— ਕਿਸਾਨ ਵੀਰ ਕੰਬਾਈਨ ਮਸ਼ੀਨਾਂ ਉੱਤੇ ਸੁਪਰ ਐੱਸ.ਐੱਮ.ਐੱਸ. ਲਾਜ਼ਮੀ ਲਗਾਉਣ, ਵਿਵੇਕ ਮੋਦੀ
— ਪਰਾਲੀ ਦੀ ਸੁਚੱਜੀ ਵਰਤੋਂ ਕਰਨ ਨੂੰ ਮਿਲਿਆ ਭਰਵਾਂ ਹੁੰਗਾਰਾ
— ਕਿਸਾਨ ਪਰਾਲੀ ਲੱਕੀ ਡਰਾਅ 'ਚ ਵੱਧ-ਚੜ੍ਹ ਕੇ ਲੈਣ ਹਿੱਸਾ
ਬਰਨਾਲਾ, 8 ਅਕਤੂਬਰ
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਵਿਵੇਕ ਕੁਮਾਰ ਮੋਦੀ ਨੇ ਪਿੰਡ ਜਲੂਰ ਵਿਖੇ ਕਿਸਾਨਾਂ ਨਾਲ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਖੇਤਾਂ ਵਿੱਚ ਹੀ ਰਲਾ ਕੇ ਉਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਆ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ, ਮਨੁੱਖੀ ਸਿਹਤ ਅਤੇ ਵਾਤਾਵਰਨ 'ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਸਭ ਨੂੰ ਮਨੁੱਖੀ ਸਿਹਤ ਤੇ ਵਾਤਾਵਰਨ ਪ੍ਰਤੀ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਇਕੱਠੀ ਕਰਨ ਅਤੇ ਡੰਪ ਲਗਾਉਣ ਲਈ ਜ਼ਿਲ੍ਹੇ ਦੇ ਅੰਦਰ ਅਤੇ ਬਾਹਰਲੇ ਐਗਰੀਕੇਟਰਾਂ/ਬੇਲਰ ਮਾਲਕਾਂ ਨੂੰ ਸੱਦਾ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਪੰਚਾਇਤੀ ਸ਼ਾਮਲਾਟ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ, ਜੇਕਰ ਕਿਸੇ ਨੂੰ ਪਰਾਲੀ ਦੀ ਸਟੋਰੇਜ ਲਈ ਜ਼ਮੀਨ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਲੂਰ-ਨੰਗਲ ਰੋਡ 'ਤੇ 'ਮਾਰਕ ਬਾਇਓ ਫਿਊਲ' ਲੱਗ ਚੁੱਕਾ ਹੈ ਅਤੇ ਪਿੰਡ ਵਿੱਚ ਬੇਲਰ ਪਹੁੰਚ ਚੁੱਕੇ ਹਨ, ਜਿਸ ਵਾਸਤੇ ਪੰਚਾਇਤ ਅੱਗੇ ਆ ਕੇ ਪੂਰਾ ਸਹਿਯੋਗ ਦੇਵੇ।
ਸ੍ਰੀ ਵਿਵੇਕ ਮੋਦੀ ਨੇ ਸਪੱਸ਼ਟ ਕੀਤਾ ਕਿ ਝੋਨੇ ਦੀ ਵਾਢੀ ਲਈ ਕੋਈ ਵੀ ਕੰਬਾਈਨ ਮਸ਼ੀਨ ਸੁਪਰ ਐੱਸ.ਐੱਮ.ਐੱਸ. (Super SMS) ਤੋਂ ਬਿਨਾਂ ਨਾ ਚਲਾਈ ਜਾਵੇ। ਸ਼ਾਮ 06:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ 'ਤੇ ਪੂਰਨ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਬਲਕਿ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਨਿਪਟਾਰਾ ਕੀਤਾ ਜਾਵੇ। ਜੇਕਰ ਕਿਸੇ ਕਿਸਾਨ ਨੂੰ ਮਸ਼ੀਨਰੀ ਦੀ ਸਮੱਸਿਆ ਆਉਂਦੀ ਹੈ, ਤਾਂ ਉਹ ਸਵੇਰੇ 11 ਤੋਂ ਸ਼ਾਮ 07 ਵਜੇ ਦੌਰਾਨ ਕੰਟਰੋਲ ਰੂਮ ਦੇ ਨੰਬਰ 8264425663 ਜਾਂ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ 7 ਲੱਖ ਰੁਪਏ ਦਾ ਲੱਕੀ ਡਰਾਅ ਵੀ ਚਲਾਇਆ ਗਿਆ ਹੈ। ਕਿਸਾਨ 10 ਅਕਤੂਬਰ ਤੱਕ ਦਿੱਤੇ ਗਏ ਲਿੰਕ https://dabarnala.in/lucky_
ਪ੍ਰਸ਼ਾਸਨ ਵੱਲੋਂ ਪਿੰਡ ਦੀਆਂ ਸਹਿਕਾਰੀ ਸਭਾਵਾਂ (ਸੁਸਾਇਟੀਆਂ) ਵਿੱਚ ਉਪਲਬਧ ਖੇਤੀ ਮਸ਼ੀਨਰੀ ਅਤੇ ਬੇਲਰਾਂ ਦੀਆਂ ਲਿਸਟਾਂ ਲਗਾ ਦਿੱਤੀਆਂ ਗਈਆਂ ਹਨ, ਤਾਂ ਜੋ ਕਿਸਾਨਾਂ ਨੂੰ ਪੂਰਾ ਲਾਭ ਮਿਲ ਸਕੇ। ਪਿੰਡ ਦੀ ਪੰਚਾਇਤ ਅਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਨੇ ਕਿਸਾਨਾਂ ਨੂੰ "ਪਰਾਲੀ ਖੇਤਾਂ ਵਿੱਚ ਮਿਲਾਓ, ਉੱਗਣ ਸ਼ਕਤੀ ਵਧਾਓ ਅਤੇ ਪਰਾਲੀ ਸਾੜ ਕੇ ਮਹਿੰਗੇ ਤੱਤ ਨਾ ਗਵਾਓ" ਦਾ ਸੁਨੇਹਾ ਦਿੱਤਾ। ਇਸ ਦੇ ਨਾਲ ਹੀ ਸੀ.ਏ.ਕਿਊ.ਐੱਮ ਸ਼ਾਹਿਦ ਖਾਨ ਨੇ ਵੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਡੀ.ਐੱਸ.ਪੀ. (HQ), ਖੇਤੀਬਾੜੀ ਵਿਕਾਸ ਅਫ਼ਸਰ ਜਸਵਿੰਦਰ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ / ਟੈਕਨੀਕਲ ਬੇਅੰਤ ਸਿੰਘ, ਸਹਾਇਕ ਨੋਡਲ ਅਫ਼ਸਰ ਸੁਨੀਤਾ ਸ਼ਰਮਾ, ਕਲਸਟਰ ਅਫ਼ਸਰ, ਹੋਰ ਸਟਾਫ਼ ਅਤੇ ਪਿੰਡ ਦੇ ਪਤਵੰਤੇ ਵੀ ਹਾਜ਼ਰ ਸਨ।

No comments:
Post a Comment