ਕਿਸਾਨਾਂ ਵੱਲੋਂ 3 ਅਗਸਤ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ ਆਨਲਾਈਨ ਅਰਜ਼ੀਆਂ
ਕਿਸਾਨਾਂ ਨੂੰ ਅਪੀਲ ਮਸ਼ੀਨਾਂ ਤੇ ਮਿਲਣ ਵਾਲੀ ਸਬਸਿਡੀ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਹਾ
ਬਠਿੰਡਾ, 22 ਜੁਲਾਈ :
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਸਾਲ 2026-27 ਦੌਰਾਨ ਸੀ.ਆਰ.ਐਮ. ਸਕੀਮ ਅਧੀਨ ਸਕੀਮ ਅਧੀਨ ਖੇਤੀ ਮਸ਼ੀਨਾਂ ਤੇ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਇਹ ਜਾਣਕਾਰੀ ਡਾ. ਹਰਪ੍ਰੀਤਪਾਲ ਕੌਰ, ਮੁੱਖ ਖੇਤੀਬਾੜੀ ਅਫਸਰ, ਬਠਿੰਡਾ ਨੇ ਸਾਂਝੀ ਕੀਤੀ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨਾਂ ਤੋਂ ਆਨਲਾਈਨ ਅਰਜ਼ੀਆਂ 3 ਅਗਸਤ 2026 ਸ਼ਾਮ 5 ਵਜੇ ਤੱਕ ਪ੍ਰਾਪਤ ਕੀਤੀਆਂ ਜਾਣਗੀਆਂ। ਇਨ੍ਹਾ ਅਰਜੀਆਂ ਨੂੰ agrimachinerypb.com ਪੋਰਟਲ ਰਾਹੀਂ ਅਪਲਾਈ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਬਤੌਰ ਕਸਟਮ ਹਾਇਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੈਨ ਗਰੁੱਪ ਨਿਰਧਾਰਤ ਸ਼ਰਤਾਂ ਅਨੁਸਾਰ ਇਸ ਸਕੀਮ ਦਾ ਲਾਭ ਲੈਣ ਲਈ ਅਪਣੀਆਂ ਅਰਜੀਆਂ ਆਨਲਾਈਨ ਦੇ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੁਪਰ ਐੱਸ.ਐੱਮ.ਐੱਸ., ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਬੇਲਰ, ਰੇਕ, ਮਲਟੀ-ਕਰਾਪ ਸੁਪਰ ਸੀਡਰ, ਮਲਚਰ ਅਤੇ ਉਲਟਵਾਂ ਪਲਾਓ ਆਦਿ ਮਸ਼ੀਨਾਂ ਤੇ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ-ਸਿਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਕੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀ ਮਸ਼ੀਨਾਂ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਕਰਨ ਵਿੱਚ ਸਹਿਯੋਗ ਕਰਨ।
ਇਸ ਸਬੰਧੀ ਜਾਂਣਕਾਰੀ ਲੈਣ ਲਈ ਸਬੰਧਤ ਦਫਤਰ, ਬਲਾਕ ਖੇਤੀਬਾੜੀ ਅਫਸਰ ਵਿਖੇ ਸੰਪਰਕ ਕੀਤਾ ਜਾਵੇ।
.jpeg)
No comments:
Post a Comment