Thursday, October 15, 2026

ਡੇਅਰੀ ਵਿਕਾਸ ਵਿਭਾਗ ਵੱਲੋਂ 2 ਨਵੰਬਰ ਤੋਂ ਚਤਾਮਲੀ ਵਿਖੇ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ

18 ਤੋਂ 55 ਸਾਲ ਉਮਰ ਵਰਗ ਦੇ ਜ਼ਿਲ੍ਹਾ ਵਾਸੀ ਸਿਖਲਾਈ ਲਈ ਕਰ ਸਕਦੇ ਹਨ ਸੰਪਰਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ:

ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਚਤਾਮਲੀ ਵਿਖੇ 2 ਨਵੰਬਰ, 2026 ਤੋਂ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਾਲ ਸਬੰਧਤ 18 ਤੋਂ 55 ਸਾਲ ਦੀ ਉਮਰ ਦੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਦਿੱਤੀ ਜਾਵੇਗੀ।

ਉਨ੍ਹਾਂ ਚਾਹਵਾਨ ਸਿਖਿਆਰਥੀਆਂ ਨੂੰ ਇਸ ਸਿਖਲਾਈ ਪ੍ਰੋਗਰਾਮ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੰਪਰਕ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ, ਦਫ਼ਤਰ ਦੇ ਫ਼ੋਨ ਨੰਬਰ 8221024797 ਅਤੇ 7009982900 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

No comments:

Post a Comment