Friday, August 14, 2026

ਤਰਨ ਤਾਰਨ 'ਚ ਖੇਤੀਬਾੜੀ ਅਤੇ ਸਹਾਇਕ ਵਿਭਾਗਾਂ ਦੀਆਂ ਸਕੀਮਾਂ ਨੂੰ ਦਰਸਾਉਂਦੀ ਗਾਈਡ ਪਤ੍ਰਿਕਾ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਕੀਤੀ ਜਾਰੀ

ਤਰਨ ਤਾਰਨ, 14 ਅਗਸਤ :

        ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਅਤੇ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪੋ੍ਸੈਸਿੰਗ ਮੰਤਰੀ, ਪੰਜਾਬ  ਗੁਰਮੀਤ ਸਿੰਘ ਖੁੱਡੀਆਂ ਦੀ ਪੰਜਾਬ ਦੀ ਕਿਸਾਨੀ ਪ੍ਤੀ ਦੂਰਅੰਦੇਸ਼ੀ ਸੋਚ ਹੇਠ ਅਤੇ ਪ੍ਰਬੰਧਕੀ ਸਕੱਤਰ (ਖੇਤੀਬਾੜੀ) ਪੰਜਾਬ ਸਰਕਾਰ ਅਰਸ਼ਦੀਪ ਸਿੰਘ ਥਿੰਦ ਦੀ ਅਗਵਾਈ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਖੇਤੀਬਾੜੀ ਅਤੇ ਸਹਾਇਕ ਵਿਭਾਗਾਂ ਵਿੱਚ ਚੱਲ ਰਹੀਆਂ ਸਮੂਹ ਕਿਸਾਨ ਭਲਾਈ ਸਕੀਮਾਂ ਅਤੇ ਇਨ੍ਹਾਂ ਸਕੀਮਾਂ ਦੇ ਕਿਸਾਨਾਂ ਨੂੰ ਮਿਲਣ ਵਾਲੇ ਲਾਭਾਂ ਦੀ ਵਿਸਥਾਰਿਤ ਜਾਣਕਾਰੀ ਭਰਪੂਰ ਪਤਿ੍ਕਾ ਆਤਮਾ ਸਕੀਮ ਅਧੀਨ ਰਾਜ ਪੱਧਰ 'ਤੇ  ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਗੁਰਜੀਤ ਸਿੰਘ ਬਰਾੜ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਪੰਜਾਬ ਕਰਨਜੀਤ ਸਿੰਘ ਵੱਲੋਂ ਅਤੇ ਜ਼ਿਲ੍ਹਾ ਪੱਧਰ 'ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵੱਲੋਂ ਜਾਰੀ ਕੀਤੀ ਗਈ।

ਇਸ ਮੌਕੇ ਡਾਇਰੈਕਟਰ,ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਖੇਤੀਬਾੜੀ ਵਿਭਾਗ ਸੂਬੇ ਦੇ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਰਵਾਇਤੀ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਅਤੇ ਫ਼ਸਲੀ ਵਿਭਿੰਨਤਾ ਨੂੰ ਅਪਣਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਜ਼ਿਲ੍ਹਾ ਤਰਨ ਤਾਰਨ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜਾਰੀ ਕੀਤੀ ਜਾ ਰਹੀ ਇਹ ਪਤ੍ਰਿਕਾ, ਵਿਭਾਗ ਅਤੇ ਕਿਸਾਨਾਂ ਵਿਚਕਾਰ ਇਕ ਮਜ਼ਬੂਤ ਕੜੀ ਦਾ ਕੰਮ ਕਰੇਗੀ। ਇਸ ਤਰ੍ਹਾਂ ਦੇ ਉਪਰਾਲੇ ਹੋਰ ਜ਼ਿਲ੍ਹਿਆਂ ਵਿਚ ਵੀ ਕੀਤੇ ਜਾਣੇ ਚਾਹੀਦੇ ਹਨ। ਇਸ ਵਿੱਚ ਖੇਤੀਬਾੜੀ ਅਤੇ ਸਹਾਇਕ ਵਿਭਾਗਾਂ (ਬਾਗਬਾਨੀ, ਡੇਅਰੀ ਵਿਕਾਸ, ਪਸ਼ੂ ਪਾਲਣ, ਮੱਛੀ ਪਾਲਣ, ਭੂਮੀ ਰੱਖਿਆ ਅਤੇ ਪੀ.ਏ.ਯੂ) ਦੀਆਂ ਸਮੂਹ ਕਿਸਾਨ ਭਲਾਈ ਸਕੀਮਾਂ ਤੇ ਸਬਸਿਡੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਰਜ ਹੈ।

ਡਿਪਟੀ ਕਮਿਸ਼ਨਰ, ਤਰਨਤਾਰਨ ਸ੍ਰੀ ਰਾਹੁਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਦੀ ਖੁਸ਼ਹਾਲੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਹਿਸੂਸ ਕਰਦਾ ਹੈ ਕਿ ਕਿਸਾਨਾਂ ਨੂੰ ਭੌਤਿਕੀ ਅਤੇ ਵਿੱਤੀ ਤੌਰ 'ਤੇ ਮਜ਼ਬੂਤ ਕਰਨ ਲਈ ਕੇਵਲ ਖੇਤੀਬਾੜੀ 'ਤੇ ਨਿਰਭਰ ਰਹਿਣਾ ਕਾਫ਼ੀ ਨਹੀਂ ਹੈ, ਖੇਤੀਬਾੜੀ ਦੇ ਨਾਲ ਸਹਾਇਕ ਕਿੱਤਿਆਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਤੇ ਖੇਤੀ ਵਿਭਿੰਨਤਾ ਪ੍ਰਤੀ ਜਾਗਰੂਕ ਕਰਨ ਸਬੰਧੀ ਇਹ ਪਤ੍ਰਿਕਾ ਜਾਰੀ ਕਰਦੇ ਹੋਏ ਉਹ ਬੇਹੱਦ ਖੁਸ਼ੀ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਆਸ ਪ੍ਰਗਟਾਈ ਕਿ ਜ਼ਿਲ੍ਹੇ ਦੇ ਕਿਸਾਨ ਵੱਖ-ਵੱਖ ਸਕੀਮਾਂ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋ ਕੇ, ਸਬਸਾਇਡਰੀ ਸਕੀਮਾਂ ਦਾ ਲਾਭ ਲੈ ਕੇ ਖੇਤੀਬਾੜੀ ਦੇ ਨਾਲ ਸਹਾਇਕ ਕਿੱਤੇ ਅਪਣਾ ਕੇ ਫ਼ਸਲੀ ਅਤੇ ਖੇਤੀ ਵਿਭਿੰਨਤਾ ਲਿਆਉਣਗੇ ਅਤੇ ਅਪਣਾ ਜੀਵਨ ਅਤੇ ਆਪਣੇ ਜ਼ਿਲ੍ਹੇ ਨੂੰ ਖੁਸ਼ਹਾਲ ਬਣਾਉਣਗੇ।

ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) -ਕਮ-ਸਟੇਟ ਨੋਡਲ ਅਫਸਰ (ਐਗਰੀਕਲਚਰਲ ਐਕਸਟੈਂਸ਼ਨ) ਕਰਨਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਖੇਤੀਬਾੜੀ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਅੱਜ ਸਮੇਂ ਦੀ ਲੋੜ ਹੈ ਕਿ ਕਿਸਾਨ ਰਵਾਇਤੀ ਫ਼ਸਲਾਂ ਦੇ ਨਾਲ-ਨਾਲ ਸਹਾਇਕ ਕਿੱਤੇ ਅਪਣਾਉਣ, ਤਾਂ ਜੋ ਆਮਦਨ ਵਿੱਚ ਵਾਧਾ ਹੋਵੇ ਅਤੇ ਕਿਸਾਨ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣ ਸਕਣ। ਇਸੇ ਉਦੇਸ਼ ਤਹਿਤ ਜ਼ਿਲ੍ਹਾ ਤਰਨਤਾਰਨ ਵਿੱਚ ਇਹ ਜਾਣਕਾਰੀ ਭਰਪੂਰ ਵਿਸ਼ੇਸ਼ ਪਤ੍ਰਿਕਾ ਜਾਰੀ ਕੀਤੀ ਜਾ ਰਹੀ ਹੈ।

ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਤੇਜਬੀਰ ਸਿੰਘ ਭੰਗੂ ਨੇ ਕਿਹਾ ਕਿ ਜ਼ਿਲ੍ਹਾ ਤਰਨਤਾਰਨ ਦੇ ਕਿਸਾਨਾਂ ਦਾ ਮੁੱਖ ਕਿੱਤਾ ਹਾੜੀ ਵਿੱਚ ਕਣਕ ਅਤੇ ਸਾਉਣੀ ਵਿੱਚ ਝੋਨੇ/ਬਾਸਮਤੀ ਦੀ ਕਾਸ਼ਤ ਨਾਲ ਜੁੜਿਆ ਹੋਇਆ ਹੈ। ਮੌਜੂਦਾ ਖੇਤੀਬਾੜੀ ਦੌਰ ਵਿੱਚ ਸਿਰਫ਼ ਰਵਾਇਤੀ ਫਸਲਾਂ ਤੱਕ ਸੀਮਤ ਰਹਿਣ ਦੀ ਬਜਾਏ, ਕਿਸਾਨਾਂ ਨੂੰ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਾਉਣ ਲਈ ਫਸਲੀ ਵਿਭਿੰਨਤਾ ਅਤੇ ਸਹਾਇਕ ਕਿੱਤਿਆਂ ਨੂੰ ਅਪਣਾਉਣਾ ਸਮੇਂ ਦੀ ਅਹਿਮ ਲੋੜ ਹੈ। ਇਸੇ ਗੰਭੀਰ ਉਦੇਸ਼ ਨੂੰ ਮੁੱਖ ਰੱਖਦਿਆਂ ਕਿਸਾਨ ਭਾਈਚਾਰੇ ਨੂੰ ਜਾਗਰੂਕ ਕਰਨ ਲਈ ਇਹ ਵਿਸ਼ੇਸ਼ ਪਤ੍ਰਿਕਾ ਜਾਰੀ ਕੀਤੀ ਜਾ ਰਹੀ ਹੈ।

ਇਹ ਪਤਿ੍ਕਾ ਜਾਰੀ ਕਰਨ ਮੌਕੇ ਖੇਤੀਬਾੜੀ ਅਫ਼ਸਰ ਗੁਰਿੰਦਰਜੀਤ ਸਿੰਘ, ਮਲਵਿੰਦਰ ਸਿੰਘ, ਭੁਪਿੰਦਰ ਸਿੰਘ, ਅਮਰਦੀਪ ਸਿੰਘ, ਪ੍ਰੋਜੈਕਟ ਡਾਇਰੈਕਟਰ (ਆਤਮਾ) ਵਿਕਰਮ ਸੂਦ ਤੋਂ ਇਲਾਵਾ ਖੇਤੀਬਾੜੀ ਅਤੇ ਆਤਮਾ ਸਟਾਫ ਹਾਜ਼ਰ ਸੀ।

No comments:

Post a Comment