Tuesday, November 17, 2026

ਐਸ.ਸੀ. ਸਿਖਿਆਰਥੀਆਂ ਲਈ 2 ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ 30 ਨਵੰਬਰ 2026 ਤੋਂ ਸ਼ੁਰੂ

ਸਿਖਲਾਈ ਉਪਰੰਤ ਦਿੱਤਾ ਜਾਵੇਗਾ 3500 ਰੁਪਏ ਵਜ਼ੀਫ਼ਾ

ਸਿਰਫ਼ ਐਸ.ਸੀ. ਨੌਜਵਾਨਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਸਿਖਲਾਈ ਉਪਰੰਤ ਡੇਅਰੀ ਕਰਨ ’ਤੇ ਦਿੱਤੀ ਜਾਵੇਗੀ 33 ਫ਼ੀਸਦੀ ਸਬਸਿਡੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਨਵੰਬਰ:

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ Gurmeet Singh Khuddian ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ੍ਰੀ ਵਰਿਆਮ ਸਿੰਘ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ. ਬੇਰੁਜ਼ਗਾਰਾਂ ਨੂੰ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 30 ਨਵੰਬਰ 2026 ਤੋਂ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਸ੍ਰੀ ਹਰਵੰਤ ਸਿੰਘ, ਡਿਪਟੀ ਡਾਇਰੈਕਟਰ ਡੇਅਰੀ SAS Nagar ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜਿਨ੍ਹਾਂ ਦੀ ਉਮਰ 18 ਸਾਲ ਤੋਂ 55 ਸਾਲ ਦੇ ਦਰਮਿਆਨ ਹੋਵੇ, ਘੱਟੋ-ਘੱਟ ਪੰਜਵੀਂ ਪਾਸ ਹੋਵੇ ਅਤੇ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ। ਪੰਜਾਬ ਸਰਕਾਰ ਵੱਲੋਂ ਇਹ ਸਿਖਲਾਈ ਮੁਫ਼ਤ ਕਰਵਾਈ ਜਾ ਰਹੀ ਹੈ, ਜਿਸਦੀ ਕੋਈ ਵੀ ਫ਼ੀਸ ਨਹੀਂ ਹੈ। ਬਲਕਿ ਸਿਖਿਆਰਥੀਆਂ ਨੂੰ ਸਿਖਲਾਈ ਉਪਰੰਤ 3500 ਰੁਪਏ ਪ੍ਰਤੀ ਸਿਖਿਆਰਥੀ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਡੇਅਰੀ ਇੰਸਪੈਕਟਰ ਮਿਸ ਗੁਰਪ੍ਰੀਤ ਅਤੇ ਮਿਸ ਵਰਤਿਕਾ ਨੇ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾਂ ’ਤੇ ਲੈ ਕੇ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਨਾਲ-ਨਾਲ ਚੰਗੇ ਕਾਰੋਬਾਰ ਲਈ ਡੇਅਰੀ Dairy Farming  ਦਾ ਧੰਦਾ ਅਪਣਾਉਣਾ ਚਾਹੀਦਾ ਹੈ। ਚਾਹਵਾਨ ਐਸ.ਸੀ. ਲਾਭਪਾਤਰੀ ਡੇਅਰੀ ਡਿਪਟੀ ਡਾਇਰੈਕਟਰ ਡੇਅਰੀ ਮਾਰਫ਼ਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ. ਨਗਰ ਦੇ ਕਮਰਾ ਨੰਬਰ 434, ਤੀਜੀ ਮੰਜ਼ਿਲ ਤੋਂ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਆਪਣੀ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 7009982900, 8221024797 ’ਤੇ ਸੰਪਰਕ ਕਰ ਸਕਦੇ ਹਨ।


No comments:

Post a Comment