ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਸਰਕਾਰ ਵੱਲੋਂ ਝੋਨੇ ਵਿੱਚ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ ਇਸ ਲਈ ਉਹਿ ਆਪਣੇ ਝੋਨੇ ਦੀ ਫਸਲ ਪੂਰੀ ਤਰ੍ਹਾਂ ਤਿਆਰ ਕਰਕੇ ਮੰਡੀਆਂ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਝੋਨੇ ਦੀ ਫਸਲ ਦੀ ਕਟਾਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਨਾ ਕਰਨ ਕਿਉਂਕਿ ਰਾਤ ਸਮੇਂ ਕਟਾਈ ਹੋਏ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਆਪਣੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਕਟਾਈ ਕਰਵਾਉਣ ਉਪਰੰਤ ਮੰਡੀਆਂ ਵਿੱਚ ਲਿਆਂਵੇਗਾ ਤਾਂ ਉਸ ਦੀ ਝੋਨੇ ਦੀ ਫਸਲ ਦੀ ਖਰੀਦ ਨਾਲੋ-ਨਾਲ ਹੋ ਜਾਵੇਗੀ ਤੇ ਉਸ ਨੂੰ ਜ਼ਿਆਦਾ ਦੇਰ ਤੱਕ ਮੰਡੀ ਵਿੱਚ ਇੰਤਜਾਰ ਨਹੀਂ ਕਰਨਾ ਪਵੇਗਾ।
ਉਨ੍ਹਾਂ ਜ਼ਿਲ੍ਹੇ ਦੇ ਕੰਬਾਇਨ ਮਾਲਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਕੰਬਾਇਨ ਹਾਰਵੈਸਟਰ ਤੇ ਸੁਪਰ ਐੱਸ.ਐੱਮ.ਐੱਸ ਲਗਾਏ ਬਗੈਰ ਫਸਲ ਦੀ ਕਟਾਈ ਨਾ ਕਰੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਸੁਚੱਜੇ ਢੰਗ ਨਾਲ ਜਾਰੀ ਹੈ ਤੇ ਝੋਨੇ ਦੀ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਇਸ ਸਾਲ ਝੋਨੇ ਦੀ ਖਰੀਦ ਲਈ 100 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਹਰ ਮੰਡੀ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾਵੇਗੀ।

No comments:
Post a Comment