ਕਿਸਾਨਾਂ ਨੂੰ ਅਪੀਲ, ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਕੀਤੀ ਜਾਵੇ ਕਾਸ਼ਤ
All about Agriculture, Horticulture and Animal Husbandry and Information about Govt schemes for Farmers
Tuesday, May 5, 2026
ਮਿੱਟੀ ਪਰਖ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਿਤ
Wednesday, April 29, 2026
ਕਿਸਾਨਾਂ ਨੂੰ ਮਿਆਰੀ ਖੇਤੀ ਵਸਤਾਂ ਮੁਹੱਈਆ ਕਰਵਾਉਣ ਲਈ ਡੀਲਰਾਂ ਦੀ ਚੈਕਿੰਗ
ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਦੀ ਖਰੀਦ ਸਮੇਂ ਪੱਕਾ ਬਿੱਲ ਲੈਣਾ ਯਕੀਨੀ ਬਣਾਉਣ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ
ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ : ਮੁੱਖ ਖੇਤੀਬਾੜੀ ਅਫ਼ਸਰ
- agrimachinerypb.com 'ਤੇ 12 ਮਈ ਤੱਕ ਕਿਸਾਨ ਵੀਰ ਕਰ ਸਕਦੇ ਹਨ ਆਨਲਾਈਨ ਅਪਲਾਈ
Sunday, April 12, 2026
ਸਰਹੱਦੀ ਕਿਸਾਨਾਂ ਨੂੰ ਰਾਹਤ, ਕੰਡਿਆਲੀ ਤਾਰ ਹੋਵੇਗੀ ਜੀਰੋ ਲਾਇਨ ਦੇ ਨੇੜੇ
ਕੌਮਾਂਤਰੀ ਸਰਹੱਦ ਤੋਂ 300 ਮੀਟਰ ਦੀ ਦੂਰੀ 'ਤੇ ਵਾੜ ਲਗਾਉਣ ਨਾਲ ਕਿਸਾਨਾਂ ਨੂੰ BSF ਦੀ ਜਾਂਚ ਤੋਂ ਰਾਹਤ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਕਿਸਾਨ ਆਪਣੀ ਪਸੰਦ ਦੀਆਂ ਫਸਲਾਂ ਉਗਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੌਜੂਦਾ ਸਮੇਂ ਕਿਸਾਨਾਂ ਨੂੰ ਬੀਐਸਐਫ ਦੀ ਨਿਗਰਾਨੀ ਹੇਠ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੀ ਵਾੜ ਦੇ ਪਾਰ ਖੇਤੀ ਕਰਨ ਦੀ ਇਜਾਜ਼ਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕੇਂਦਰ ਨੇ ਸਰਹੱਦੀ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਵਾੜ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੈਂ Union Home Minister ਨਾਲ ਮੁਲਾਕਾਤ ਕੀਤੀ ਅਤੇ 3-4 ਕਿਲੋਮੀਟਰ ਅੰਦਰ ਲਗਾਈ ਗਈ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ Indo-Pak International Boarder ਦੇ ਨੇੜੇ ਲਗਾਉਣ ਦੀ ਮੰਗ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਤਲਵੰਡੀ ਸਾਬੋ, 12 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ Bhagwant Singh Mann ਦੇ ਨਿਰੰਤਰ ਯਤਨਾਂ ਸਦਕਾ ਕੇਂਦਰ ਨੇ ਸਰਹੱਦੀ ਕੰਡਿਆਲੀ ਤਾਰ Fencing on Indo-Pak Boarder ਨੂੰ ਅੰਤਰਰਾਸ਼ਟਰੀ ਸਰਹੱਦ International Boarder ਦੇ ਨੇੜੇ ਤਬਦੀਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜੋ ਲੰਬੇ ਸਮੇਂ ਤੋਂ BSF ਦੀਆਂ ਸਖ਼ਤ ਪਾਬੰਦੀਆਂ ਤਹਿਤ ਖੇਤੀ ਕਰਨ ਲਈ ਮਜਬੂਰ ਸਨ।
ਸਰਹੱਦੀ ਜ਼ਿਲ੍ਹਿਆਂ ਵਿੱਚ ਸਰਵੇਖਣ ਦੇ ਆਦੇਸ਼ ਦਿੱਤੇ ਗਏ ਹਨ, ਇਸ ਕਦਮ ਨਾਲ ਲੱਖਾਂ ਏਕੜ ਜ਼ਮੀਨ ਤਾਰ ਤੋਂ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਵਧੇਰੇ ਪਹੁੰਚ, ਮਨਪਸੰਦ ਫਸਲਾਂ ਦੀ ਚੋਣ ਅਤੇ ਖੇਤੀ ਲਈ ਸੀਮਤ ਘੰਟਿਆਂ ਅਤੇ ਵਾਰ-ਵਾਰ ਸੁਰੱਖਿਆ ਜਾਂਚਾਂ ਤੋਂ ਰਾਹਤ ਮਿਲੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹ ਮੁੱਦਾ ਕਈ ਵਾਰ Union Home Minister Amit Shah ਕੋਲ ਉਠਾਇਆ ਕਿ ਸਰਹੱਦ ਨੇੜੇ ਵਸਦੇ ਕਿਸਾਨਾਂ ਲਈ Pakistan ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਵਾੜ ਭਾਰਤੀ ਖੇਤਰ ਵਿੱਚ ਤਿੰਨ ਤੋਂ ਚਾਰ ਕਿਲੋਮੀਟਰ ਅੰਦਰ ਰੱਖੀ ਜਾਂਦੀ ਹੈ। ਨਤੀਜੇ ਵਜੋਂ ਉਨ੍ਹਾਂ ਦੇ ਖੇਤ ਵਾੜ ਤੋਂ ਪਰੇ ਰਹਿ ਜਾਂਦੇ ਹਨ।”
ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ, “ਕਿਸਾਨਾਂ ਨੂੰ BSF ਵੱਲੋਂ ਨਿਰਧਾਰਤ ਸਮੇਂ 'ਤੇ ਹੀ ਖੇਤੀ ਲਈ ਵਾੜ ਤੋਂ ਪਾਰ ਜਾਣ ਦੀ ਇਜਾਜ਼ਤ ਹੈ। ਉਹ ਸਵੇਰੇ 9 ਵਜੇ ਤੋਂ ਪਹਿਲਾਂ ਨਹੀਂ ਜਾ ਸਕਦੇ। ਉਨ੍ਹਾਂ ਦੀ ਤਲਾਸ਼ੀ ਲਈ ਜਾਂਦੀ ਹੈ ਅਤੇ ਉਨ੍ਹਾਂ ਦੇ ਨਾਲ ਸੁਰੱਖਿਆ ਬਲ ਵੀ ਹੁੰਦੇ ਹਨ ਤਾਂ ਕਿ ਕੋਈ ਵੀ ਤਸਕਰੀ ਵਾਲਾ ਸਮਾਨ ਜਾਂ ਹਥਿਆਰ ਵਾਪਸ ਨਾ ਲਿਆਂਦੇ ਜਾਣ। ਸ਼ਾਮ 4 ਵਜੇ ਤੋਂ ਬਾਅਦ ਉਹ ਖੇਤਾਂ ਵਿੱਚ ਨਹੀਂ ਰਹਿ ਸਕਦੇ ਅਤੇ ਵਾਪਸ ਆਉਂਦੇ ਸਮੇਂ ਉਨ੍ਹਾਂ ਦੀ ਦੁਬਾਰਾ ਤਲਾਸ਼ੀ ਲਈ ਜਾਂਦੀ ਹੈ। ਸੁਰੱਖਿਆ ਬਲਾਂ ਦਾ ਕਾਫ਼ੀ ਸਮਾਂ ਸਾਡੇ ਆਪਣੇ ਨਾਗਰਿਕਾਂ ਦੀ ਜਾਂਚ ਕਰਨ ਵਿੱਚ ਲੱਗ ਜਾਂਦਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਇਸ ਦਾ ਜਲਦ ਹੀ ਹੱਲ ਕੀਤਾ ਜਾਵੇਗਾ। ਕਿਸਾਨਾਂ ਨੂੰ ਲੰਬੇ ਸਮੇਂ ਤੋਂ ਆਪਣੇ ਖੇਤਾਂ ਤੱਕ ਪਹੁੰਚਣ ਲਈ ਸ਼ਨਾਖਤੀ ਕਾਰਡਾਂ ਅਤੇ ਬੀਐਸਐਫ ਦੀ ਸੁਰੱਖਿਆ ਹੇਠ ਵਾੜ ਪਾਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ 532 ਕਿਲੋਮੀਟਰ ਭਾਰਤ ਪਾਕਿਸਤਾਨ ਸਰਹੱਦ 'ਤੇ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।”
ਉਨ੍ਹਾਂ ਅੱਗੇ ਕਿਹਾ, “ਹੁਣ ਪਠਾਨਕੋਟ Pathankot, ਗੁਰਦਾਸਪੁਰ Gurdaspur, ਅੰਮ੍ਰਿਤਸਰ Amritsar, ਤਰਨ ਤਾਰਨ Tarntarn, ਫਾਜ਼ਿਲਕਾ Fazilka ਅਤੇ ਫਿਰੋਜ਼ਪੁਰ Firozpur ਸਮੇਤ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (DC) ਨੂੰ ਸਰਵੇਖਣ ਕਰਨ ਅਤੇ ਇਸ ਬਾਰੇ ਮੁਲਾਂਕਣ ਕਰਨ ਲਈ ਪੱਤਰ ਜਾਰੀ ਕੀਤੇ ਗਏ ਹਨ ਕਿ ਨਿਯਮਾਂ ਅਨੁਸਾਰ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਕਿੰਨੇ ਨੇੜੇ ਲਿਜਾਇਆ ਜਾ ਸਕਦਾ ਹੈ। SDMs ਸਰਵੇਖਣ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਸ ਫੈਸਲੇ ਨੂੰ ਸਮੇਂ ਸਿਰ ਲਾਗੂ ਕਰਨ ਲਈ 300 ਮੀਟਰ ਖੇਤਰ ਦੀ ਚੰਗੀ ਤਰ੍ਹਾਂ ਨਿਸ਼ਾਨਦੇਹੀ ਕੀਤੀ ਜਾ ਸਕੇ।”
ਇਸ ਫੈਸਲੇ ਨਾਲ ਹੋਣ ਵਾਲੇ ਲਾਭਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਲੱਖਾਂ ਏਕੜ ਜ਼ਮੀਨ ਵਾੜ ਵਾਲੇ ਖੇਤਰ ਦੇ ਅੰਦਰ ਆ ਜਾਵੇਗੀ, ਜਿਸ ਨਾਲ ਕਿਸਾਨ ਖੁੱਲ੍ਹ ਕੇ ਖੇਤੀ ਕਰ ਸਕਣਗੇ।”
ਸੁਰੱਖਿਆ ਅਤੇ ਰਾਹਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, "ਇਸ ਨਾਲ ਬੀਐਸਐਫ ਲਈ ਵੀ ਆਸਾਨ ਹੋ ਜਾਵੇਗਾ ਕਿਉਂਕਿ ਸਰਹੱਦ ਦੇ ਨੇੜੇ ਹੋਣ ਨਾਲ ਚੌਕਸੀ ਵਿੱਚ ਵਾਧਾ ਹੋਵੇਗਾ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਮੈਂ ਇਸ ਪਵਿੱਤਰ ਮੌਕੇ 'ਤੇ ਐਲਾਨ ਕਰਨਾ ਚਾਹੁੰਦਾ ਹਾਂ ਕਿ ਇਸ ਫੈਸਲੇ ਨਾਲ ਲੱਖਾਂ ਕਿਸਾਨਾਂ ਨੂੰ ਲਾਭ ਹੋਵੇਗਾ।"
Tuesday, April 7, 2026
ਖੇਤੀ ਮਸ਼ੀਨਾਂ 'ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਸਬਸਿਡੀ—ਕਿਸਾਨ 24 ਅਪ੍ਰੈਲ ਤੱਕ ਕਰਨ ਅਪਲਾਈ
ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ Paddy Stubble Managment Machines ਤੇ ਸਬਸਿਡੀ Subsidy ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਕੌਰ
Monday, April 6, 2026
1388 ਕਰੋੜ ਰੁਪਏ ਦੇ Annual Action Plan ਨਾਲ Agriculture of Punjab ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ
* ਐਕਸ਼ਨ ਪਲਾਨ ਵਿੱਚ ਫ਼ਸਲੀ ਰਹਿੰਦ-ਖੂੰਹਦ (ਪਰਾਲੀ) ਦੇ ਨਿਬੇੜੇ, ਜਲ ਸੰਭਾਲ, ਫ਼ਸਲੀ ਵਿਭਿੰਨਤਾ ਅਤੇ ਕੁਦਰਤੀ ਖੇਤੀ 'ਤੇ ਦਿੱਤਾ ਗਿਐ ਵਿਸ਼ੇਸ਼ ਜ਼ੋਰ: ਗੁਰਮੀਤ ਖੁੱਡੀਆਂ
* ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਆਗਾਮੀ ਸਾਉਣੀ ਸੀਜ਼ਨ ਲਈ ਕਮਰ ਕੱਸਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 6 ਅਪ੍ਰੈਲ:
ਸੂਬੇ ਦੇ ਖੇਤੀਬਾੜੀ ਖੇਤਰ ਦੀ ਦਸ਼ਾ To Change in Agriculture Sector of Punjab ਨੂੰ ਬਦਲਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ Bhagwant Singh Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ 1,388 ਕਰੋੜ ਰੁਪਏ ਦੀ Annual Action Plan for Agriculture (ਕਾਰਜ ਯੋਜਨਾ) ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ Gurmeet Singh Khuddian ਨੇ ਦਿੱਤੀ।
ਸੋਮਵਾਰ ਨੂੰ ਇੱਥੇ ਆਪਣੇ ਦਫ਼ਤਰ ਵਿੱਚ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਹ ਐਕਸ਼ਨ ਪਲਾਨ, ਜੋ ਪਹਿਲਾਂ ਹੀ ਪ੍ਰਵਾਨਗੀ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਭੇਜੀ ਜਾ ਚੁੱਕੀ ਹੈ, ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ Crop Residue Management, ਜਲ ਸੰਭਾਲ Water Conservation, ਫ਼ਸਲੀ ਵਿਭਿੰਨਤਾ Crop Diversification ਅਤੇ ਕੁਦਰਤੀ ਖੇਤੀ Natural Farming 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨਿਬੇੜਾ (CRM) ਸਕੀਮ ਤਹਿਤ 600 ਕਰੋੜ ਰੁਪਏ ਦਾ ਸਭ ਤੋਂ ਵੱਡਾ ਬਜਟ ਰੱਖਿਆ ਗਿਆ ਹੈ। ਉਹਨਾਂ ਕਿਹਾ, "ਸਾਡਾ ਟੀਚਾ ਕਿਸਾਨਾਂ ਨੂੰ ਸਬਸਿਡੀ 'ਤੇ In-situ (ਖੇਤ ਦੇ ਅੰਦਰ) ਅਤੇ Ex-situ (ਖੇਤ ਦੇ ਬਾਹਰ) ਮਸ਼ੀਨਰੀ ਮੁਹੱਈਆ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਦਾ ਪੱਕਾ ਹੱਲ ਯਕੀਨੀ ਬਣਾਇਆ ਜਾ ਸਕੇ।"
ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ, 'ਪ੍ਰਤੀ ਬੂੰਦ ਵਧੇਰੇ ਫ਼ਸਲ' More Crop with Every Drop ਕੰਪੋਨੈਂਟ ਲਈ 33.33 ਕਰੋੜ ਰੁਪਏ ਰੱਖੇ ਗਏ ਹਨ, ਜੋ ਡਰਿੱਪ, ਸਪ੍ਰਿੰਕਲਰ ਅਤੇ ਰੇਨ ਗੰਨ ਵਰਗੇ ਪਾਣੀ ਦੀ ਬਚਤ ਕਰਨ ਵਾਲੇ ਉਪਕਰਣਾਂ ਨੂੰ ਉਤਸ਼ਾਹਿਤ ਕਰੇਗਾ। ਇਸ ਦੌਰਾਨ, ਬੀਜ ਸੁਧਾਰ ਅਤੇ ਕਪਾਹ ਪ੍ਰਦਰਸ਼ਨੀ ਪ੍ਰੋਜੈਕਟਾਂ Seed Improvement and Cotton Crop Projects 'ਤੇ 51.85 ਕਰੋੜ ਰੁਪਏ ਖਰਚੇ ਜਾਣਗੇ, ਅਤੇ ਖੇਤੀਬਾੜੀ ਮਸ਼ੀਨੀਕਰਨ ਸਬ-ਮਿਸ਼ਨ ਤਹਿਤ ਖੇਤੀ ਦੀ ਮੁਹਾਰਤ ਨੂੰ ਵਧਾਉਣ ਲਈ 95 ਕਰੋੜ ਰੁਪਏ ਰੱਖੇ ਗਏ ਹਨ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਵੱਧ ਪਾਣੀ ਪੀਣ ਵਾਲੇ ਝੋਨੇ ਦੀ ਥਾਂ ਮੱਕੀ Maize, ਦਾਲਾਂ Pulses ਅਤੇ ਤੇਲ ਬੀਜਾਂ Oil Seed Crops ਵੱਲ ਪ੍ਰੇਰਿਤ ਕਰਨ ਲਈ ਫ਼ਸਲੀ ਵਿਭਿੰਨਤਾ ਲਈ 50.30 ਕਰੋੜ ਰੁਪਏ ਰੱਖੇ ਗਏ ਹਨ। ਰਸਾਇਣ ਮੁਕਤ ਖੇਤੀ ਲਈ ਰਾਸ਼ਟਰੀ ਮੁਹਿੰਮ ਦੇ ਅਨੁਸਾਰ, ਕੁਦਰਤੀ ਖੇਤੀ ਲਈ 8.25 ਕਰੋੜ ਰੁਪਏ ਪ੍ਰਸਤਾਵਿਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਦਾਲਾਂ ਵਿੱਚ 'ਆਤਮਨਿਰਭਰਤਾ' ਨੂੰ ਉਤਸ਼ਾਹਿਤ ਕਰਨ ਲਈ 4.17 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।
ਹੋਰ ਪ੍ਰਮੁੱਖ ਅਲਾਟਮੈਂਟਾਂ ਵਿੱਚ ਮਿੱਟੀ ਦੀ ਸਿਹਤ ਅਤੇ ਉਪਜਾਊ ਸ਼ਕਤੀ ਪ੍ਰਬੰਧਨ ਲਈ 20 ਕਰੋੜ ਰੁਪਏ, ਅਤੇ ਖੇਤੀਬਾੜੀ ਪਸਾਰ Agriculture Extenstion Services (ਐਕਸਟੈਂਸ਼ਨ) ਗਤੀਵਿਧੀਆਂ ਲਈ 60.59 ਕਰੋੜ ਰੁਪਏ ਸ਼ਾਮਲ ਹਨ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਏਕੀਕ੍ਰਿਤ ਉਪਰਾਲੇ ਨਾ ਸਿਰਫ਼ ਖੇਤੀ ਆਮਦਨ ਵਿੱਚ ਵਾਧਾ ਕਰਨਗੇ ਸਗੋਂ ਪੰਜਾਬ ਦੇ ਵਾਤਾਵਰਣਕ ਭਵਿੱਖ ਨੂੰ ਵੀ ਸੁਰੱਖਿਅਤ ਕਰਨਗੇ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਗਾਮੀ ਸਾਉਣੀ (ਖਰੀਫ਼) ਸੀਜ਼ਨ ਲਈ ਤਿਆਰੀਆਂ ਖਿੱਚਣ ਦੇ ਨਿਰਦੇਸ਼ ਦਿੰਦਿਆਂ ਯੋਜਨਾਵਾਂ ਨੂੰ ਸਮੇਂ ਸਿਰ ਤਿਆਰ ਕਰਨ ਅਤੇ ਲਾਗੂ ਕਰਨ 'ਤੇ ਜ਼ੋਰ ਦਿੱਤਾ।
Tuesday, December 30, 2025
ਮੁੱਖ ਖੇਤਬਾੜੀ ਅਫ਼ਸਰ ਵੱਲੋਂ ਯੂਰੀਆ ਖਾਦ ਅਤੇ ਗਲਾਈਫੋਸੇਟ ਦੀ ਸਪਲਾਈ ਸਬੰਧੀ ਡੀਲਰਾਂ ਦੀ ਚੈਕਿੰਗ
ਬਠਿੰਡਾ, 31 ਦਸੰਬਰ : ਮੁੱਖ ਖੇਤੀਬਾੜੀ ਅਫਸਰ ਸ਼੍ਰੀ ਹਰਬੰਸ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਵਿੱਚ ਯੂਰੀਆ Urea ਅਤੇ ਹੋਰ ਖਾਦਾਂ ਦੀ ਨਿਰਵਿਘਨ ਸਪਲਾਈ ਸਬੰਧੀ ਬਲਾਕ ਸੰਗਤ ਦੇ ਵੱਖ–ਵੱਖ ਡਿਸਟਰੀਬਿਊਟਰਾਂ/ਡੀਲਰਾਂ ਦੀ ਚੈਕਿੰਗ ਕੀਤੀ ਗਈ।
ਉਹਨਾਂ ਦੱਸਿਆ ਕਿ ਚੈਕਿੰਗ ਦੌਰਾਨ ਸੰਗਤ Sangat Mandi ਦੇ ਸਮੂਹ ਡਿਸਟਰੀਬਿਊਟਰਾਂ/ਡੀਲਰਾਂ ਨੂੰ ਯੂਰੀਆ Urea ਅਤੇ ਹੋਰ ਖਾਦਾਂ ਦੀ ਕਾਲਾਬਜ਼ਾਰੀ, ਨਿਸ਼ਚਿਤ ਰੇਟ ਤੋਂ ਵੱਧ ਰੇਟਾਂ ਤੇ ਖਾਦਾਂ ਵੇਚਣ, ਖਾਦਾਂ ਨਾਲ ਹੋਰ ਪਦਾਰਥਾਂ ਦੀ ਟੈਗਿੰਗ ਅਤੇ ਯੂਰੀਆ Urea ਖਾਦ ਦੀ ਜਮ੍ਹਾਂਖੋਰੀ ਨਾ ਕਰਨ ਸਬੰਧੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਸਮੂਹ ਬਲਾਕ ਅਫਸਰਾਂ ਵੱਲੋਂ ਆਪਣੇ ਅਧੀਨ ਆਉਂਦੇ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਗਈ ਹੈ।
ਇਸੇ ਤਰ੍ਹਾਂ ਹੀ ਯੂਰੀਆ ਖਾਦ ਦੀ ਗੈਰ-ਖੇਤੀਬਾੜੀ ਵਰਤੋਂ ਨੂੰ ਰੋਕਣ ਲਈ ਸੰਗਤ ਬਲਾਕ ਵਿੱਚ ਸਥਿੱਤ ਪਲਾਈਵੁੱਡ ਇੰਡਸਟਰੀਜ਼, ਗਹਿਰੀ ਭਾਗੀ ਅਤੇ ਪਲਾਈਵੁੱਡ ਇੰਡਸਟਰੀਜ਼, ਗੁਰੂਸਰ ਸੈਣੇਵਾਲਾ ਦੀ ਵੀ ਚੈਕਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਸਬਸੀਡਾਈਜ਼ਡ ਯੂਰੀਆ Urea ਖਾਦ ਦੀ ਵਰਤੋਂ ਪਲਾਈਵੁੱਡ ਇੰਡਸਟਰੀ Plywood Industry ਵਿੱਚ ਨਾ ਕੀਤੀ ਜਾਵੇ । ਉਨ੍ਹਾਂ ਡਿਸਟਰੀਬਿਊਟਰਾਂ/ਡੀਲਰਾਂਅਤੇ ਪਲਾਈਵੁੱਡ ਇੰਡਸਟਰੀ Plywood Industry ਦੇ ਮਾਲਕਾਂ ਨੂੰ ਕਿਹਾ ਕਿ ਜੇਕਰ ਕੋਈ ਵੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਫਰਟੀਲਾਈਜ਼ਰ ਕੰਟਰੋਲ ਆਰਡਰ 1985 Fertilizer Control Order 1985 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਜ਼ਿਲ੍ਹੇ ਅਧੀਨ ਆਉਂਦੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਪਾਬੰਦੀਸ਼ੁਦਾ ਨਦੀਨਨਾਸ਼ਕ ਗਲਾਈਫੋਸੇਟ ਦੀ ਵਿਕਰੀ ਨਾ ਕੀਤੀ ਜਾਵੇ। ਜੇਕਰ ਕੋਈ ਵੀ ਡੀਲਰ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਇੰਨਸੈਕਟੀਸਾਈਡ ਐਕਟ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।
Monday, December 8, 2025
ਕੇ.ਵੀ.ਕੇ. ਮਾਨਸਾ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ*
ਮਾਨਸਾ, 9 ਦਸੰਬਰ:
ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ KVK Mansa ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ Paddy Stubble Management ਸਬੰਧੀ ਗਲੋਬਲ ਕਾਲਜ ਆਫ਼ ਹਾਇਰ ਐਜੂਕੇਸ਼ਨ, ਨੰਗਲ ਖੁਰਦ ਵਿਖੇ ਕਾਲਜ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।ਇਸ ਮੌਕੇ ਐਸੋਸੀਏਟ ਡਾਇਰੈਕਟਰ, ਡਾ. ਅਜੀਤ ਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ Paddy Stubble Burning ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਧੂੰਏ ਨਾਲ ਸੜਕਾਂ ਉੱਪਰ ਹਾਦਸੇ ਵੀ ਵੱਧ ਜਾਂਦੇ ਹਨ। ਉਨ੍ਹਾਂ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂ/ਕਿਸਾਨਾਂ ਨੂੰ ਧੂੰਏ ਨਾਲ ਹੁੰਦੇ ਨੁਕਸਾਨ ਬਾਰੇ ਦੱਸ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਬੇਨਤੀ ਕਰਨ।
ਇਸ ਮੌਕੇ ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ), ਇੰਜ. ਅਲੋਕ ਗੁਪਤਾ ਨੇ ਵਿਦਿਆਰਥੀਆਂ ਨੂੰ Super Seeder, Happy Seeder ਅਤੇ Smart Seeder ਵਰਗੀਆਂ ਨਵੀਨਤਮ ਖੇਤੀਬਾੜੀ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ, ਜੋ ਪਰਾਲੀ ਦੀ ਸੰਭਾਲ ਲਈ ਬਹੁਤ ਲਾਭਦਾਇਕ ਹਨ।
ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ), ਡਾ. ਤੇਜਪਾਲ ਸਿੰਘ ਨੇ ਕੈਂਪ ਦੌਰਾਨ ਖੁਰਾਕ ਸੁਰੱਖਿਆ Food Security ਦੇ ਸਬੰਧ ਵਿਚ ਸਬਜ਼ੀਆਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਸਬਜ਼ੀਆਂ ਦੀ ਘਰੇਲੂ ਬਗੀਚੀ Kitchen Garden ਲਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕਰਵਾਏ ਲੇਖ, ਪੇਂਟਿੰਗ ਅਤੇ ਸਵਾਲ ਜਵਾਬ ਮੁਕਬਾਲਿਆਂ ਦੇ ਵਿੱਚ ਹਿੱਸਾ ਲੈਣ ਵਾਲੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
Wednesday, December 3, 2025
ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ
ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ
ਮੋਗਾ, 4 ਦਸੰਬਰ,
ਖੇਤੀ-ਇਨਪੁਟਸ ਜਿਵੇਂ ਕਿ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਸਬੰਧੀ ਕਾਰੋਬਾਰ ਸ਼ੁਰੂ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ Agriculture and Farmer Welfare Department Punjab ਵਲੋਂ ਲਾਈਸੈਂਸ ਲੈਣਾ ਜ਼ਰੂਰੀ ਹੈ। ਇਹਨਾਂ ਲਾਇਸੰਸਾਂ ਲਈ ਅਪਲਾਈ ਕਰਨ ਲਈ ਬਿਨੈਕਾਰ ਨੂੰ ਸਰਕਾਰ ਵਲੋਂ ਮਨਜੂਰਸ਼ੁਦਾ ਡਿਪਲੋਮਾ ਇਨ ਐਗਰੀਕਲਚਰ ਐਕਸਟੈਂਸ਼ਨ ਸਰਵਸਿਸ ਫਾਰ ਇੰਨਪੁਟ ਡੀਲਰਜ Diploma in Agriculture Extension Services for Input Dealers (DAESI) ਕੀਤਾ ਹੋਣਾ ਲਾਜ਼ਮੀ ਹੈ। ਜ਼ਿਲ੍ਹਾ ਮੋਗਾ Moga ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਆਤਮਾ ਸਕੀਮ ATMA Scheme ਅਧੀਨ ਇਸ ਡਿਪਲੋਮੇ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਪ੍ਰੋਗਰਾਮ ਦੇ ਅਧੀਨ ਅਪਲਾਈ ਕਰਨ ਲਈ ਆਖਰੀ ਮਿਤੀ 17 ਦਸੰਬਰ ਹੈ ਅਤੇ ਚਾਹਵਾਨ ਵਿਅਕਤੀ Agriculture Technology Management Agency ਐਗਰੀਕਲਚਰਲ ਟੈਕਨੋਲੋਜੀ ਮੈਨੇਜਮੈਂਟ ਏਜੰਸੀ (ATMA), ਮੋਗਾ ਦੇ ਕਮਰਾ ਨੰ: ਸੀ-208-209, ਜਿਹਲਮ-ਚੇਨਾਬ ਬਲਾਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿੱਚ ਸੰਪਰਕ ਕਰ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ, ਡਾ. ਗੁਰਪ੍ਰੀਤ ਸਿੰਘ Dr Gurpreet Singh ਨੇ ਦੱਸਿਆ ਕਿ ਪ੍ਰੋਗਰਾਮ ਦਾ ਹਰੇਕ ਬੈਚ ਸਿਰਫ 40 ਸੀਟਾਂ ਤੱਕ ਸੀਮਿਤ ਹੈ ਅਤੇ ਦਾਖਲਾ ਪਹਿਲਾਂ ਆਓ ਪਹਿਲਾਂ ਪਾਉ ਦੇ ਆਧਾਰ 'ਤੇ ਹੋਵੇਗਾ। ਪ੍ਰੋਜੈਕਟ ਡਾਇਰੈਕਟਰ (ਆਤਮਾ) ਡਾ. ਬਲਵਿੰਦਰ ਸਿੰਘ ਲੱਖੇਵਾਲੀ ਨੇ ਦੱਸਿਆ ਕਿ ਇਹ ਪ੍ਰੋਗਰਾਮ 48 ਹਫ਼ਤਿਆਂ 48 Weeks ਦੀ ਮਿਆਦ ਦਾ ਹੈ, ਜਿਸ ਵਿੱਚ ਇੱਕ ਕਲਾਸ ਪ੍ਰਤੀ ਹਫ਼ਤੇ, ਹਰ ਸ਼ਨੀਵਾਰ ਜਾਂ ਐਤਵਾਰ ਨੂੰ ਆਯੋਜਿਤ ਕੀਤੀ ਜਾਂਦੀ ਹੈ। ਡੀ.ਏ.ਈ.ਐਸ.ਆਈ. ਪ੍ਰੋਗਰਾਮ ਅਧੀਨ ਮੌਜੂਦਾ ਖੇਤੀਬਾੜੀ ਇਨਪੁਟ ਡੀਲਰ (ਲਾਈਸੈਂਸ ਧਾਰਕ), ਸਹਿਕਾਰੀ ਸਭਾਵਾਂ ਦਾ ਸਟਾਫ਼ ਅਤੇ ਨਵੇਂ ਸਿਖਿਆਰਥੀ ਅਪਲਾਈ ਕਰ ਸਕਦੇ ਹਨ। ਇਸ ਪ੍ਰੋਗਰਾਮ ਅਧੀਨ ਅਪਲਾਈ ਕਰਨ ਲਈ ਘੱਟੋ-ਘੱਟ ਵਿੱਦਿਅਕ ਯੋਗਤਾ ਦਸਵੀਂ ਪਾਸ ਹੈ।
-
ਚੰਡੀਗੜ੍ਹ, 6 ਜਨਵਰੀ: ਕਿਸਾਨਾਂ Farmers ਲਈ ਇਕ ਮਹੱਤਵਪੂਰਨ ਸੂਚਨਾ ਹੈ। ਖਾਸ ਕਰਕੇ ਉਨ੍ਹਾਂ ਕਿਸਾਨਾਂ ਲਈ ਜੋ ਸਿੰਚਾਈ ਲਈ ਨਹਿਰੀ Canal Irrigation ਪਾਣੀ ਤੇ ਨਿਰਭਰ ਹ...
-
ਨਹਿਰ ਬੰਦੀ ਸਬੰਧੀ Canal closer ਨਵੀਂ ਅਪਡੇਟ ਆ ਗਈ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਹ ਨਹਿਰ...
-
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀ ਵਿੱਚ ਵੱਖ- ਸੰਕੇਤਕ ਤਸਵੀਰ ਵੱਖ ਫਸਲਾਂ ਲਈ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ...
.jpeg)







.jpeg)