*ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
ਬਰਨਾਲਾ, 28 ਜੁਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ Paddy Stubble Management ਨੂੰ ਉਤਸ਼ਾਹਿਤ ਕਰਨ ਲਈ ਸਾਲ 2026-27 ਦੌਰਾਨ ਸੀ.ਆਰ.ਐਮ. (CRM) ਸਕੀਮ ਅਧੀਨ ਖੇਤੀ ਮਸ਼ੀਨਾਂ 'ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਡਾ. ਸੁਖਪਾਲ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਨੇ ਸਾਂਝੀ ਕੀਤੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮਸ਼ੀਨਾਂ 'ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ 3 ਅਗਸਤ 2026 ਸ਼ਾਮ 5:00 ਵਜੇ ਤੱਕ ਪ੍ਰਾਪਤ ਕੀਤੀਆਂ ਜਾਣਗੀਆਂ। ਇਹ ਅਰਜ਼ੀਆਂ ਵਿਭਾਗ ਦੇ ਪੋਰਟਲ agrimachinerypb.com ਰਾਹੀਂ ਅਪਲਾਈ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਕਿਸਾਨਾਂ ਤੋਂ ਇਲਾਵਾ ਸਹਿਕਾਰੀ ਸਭਾਵਾਂ ਬਤੌਰ ਕਸਟਮ ਹਾਇਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੈਨ ਗਰੁੱਪ ਨਿਰਧਾਰਤ ਸ਼ਰਤਾਂ ਅਨੁਸਾਰ ਇਸ ਸਕੀਮ ਦਾ ਲਾਭ ਲੈਣ ਲਈ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਵੱਖ-ਵੱਖ ਖੇਤੀ ਮਸ਼ੀਨਾਂ ਜਿਵੇਂ ਕਿ: ਸੁਪਰ ਐੱਸ.ਐੱਮ.ਐੱਸ. (Super SMS), ਹੈਪੀ ਸੀਡਰ (Happy Seeder), ਸੁਪਰ ਸੀਡਰ (Super Seeder), ਸਮਾਰਟ ਸੀਡਰ (Smart Seeder), ਜ਼ੀਰੋ ਟਿੱਲ ਡਰਿੱਲ (Zero Till Drill), ਬੇਲਰ (Baler) ਅਤੇ ਰੇਕ (Rake), ਮਲਟੀ-ਕ੍ਰੌਪ ਸੁਪਰ ਸੀਡਰ (Multi-Crop Super Seeder), ਮਲਚਰ (Mulcher), ਉਲਟਵਾਂ ਪਲਾਊ (MB Plough) ਆਦਿ ਮਸ਼ੀਨਾਂ 'ਤੇ ਨਿਯਮਾਂ ਅਨੁਸਾਰ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ।
ਡਾ. ਸੁਖਪਾਲ ਸਿੰਘ ਗਿੱਲ ਨੇ ਜ਼ਿਲ੍ਹਾ ਬਰਨਾਲਾ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਕੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਨ੍ਹਾਂ ਆਧੁਨਿਕ ਖੇਤੀ ਮਸ਼ੀਨਾਂ ਦੀ ਵਰਤੋਂ ਕਰਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਲਈ ਕਿਹਾ।
ਇਸ ਸਕੀਮ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਜਾਂ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

No comments:
Post a Comment