Friday, October 16, 2026

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀ ਚੈਕਿੰਗ, ਬਿਨਾਂ ਟੈਗਿੰਗ ਖਾਦ ਦੇਣ ਅਤੇ ਪੀ.ਓ.ਐਸ. ਮਸ਼ੀਨ ਰਾਹੀਂ ਹੀ ਬਿਲ ਦੇਣ ਦੀ ਸਖ਼ਤ ਹਦਾਇਤ

ਅਬੋਹਰ /ਫਾਜ਼ਿਲਕਾ, 16 ਅਕਤੂਬਰ 2026


ਮੁੱਖ ਖੇਤੀਬਾੜੀ ਅਫਸਰ, ਫਾਜ਼ਿਲਕਾ ਸ੍ਰੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਅਤੇ ਬਲਾਕ ਅਬੋਹਰ ਵਿੱਚ ਯੂਰੀਆ ਅਤੇ ਡੀ.ਏ.ਪੀ. ਖਾਦਾਂ ਦੀ ਸਹੀ ਵੰਡ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਸਹਾਇਕ ਪੌਦਾ ਸੁਰੱਖਿਆ ਅਫਸਰ, ਅਬੋਹਰ ਸ੍ਰੀ ਪਰਮਿੰਦਰ ਸਿੰਘ ਧੰਜੂ ਅਤੇ ਖਾਦ ਇੰਸਪੈਕਟਰ, ਅਬੋਹਰ ਸ੍ਰੀ ਅਜੈਪਾਲ ਵੱਲੋਂ ਇਲਾਕੇ ਦੇ ਵੱਖ-ਵੱਖ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਅਧਿਕਾਰੀਆਂ ਵੱਲੋਂ ਸਮੂਹ ਖਾਦ ਵਿਕਰੇਤਾਵਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਖਾਦ ਬਿਨਾਂ ਕਿਸੇ ਬੇਲੋੜੀ ਟੈਗਿੰਗ ਤੋਂ ਦਿੱਤੀ ਜਾਵੇ। ਉਨ੍ਹਾਂ ਖਾਸ ਤੌਰ 'ਤੇ ਹੁਕਮ ਦਿੱਤੇ ਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ ਖਾਦ ਦੀ ਵਿਕਰੀ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਸਪੱਸ਼ਟ ਕੀਤਾ ਕਿ ਖਾਦਾਂ ਦੀ ਵਿਕਰੀ ਸਿਰਫ਼ ਪੱਕੇ ਬਿੱਲ ਅਤੇ ਪੀ.ਓ.ਐਸ. (POS) ਮਸ਼ੀਨ ਰਾਹੀਂ ਹੀ ਕੀਤੀ ਜਾਣੀ ਚਾਹੀਦੀ ਹੈ। ਇਸ ਨਿਯਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵਿਭਾਗ ਵੱਲੋਂ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਖਾਦਾਂ ਦੀ ਸਪਲਾਈ ਅਤੇ ਵਿਕਰੀ ਸਬੰਧੀ ਲਗਾਤਾਰ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਹਰ ਇੱਕ ਕਿਸਾਨ ਤੱਕ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਖਾਦ ਮੁਹੱਈਆ ਹੋ ਸਕੇ।

No comments:

Post a Comment