ਬਠਿੰਡਾ, 12 ਅਗਸਤ :
ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਡਾ. ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਤੀਬਾੜੀ ਅਫ਼ਸਰ, ਬਠਿੰਡਾ Bathinda ਡਾ. ਹਰਜਸਪਾਲ ਸ਼ਰਮਾ ਦੀ ਰਹਿਨੁਮਾਈ ਹੇਠ, ਜ਼ਿਲ੍ਹਾ ਸਿਖਲਾਈ ਅਫ਼ਸਰ ਵਿੰਗ, ਬਠਿੰਡਾ ਦੇ ਸਹਿਯੋਗ ਨਾਲ ਪਿੰਡ ਅਕਲੀਆਂ ਕਲਾਂ, ਬਲਾਕ ਬਠਿੰਡਾ ਵਿਖੇ ਸਾਉਣੀ ਦੀਆ ਫ਼ਸਲਾਂ ਸਬੰਧੀ ਕਿਸਾਨ ਜਾਗਰੂਕਤਾ ਕੈਂਪ Farmer Training Camp ਲਗਾਇਆ ਗਿਆ।
ਕੈਂਪ ਦੌਰਾਨ ਡਾ. ਜਸਵਿੰਦਰ ਕੌਰ, ਏ.ਡੀ.ਓ. (ਟ੍ਰੇਨਿੰਗ ਵਿੰਗ) ਵੱਲੋਂ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਦੀ ਕਾਸ਼ਤ, ਸਾਂਭ-ਸੰਭਾਲ ਅਤੇ ਸੁਚੱਜੇ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਡਾ. ਯਦਵੀਰ ਕੌਰ, ADO (ਟ੍ਰੇਨਿੰਗ ਵਿੰਗ) ਵੱਲੋਂ ਝੋਨੇ ਦੀ ਫ਼ਸਲ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਿਫ਼ਾਰਸ਼ਾਂ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ ਗਈਆਂ
ਇਸ ਮੌਕੇ ਡਾ. ਸ਼ਿਵਪ੍ਰੀਤ ਕੌਰ, ਏ.ਡੀ.ਓ. (ਮਾਰਕੀਟਿੰਗ ਵਿੰਗ) ਵੱਲੋਂ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਸਵੈ-ਮਾਰਕੀਟਿੰਗ ਕਰਨ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਗਿਆ। ਡਾ. ਹਰਪਿੰਦਰ ਸਿੰਘ ਵੱਲੋਂ ਮਿੱਟੀ ਅਤੇ ਪਾਣੀ ਦੀ ਜਾਂਚ ਕਰਵਾਉਣ ਦੇ ਮਹੱਤਵ ਅਤੇ ਇਸ ਨਾਲ ਫ਼ਸਲਾਂ ਦੀ ਪੈਦਾਵਾਰ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਨਾਲ ਹੋਣ ਵਾਲੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਗਈ।
ਕੈਂਪ ਦੇ ਅੰਤ ਵਿੱਚ ਡਾ. ਹਰਜਸਪਾਲ ਸ਼ਰਮਾ, ਖੇਤੀਬਾੜੀ ਅਫ਼ਸਰ, ਬਠਿੰਡਾ ਵੱਲੋਂ ਕਿਸਾਨਾਂ ਅਤੇ ਸਮੂਹ ਵਿਭਾਗੀ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਕੈਂਪ ਦਾ ਆਯੋਜਨ ਡਾ. ਸਰਬਜੀਤ ਸਿੰਘ, ਏ.ਡੀ.ਓ., ਗੋਨਿਆਣਾ ਅਤੇ ਡਾ. ਅਰਸ਼ਦੀਪ ਸਿੰਘ, ਏ.ਡੀ.ਓ., ਹਰਰਾਏਪੁਰ ਵੱਲੋਂ ਕੀਤਾ ਗਿਆ। ਇਸ ਮੌਕੇ ਮੈਡਮ ਅਮਨਦੀਪ ਕੌਰ, ਏ.ਐੱਸ.ਆਈ., ਗੋਨਿਆਣਾ, ਅਮਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਆਦਿ ਹਾਜ਼ਰ ਸਨ।
.jpeg)
No comments:
Post a Comment