ਬਠਿੰਡਾ, 14 ਜੂਨ :
ਮੁੱਖ ਖੇਤੀਬਾੜੀ ਅਫ਼ਸਰ Dr Harpreet Pal Kaur ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ PM Kisan ਅਧੀਨ ਈ-ਕੇ. ਵਾਈ. ਸੀ e-KYC ਅਤੇ ਜ਼ਮੀਨ ਦੀ ਤਸਦੀਕ ਨਹੀਂ ਕਰਵਾਈ ਗਈ ਹੈ ਤਾਂ ਉਹ ਕਿਸਾਨ ਵੀਰ ਅਗਲੀ ਕਿਸ਼ਤ ਪ੍ਰਾਪਤ ਕਰਨ ਲਈ 20 ਜੂਨ ਤੱਕ ਆਪਣੀ ਈ-ਕੇ. ਵਾਈ. ਸੀ ਅਤੇ ਜ਼ਮੀਨ ਦੀ ਤਸਦੀਕ ਪ੍ਰਕਿਰਿਆ Farmer Registry ਤੁਰੰਤ ਮੁਕੰਮਲ ਕਰਵਾਉਣ।
ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਹੇਠ ਲਾਭਪਾਤਰੀ ਕਿਸਾਨਾਂ ਲਈ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਲਾਜ਼ਮੀ ਕੀਤੀ ਗਈ ਹੈ, ਤਾਂ ਕਿ ਉਨ੍ਹਾਂ ਨੂੰ ਯੋਜਨਾ ਦੀ ਅਗਲੀ ਕਿਸ਼ਤ ਪ੍ਰਾਪਤ ਕਰਨ ਵਿੱਚ ਦਿੱਕਤ ਨਾ ਆਵੇ।
ਡਾ. ਹਰਪ੍ਰੀਤ ਪਾਲ ਕੌਰ ਨੇ ਕਿਹਾ ਕਿ ਕਿਸਾਨ ਵੀਰ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ CSC, ਸੁਵਿਧਾ ਕੇਂਦਰ ਜਾਂ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰਕੇ ਈ-ਕੇ. ਵਾਈ. ਸੀ ਅਤੇ ਜ਼ਮੀਨ ਦੀ ਤਸਦੀਕ ਦੀ ਪ੍ਰਕਿਰਿਆ ਪੂਰੀ ਕਰਵਾ ਦੇ ਹਨ। ਕਿਸਾਨ ਪੀ.ਐਮ.-ਕਿਸਾਨ ਪੋਰਟਲ PM Kisan Portal ’ਤੇ ਵੀ ਆਪਣੀ ਸਥਿਤੀ ਦੀ ਜਾਂਚ ਕਰ ਸਕਦੇ ਹਨ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਸੁਵਿਧਾ ਤੋਂ ਬਚਣ ਲਈ ਇਹ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕਰਵਾਈ ਜਾਵੇ ਤਾਂ ਜੋ ਯੋਜਨਾ ਦੀ ਅਗਲੀ ਕਿਸ਼ਤ ਸਮੇਂ ਸਿਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋ ਸਕੇ।
.jpg)
No comments:
Post a Comment