Wednesday, July 1, 2026

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਪ੍ਰਸ਼ਾਸਨਿਕ ਸੁਧਾਰਾਂ ਅਤੇ ਕਿਸਾਨ-ਪੱਖੀ ਵਿਕਾਸ 'ਤੇ ਦਿੱਤਾ ਜ਼ੋਰ

ਚੰਡੀਗੜ੍ਹ, 1 ਜੁਲਾਈ:

ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖੇਤਰ Horticulture Sector of Punjab ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ Farmer Income ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਵਾਸਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ Mohinder Bhagat ਨੇ ਅੱਜ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ Horticulture Department ਦੇ ਕੰਮਾਂ ਦੀ ਵਿਸੇਸ਼ ਸਮੀਖਿਆ ਮੀਟਿੰਗ  ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੰਬਿਤ ਪ੍ਰੋਜੈਕਟਾਂ ਅਤੇ ਪ੍ਰਸ਼ਸਨਿਕ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ ਅਤੇ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਤੇ ਜ਼ੋਰ ਦਿੱਤਾ।

ਸ੍ਰੀ ਭਗਤ ਨੇ ਬਾਗ਼ਬਾਨੀ ਵਿਭਾਗ ਵਿੱਚ ਖਾਲੀ ਅਸਾਮੀਆਂ Vacancies in Horticulture ਨੂੰ ਭਰਨ ਅਤੇ ਅਧਿਕਾਰੀਆਂ ਦੀਆਂ ਤਰੱਕੀਆਂ ਸਬੰਧੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਤਰੱਕੀਆਂ Departmental Promotions in Horticulture ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਭਾਗ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਬਣ ਸਕੇ।

ਇਸ ਤੋਂ ਇਲਾਵਾ ਸ੍ਰੀ ਮੋਹਿੰਦਰ ਭਗਤ ਨੇ ਵੱਖ-ਵੱਖ ਬਾਗਬਾਨੀ ਸਕੀਮਾਂ Horticulture Schemes of Punjab Government ਅਧੀਨ ਮਸ਼ੀਨਰੀ ਦੀ ਖਰੀਦ ਅਤੇ ਹੋਰ ਬੁਨਿਆਦੀ ਢਾਂਚਾਗਤ ਕੰਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਲੰਬਿਤ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।