ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 7 ਜੁਲਾਈ:
ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ Mohinder Bhagat ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਪੱਖੀ ਨੀਤੀਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ Area under Horticulture in Punjab ਵੱਧ ਕੇ 5.21 ਲੱਖ ਹੈਕਟੇਅਰ ਤੱਕ ਪਹੁੰਚ ਗਿਆ ਹੈ, ਜੋ ਕਿ ਬਾਗ਼ਬਾਨੀ ਖੇਤਰ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ।
ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰਵਾਇਤੀ ਫਸਲੀ ਚੱਕਰ ਤੋਂ ਇਲਾਵਾ ਕਿਸਾਨਾਂ ਨੂੰ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਉਣ ਵਿੱਚ ਵੀ ਮਦਦ ਮਿਲ ਰਹੀ ਹੈ।
ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਵਿੱਤੀ ਸਹਾਇਤਾ Subsidy, ਤਕਨੀਕੀ ਮਾਰਗਦਰਸ਼ਨ, ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ ਅਤੇ ਆਧੁਨਿਕ ਖੇਤੀ ਤਕਨੀਕਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਦੀ ਹਰ ਯੋਜਨਾ ਦਾ ਲਾਭ ਯੋਗ ਕਿਸਾਨਾਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

No comments:
Post a Comment