ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਨਵੰਬਰ:
ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਐਸ.ਏ.ਐਸ. ਨਗਰ ਵੱਲੋਂ ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਖੁੰਬਾਂ ਦੀ ਕਾਸ਼ਤ ਸਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ 18 ਤੋਂ 25 ਨਵੰਬਰ 2026 ਤੱਕ ਕਰਵਾਇਆ ਜਾ ਰਿਹਾ ਹੈ। ਇਹ ਸਿਖਲਾਈ ਕੋਰਸ ਕੇ.ਵੀ.ਕੇ. ਕੈਂਪਸ, ਪਿੰਡ ਮਾਜਰਾ ਵਿਖੇ ਸਵੇਰੇ 10:00 ਵਜੇ ਸ਼ੁਰੂ ਹੋਵੇਗਾ।
ਇਸ ਸਿਖਲਾਈ ਦੌਰਾਨ ਭਾਗੀਦਾਰਾਂ ਨੂੰ ਪੰਜਾਬ ਵਿੱਚ ਖੁੰਬਾਂ ਦੀ ਕਾਸ਼ਤ ਦੀਆਂ ਸੰਭਾਵਨਾਵਾਂ, ਖੁੰਬਾਂ ਦੇ ਖੁਰਾਕੀ ਤੱਤਾਂ, ਇਸ ਦੀ ਕਾਸ਼ਤ ਦੀ ਆਰਥਿਕਤਾ ਅਤੇ ਖੁੰਬਾਂ ਤੋਂ ਵੱਖ-ਵੱਖ ਪਕਵਾਨ ਤਿਆਰ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਇਹ ਸਿਖਲਾਈ ਕੋਰਸ ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਲਈ ਖੁੰਬਾਂ ਦੀ ਕਾਸ਼ਤ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ, ਆਪਣੀ ਆਮਦਨ ਵਿੱਚ ਵਾਧਾ ਕਰਨ ਅਤੇ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਲਾਹੇਵੰਦ ਸਾਬਤ ਹੋਵੇਗਾ।
ਇਸ ਸਿਖਲਾਈ ਕੋਰਸ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਵਿਅਕਤੀ ਵਧੇਰੇ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ ਮੋਬਾਈਲ ਨੰਬਰ 94643-66774 'ਤੇ ਸੰਪਰਕ ਕਰ ਸਕਦੇ ਹਨ।

No comments:
Post a Comment