Wednesday, September 30, 2026

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਝੋਨੇ ਦੀ ਖ਼ਰੀਦ ਦੌਰਾਨ ਹਰੇਕ ਢੇਰੀ ਦੀ ਜੀਓ-ਟੈਗਡ ਫੋਟੋਗ੍ਰਾਫੀ ਦੇ ਹੁਕਮ ਜਾਰੀ

ਜਲੰਧਰ, 1 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਵਰਜੀਤ ਵਾਲੀਆ ਵੱਲੋਂ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਦੌਰਾਨ ਹਰੇਕ ਢੇਰੀ ਦੀ ਜੀਓ ਟੈਗਡ ਫੋਟੋਗ੍ਰਾਫੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਵਿੱਚ ਝੋਨੇ ਦੀ ਖ਼ਰੀਦ ਦਾ ਸੀਜ਼ਨ 1 ਅਕਤੂਬਰ 2026 ਤੋਂ ਸ਼ੁਰੂ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਝੋਨੇ ਅਤੇ ਬੋਗਸ ਖ਼ਰੀਦ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਜਾਰੀ ਹਦਾਇਤਾਂ ਅਨੁਸਾਰ ਇਸ ਵਾਰ ਝੋਨੇ ਦੀ ਖ਼ਰੀਦ ਦੌਰਾਨ ਹਰੇਕ ਢੇਰੀ ਦੀ ਫੋਟੋਗ੍ਰਾਫੀ ਕਰਨਾ ਲਾਜ਼ਮੀ ਕੀਤਾ ਗਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਸਟਾਫ ਨੂੰ ਹਦਾਇਤ ਕੀਤੀ ਗਈ ਹੈ ਕਿ ਝੋਨੇ ਦੀ ਖ਼ਰੀਦ ਕਰਦੇ ਸਮੇਂ ਹਰੇਕ ਢੇਰੀ ਦੇ ਨਾਲ ਜੀਓ ਟੈਗਡ ਫੋਟੋਗ੍ਰਾਫੀ ਯਕੀਨੀ ਬਣਾਈ ਜਾਵੇ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਫੋਟੋਗ੍ਰਾਫੀ ਸਬੰਧਤ ਮਾਰਕੀਟ ਕਮੇਟੀ ਦੇ ਸਟਾਫ਼ ਵੱਲੋਂ ਕੀਤੀ ਜਾਵੇਗੀ।

ਹੁਕਮਾਂ ਵਿੱਚ ਸਮੂਹ ਏਜੰਸੀਆਂ ਅਤੇ ਮੰਡੀ ਬੋਰਡ ਦੇ ਸਟਾਫ ਨੂੰ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

No comments:

Post a Comment