Sunday, September 20, 2026

ਜ਼ਿਲ੍ਹੇ ਦੇ ਕਿਸਾਨ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਮੰਡੀ ਵਿਚ ਲੈ ਲਿਆਉਣ-ਡਿਪਟੀ ਕਮਿਸ਼ਨਰ

·        ਸਰਕਾਰ ਵੱਲੋਂ ਝੋਨੇ ਵਿੱਚ ਨਮੀਂ ਦੀ ਮਾਤਰਾ 17 ਫੀਸਦੀ ਤੱਕ ਕੀਤੀ ਗਈ ਨਿਰਧਾਰਤ


ਫਾਜ਼ਿਲਕਾ, 21 ਸਤੰਬਰ 2026…. 

 

ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਝੋਨੇ ਦੀ ਫਸਲ ਨੂੰ ਪੂਰੀ ਤਰ੍ਹਾਂ ਪਕਾ ਕੇ ਹੀ ਕਟਵਾਉਣ ਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਪੂਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਇਸ ਵਾਰ 100 ਮੰਡੀਆਂ ਝੋਨੇ ਦੀ ਖਰੀਦ ਲਈ ਨੋਟੀਫਾਈ ਕੀਤੀਆਂ ਗਈਆਂ ਹਨ। ਹਰ ਕੇਂਦਰ ਤੇ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾਵੇਗੀ।

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਖਰੀਦ ਦੇ ਸਮੇਂ ਝੋਨਾ ਫਸਲ ਵਿੱਚ ਨਮੀ ਦੀ ਮਾਤਰਾ ਸਰਕਾਰ ਵੱਲੋਂ ਨਿਰਧਾਰਤ ਮਿਆਰ ਅਨੁਸਾਰ 17 ਫੀਸਦੀ ਤੱਕ ਹੀ ਹੋਣੀ ਚਾਹੀਦੀ ਹੈ। ਇਸ ਲਈ ਕਿਸਾਨ ਆਪਣੀ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਹਨਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਕਿਹਾ ਕਿ ਜਦ ਜਿਆਦਾ ਨਮੀ ਵਾਲੀ ਫਸਲ ਮੰਡੀ ਵਿਚ ਆਉਂਦੀ ਹੈ ਤਾਂ ਇਸ ਨਾਲ ਖਰੀਦ ਪ੍ਰਕ੍ਰਿਆ ਵਿਚ ਦੇਰੀ ਹੁੰਦੀ ਹੈ ਕਿਸਾਨਾਂ ਨੂੰ ਵੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜਰੂਰੀ ਹੈ ਕਿ ਫਸਲ ਦੀ ਕਟਾਈ ਹੀ ਫਸਲ ਦੇ ਪੂਰੀ ਤਰਾਂ ਪੱਕ ਜਾਣ ਤੇ ਕੀਤੀ ਜਾਵੇ ਅਤੇ ਮੰਡੀ ਵਿਚ ਸੁੱਕੀ ਫਸਲ ਹੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰਨਾ ਪਹਿਲੀ ਤਰਜੀਹ ਹੈ ਅਤੇ ਸਮੇਂ-ਸਿਰ ਭੁਗਤਾਨ ਯਕੀਨੀ ਬਣਾਉਣ ਲਈ ਖਾਸ ਉਪਾਅ ਕੀਤੇ ਗਏ ਹਨ।

No comments:

Post a Comment