ਨਿਯਮਿਤ ਤੌਰ 'ਤੇ ਆਯੋਜਿਤ ਕਰਨ ਦੀ ਮੰਗ ਕੀਤੀ।

No comments:

Post a Comment