ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੀ ਸੰਭਾਲ ਲਈ ਮਸ਼ੀਨਾਂ ਕਿਰਾਏ ਤੇ ਦੇਣ ਲਈ ਹੈਲਪਲਾਈਨ ਨੰਬਰ ਜਾਰੀ
ਕਿਸਾਨ ਆਈ-ਖੇਤ ਐਪ ਰਾਹੀਂ ਵੀ ਲੈ ਸਕਦੇ ਹਨ ਮਸੀਨਾਂ ਦੀ ਲਾਭ
ਫਤਹਿਗੜ੍ਹ ਸਾਹਿਬ, 15 ਅਕਤੂਬਰ
ਮੁੱਖ ਖੇਤੀਬਾੜ੍ਹੀ ਅਫਸਰ ਸ੍ਰੀ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਂਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਪਰਾਲੀ ਦੀ ਸੰਭਾਲ ਲਈ ਮਸ਼ੀਨਾਂ ਕਿਰਾਏ ਤੇ ਦੇਣ ਲਈ ਹੈਲਪਲਾਈਨ ਨੰਬਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਲਾਕ ਅਮਲੋਹ ਵਿਖੇ ਇਸ ਸਬੰਧੀ ਜਾਣਕਾਰੀ ਲੈਣ ਲਈ 95018-00975, ਬਲਾਕ ਸਰਹਿੰਦ ਲਈ 98785-33855, ਬਲਾਕ ਖੇੜਾ ਲਈ 98153-60242 ਅਤੇ ਬਲਾਕ ਬਸੀ ਪਠਾਣਾ ਅਤੇ ਖਮਾਣੋਂ ਲਈ 98144-81009 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਹੋਰ ਦੱਸਿਆ ਕਿ ਛੋਟੇ ਕਿਸਾਨਾਂ ਨੂੰ ਕਿਰਾਏ ਤੇ ਮਸ਼ੀਨਾਂ ਉਪਲਬਧ ਕਰਵਾਉਣ ਲਈ ਵਿਭਾਗ ਵੱਲੋਂ ਮੋਬਾਇਲ ਐਪ ਆਈ-ਖੇਤ ਪੰਜਾਬ ਲਾਂਚ ਕੀਤੀ ਹੋਈ ਹੈ। ਇਸ ਐਪ ਵਿੱਚ ਉਨ੍ਹਾਂ ਕਿਸਾਨਾਂ ਅਤੇ ਕਸਟਮ ਹਾਈਰਿੰਗ ਸੈਂਟਰਾਂ ਦੀ ਸੂਚਨਾ ਹੈ, ਜਿਨ੍ਹਾਂ ਕੋਲ ਵੱਖ-ਵੱਖ ਖੇਤੀ ਮਸ਼ੀਨਰੀ ਉਪਲਬਧ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਇਸ ਐਪ ਤੇ ਆਪਣੀ ਰਜਿਸਟਰੇਸ਼ਨ ਕਰਨ ਉਪਰੰਤ ਆਪਣੇ ਨੇੜਲੇ ਸੈਂਟਰ ਜਾਂ ਕਿਸਾਨਾਂ ਤੋਂ ਉਨ੍ਹਾਂ ਦੀ ਲੋੜ ਮੁਤਾਬਕ ਮਸ਼ੀਨਾਂ ਕਿਰਾਏ ਤੇ ਲੈ ਸਕਦਾ ਹੈ
No comments:
Post a Comment