ਸਿਖਲਾਈ ਵਿੱਚ ਪਹੁੰਚੇ ਸਿਖਿਆਰਥੀਆਂ ਨੂੰ ਡਾ.ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲਂੋ ਸੰਬੋਧਤ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਸਹਾਇਕ ਧੰਦੇ ਅਪਣਾਕੇ ਵਧੇਰੇ ਮੁਨਾਫਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।
ਪਸ਼ੂ ਪਾਲਣ ਵਿਭਾਗ, ਹੁਸ਼ਿਆਰਪੁਰ ਦੇ ਸੇਵਾ-ਮੁਕਤ ਵੈਟਰਨਰੀ ਅਫਸਰਂ ਡਾ.ਕਰਨੈਲ ਸਿੰਘ ਅਤੇ ਵੈਟਰਨਰੀ ਅਫਸਰ ਡਾ.ਅਧਿਰਾਜ ਸਿੰਘ ਨੇ ਵੀ ਸਿਖਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਬੱਕਰੀਆਂ ਵਿੱਚ ਬਿਮਾਰੀਆਂ ਦੀ ਰੋਕਥਾਮ ਤੇ ਬਚਾਅ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਗਏ ਤੇ ਵਿਭਾਗ ਵਲੋ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।


No comments:
Post a Comment