ਖਾਦਾਂ ਦੀ ਟੈਗਿੰਗ ਜਾਂ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੁੱਖ ਖੇਤੀਬਾੜੀ ਅਫਸਰ
ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਨਾਉਣ ਦੇ ਮੰਤਵ ਨਾਲ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਖਮਾਣੋ ਦੇ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ 4 -5 ਸੈਂਪਲ ਭਰੇ ਗਏ। ਇਹ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫਸਰ ਡਾਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਸਮੂਹ ਖਾਦ ਵਿਕਰੇਤਾਵਾਂ ਨੂੰ ਖਾਦ (ਕੰਟਰੋਲ) ਆਰਡਰ Fertilizer Control Act 1985 ਦੀਆਂ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨ ਅਤੇ ਕਿਸਾਨਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ।
ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਕਿਸਾਨ ਨੂੰ ਆਪਣੀ ਲੋੜ ਅਨੁਸਾਰ ਸਿਰਫ ਖਾਦ ਖ੍ਰੀਦਣ ਦਾ ਪੂਰਾ ਅਧਿਕਾਰ ਹੈ ਅਤੇ ਕਿਸੇ ਵੀ ਡੀਲਰ ਜਾਂ ਹੋਲਸੇਲ ਵਿਕਰੇਤਾ ਵੱਲੋਂ ਹੋਰ ਸਮਾਨ ਖ੍ਰੀਦਣ ਲਈ ਮਜਬੂਰ ਕਰਨਾ ਕਾਨੂੰਨੀ ਨਿਯਮਾਂ ਦੀ ਉਲੰਘਣਾ ਹੈ।
ਚੈਕਿੰਗ ਦੌਰਾਨ ਸਮੂਹ ਖਾਦਾਂ ਦੇ ਹੋਲਸੇਲ ਅਤੇ ਰਿਟੇਲ ਵਿਕਰੇਤਾਵਾਂ ਦੇ ਸਟਾਕ ਰਜਿਸਟਰ, ਵਿਕਰੀ ਰਿਕਾਰਡ, ਬਿਲਾਂ, ਆਵਾਜਈ ਸਬੰਧੀ ਦਸਤਾਵੇਜਾਂ ਅਤੇ ਭੰਡਾਰਨ ਪ੍ਰਬੰਧਾਂ ਦੀ ਬਰੀਕੀ ਨਾਲ ਪੜਤਾਲ ਕਰਨ ਲਈ ਕਿਹਾ ਗਿਆ।
ਮੁੱਖ ਖੇਤੀਬਾੜੀ ਅਫਸਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਡੀਲਰ ਜਾਂ ਵਿਕਰੇਤਾ ਵੱਲੋਂ ਖਾਦਾਂ ਦੀ ਟੈਗਿੰਗ Tagging Banned ਜਾਂ ਹੋਰ ਕਿਸੇ ਤਰ੍ਹਾਂ ਦੀ ਬੇਨਿਯਮੀ ਕੀਤੀ ਪਾਈ ਜਾਂਦੀ ਹੈ ਤਾਂ ਉਸ ਖਿਲਾਫ ਖਾਦ (ਕੰਟਰੋਲ) ਆਰਡਰ 1985 ਅਤੇ ਜ਼ਰੂਰੀ ਵਸਤਾਂ ਐਕਟ 1955 ਅਧੀਨ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਜਿਲ੍ਹੇ ਦੇ ਹੋਲਸੇਲ ਖਾਦ ਵਿਕਰੇਤਾਵਾਂ ਨੂੰ ਸਪੱਸ਼ਟ ਕੀਤਾ ਕਿ ਕਿਸੇ ਵੀ ਹਾਲਤ ਵਿੱਚ ਸਬਸਿਡਾਈਜਡ ਖਾਦਾਂ (ਯੂਰੀਆ ਅਤੇ ਡੀ.ਏ.ਪੀ) ਦੇ ਨਾਲ ਕੀਟਨਾਸ਼ਕ, ਨਦੀਨਨਾਸ਼ਕ, ਬੀਜ, ਮਾਈਕਰੋ ਨਿਊਟ੍ਰੀਐਂਟਸ, ਬਾਇਓ ਫਰਟੀਲਾਈਜਰ ਜਾਂ ਕਿਸੇ ਹੋਰ ਖੇਤੀ ਇਨਪੁੱਟਸ ਦੀ ਟੈਗਿੰਗ ਨਾ ਕੀਤੀ ਜਾਵੇ।

No comments:
Post a Comment