Monday, September 28, 2026

ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 29 ਸਤੰਬਰ

ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਸਾੜਣ ਤੋਂ ਰੋਕਣ ਅਤੇ ਇਸ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਭੱਠਾ ਮਾਲਕਾਂ ਅਤੇ ਪੈਲੇਟ ਯੂਨਿਟਾਂ ਦੇ ਮਾਲਕਾਂ ਨਾਲ ਰਿਵਿਊ ਮੀਟਿੰਗ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ ਪਰਾਲੀ ਪ੍ਰਬੰਧਨ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਅਤੇ ਉਦਯੋਗਾਂ ਅਤੇ ਕਿਸਾਨਾਂ ਦੇ ਆਪਸੀ ਸਹਿਯੋਗ ਨਾਲ ਹੀ ਸਾਫ਼—ਸੁਥਰਾ ਵਾਤਾਵਰਨ ਅਤੇ ਪਰਾਲੀ ਸਾੜਨ ਤੋਂ ਮੁਕਤ ਜ਼ਿਲ੍ਹਾ ਬਣਾਇਆ ਜਾਵੇਗਾ ।ਉਹਨਾਂ ਜਿ਼ਲ੍ਹੇ ਦੇ ਸਮੂਹ ਭੱਠਾਂ ਮਾਲਕਾਂ ਅਤੇ ਪੈਲੇਟ ਯੂਨਿਟਾਂ ਦੇ ਮਾਲਕਾਂ ਨੂੰ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਆਪਸੀ ਤਾਲਮੇਲ ਰੱਖਿਆ ਜਾਵੇ ਤਾਂ ਜੋ ਪਰਾਲੀ ਪ੍ਰਬੰਧਨ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਮੁਸਕਲ ਪੇਸ਼ ਨਾ ਆਵੇ।
ਉਹਨਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਜਿ਼ਲ੍ਹੇ ਦੇ ਭੱਠਾ ਮਾਲਕਾਂ ਤੇ ਪੈਲੇਟ ਯੂਨਿਟਾਂ ਦੇ ਮਾਲਕਾਂ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ ਤਾਂ ਜੋ ਆਉਣ ਵਾਲੇ ਝੌਨੇ ਦੇ ਸੀਜਨ ਦੌਰਾਨ ਪਰਾਲੀ ਪ੍ਰਬੰਧਨ ਸਹੀ ਢੰਗ ਨਾਲ ਕੀਤਾ ਜਾ ਸਕੇ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਸਖਤੀ ਨਾਲ ਰੋਕਿਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਭੱਠਾ ਮਾਲਕਾਂ ਤੇ ਪੈਲੇਟ ਯੂਨਿਟਾਂ ਦੇ ਮਾਲਕਾਂ ਨਾਲ ਵਿਚਾਰ—ਵਟਾਂਦਰਾ ਕਰਦਿਆਂ ਜਿੱਥੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ, ਉਥੇ ਪਰਾਲੀ ਪ੍ਰਬੰਧਨ ਨੂੰ ਬੇਹਤਰ ਬਨਾਉਣ ਲਈ ਲੋੜੀਦੇ ਸੁਝਾਅ ਵੀ ਲਏ।
ਇਸ ਮੌਕੇ ਐਸ.ਡੀ.ਐਮ. ਗੁਰਕਿਰਨਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਲਜੀਤ ਸਿੰਘ ਤੋਂ ਇਲਾਵਾ ਭੱਠਾ ਮਾਲਕਾਂ ਤੇ ਪੈਲੇਟ ਯੂਨਿਟ ਦੇ ਮਾਲਕ ਆਦਿ ਹਾਜ਼ਰ ਸਨ।

No comments:

Post a Comment