Showing posts with label Basmati Rice. Show all posts
Showing posts with label Basmati Rice. Show all posts

Wednesday, April 22, 2026

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘Center of Excellence’-ਮੁੱਖ ਮੰਤਰੀ

ਆਹਲਾ ਦਰਜੇ ਦੇ ਕੇਂਦਰ ਨਾਲ ਬਾਸਮਤੀ ਦਾ ਉਤਪਾਦਨ ਵਧੇਗਾ ਜਿਸ ਨਾਲ ਖੇਤੀ ਆਮਦਨ ਵਧਣ ਅਤੇ ਕੁਦਰਤੀ ਵਸੀਲਿਆਂ ਦਾ ਸੋਸ਼ਣ ਖਤਮ ਹੋਣ ਦੀ ਉਮੀਦ

ਆਟੋਮੇਸ਼ਨ, ਏ.ਆਈ., ਡ੍ਰੋਨ ਅਤੇ ਅੰਕੜਾ ਅਧਾਰਿਤ ਫਸਲਾਂ ਦੇ ਪ੍ਰਬੰਧਨ ਵਰਗੇ ਖੇਤੀ ਅਮਲਾਂ ਨੂੰ ਅਪਣਾਉਣ ਅਤੇ Green House Farming  ਵਿੱਚ ਨਵੀਆਂ ਪਹਿਲਕਦਮੀਆਂ ’ਚ ਪੰਜਾਬ ਦੀ ਗਹਿਰੀ ਦਿਲਚਸਪੀ-ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਨੇ ਖੇਤੀ ਅਧਾਰਿਤ ਮੁੱਲ ਲੜੀ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਫੁੱਲਾਂ ਦੀ ਕਾਸ਼ਤ ਦੇ ਡੱਚ ਮਾਡਲ ਨੂੰ ਅਪਣਾਉਣ ਵਿੱਚ ਇੱਛਾ ਜ਼ਾਹਰ ਕੀਤੀ

ਚੰਡੀਗੜ੍ਹ, 22 ਅਪ੍ਰੈਲ

ਪੰਜਾਬ ਦੇ ਮੁੱਖ ਮੰਤਰੀ Bhagwant Singh Mann ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ ਬਾਸਮਤੀ  Basmati ਲਈ ਆਹਲਾ ਦਰਜੇ ਦਾ ਕੇਂਦਰ (Center of Excellence) ਬਣੇਗਾ ਜਿਸ ਨਾਲ ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ Crop Diversification ਨੂੰ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਸਹਾਈ ਹੋਵੇਗਾ।  

ਨੀਦਰਲੈਂਡ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਖੇਤੀਬਾੜੀ ਤੇ ਉਦਯੋਗ ਵਿੱਚ ਸਭ ਤੋਂ ਵਧੀਆ ਅਭਿਆਸਾਂ ਦੀ ਪੜਚੋਲ ਕੀਤੀ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ । ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਸੂਬੇ ਦੇ ਕਿਸਾਨਾਂ ਨੇ ਉਪਜਾਊ ਜ਼ਮੀਨ ਅਤੇ ਪਾਣੀ ਦੇ ਰੂਪ ਵਿੱਚ ਬੇਸ਼ਕੀਮਤੀ ਕੁਦਰਤੀ ਸਰੋਤਾਂ ਦੀ ਬਹੁਤ ਜ਼ਿਆਦਾ ਵਰਤੋਂ ਕੀਤੀ ਹੈ, ਜਿਸ ਕਾਰਨ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਲਈ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਵਿੱਚ ਨੀਦਰਲੈਂਡ, ਪੰਜਾਬ ਦੀ ਬਹੁਤ ਮਦਦ ਕਰ ਸਕਦਾ ਹੈ।

ਮੁੱਖ ਮੰਤਰੀ ਨੇ ਰੋਟਰਡੈਮ ਵਿੱਚ ਐਲਟੀ ਫੂਡਜ਼ ਦੀ ਸਹੂਲਤ ਦਾ ਦੌਰਾ ਕੀਤਾ ਜਿੱਥੇ ਕੰਪਨੀ ਨੇ 80 ਤੋਂ ਵੱਧ ਦੇਸ਼ਾਂ ਵਿੱਚ ਆਪਣੀ ਮੌਜੂਦਗੀ ਅਤੇ ਇੱਕ ਲੱਖ ਤੋਂ ਵੱਧ ਕਿਸਾਨਾਂ ਨਾਲ ਮਜ਼ਬੂਤ ਸਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਟਿਕਾਊ ਖੇਤੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਅੰਤਰਰਾਸ਼ਟਰੀ ਮਾਪਦੰਡਾਂ ‘ਤੇ ਖਰਾ ਉਤਰਨ ਲਈ ਕੀਟਨਾਸ਼ਕਾਂ ਦੀ ਵਰਤੋਂ ਘਟਾਉਣਾ ਅਤੇ ਕੌਮਾਂਤਰੀ ਬਾਜ਼ਾਰ ਵਿੱਚ ਬਾਸਮਤੀ ਚੌਲਾਂ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ। ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਐਲਟੀ ਫੂਡਜ਼ ਨੇ ਪੰਜਾਬ ਵਿੱਚ ਬਾਸਮਤੀ ਚੌਲਾਂ ਲਈ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਲਈ ਹਾਮੀ ਭਰੀ ਅਤੇ ਯਕੀਨਨ ਖਰੀਦ ਤੇ ਕੀਟਨਾਸ਼ਕਾਂ ਦੀ ਘੱਟ ਵਰਤੋਂ ਨਾਲ ਕਾਸ਼ਤ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੇ ਖੋਜ ਤੇ ਟਿਕਾਊ ਖੇਤੀਬਾੜੀ ਅਭਿਆਸਾਂ ਲਈ ਡੱਚ ਬਹੁ-ਕੌਮੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਅੱਜ ਘਟਦੇ ਮੁਨਾਫ਼ੇ ਦੇ ਨਾਲ ਖੇਤੀਬਾੜੀ ਹੁਣ ਲਾਭਦਾਇਕ ਧੰਦਾ ਨਹੀਂ ਰਿਹਾ ਜਿਸ ਕਾਰਨ ਕਿਸਾਨਾਂ ਨੂੰ ਆਪਣੇ ਗੁਜ਼ਾਰੇ ਲਈ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਫਸਲਾਂ ਲਈ ਤਕਨਾਲੋਜੀ ਦੀ ਉਤਪਾਦਨ ਸਮਰੱਥਾ ਦਾ ਪਹਿਲਾਂ ਹੀ ਲੋੜੋਂ ਵੱਧ ਇਸਤੇਮਾਲ ਕੀਤਾ ਜਾ ਚੁੱਕਾ ਹੈ।

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਕੇਂਦਰ ਅਸਲ ਖੇਤੀ ਆਮਦਨ ਵਧਾਉਣ ਅਤੇ ਬਾਸਮਤੀ ਉਤਪਾਦਨ ਨੂੰ ਵਧਾ ਕੇ ਕੁਦਰਤੀ ਸਰੋਤਾਂ ‘ਤੇ ਲੋੜੋਂ ਵੱਧ ਸ਼ੋਸ਼ਣ ਨੂੰ ਰੋਕਣ ਲਈ ਉਤਪ੍ਰੇਰਕ ਵਜੋਂ ਕੰਮ ਕਰੇਗਾ। ਇਸੇ ਤਰ੍ਹਾਂ ਉਨ੍ਹਾਂ ਨੇ ਆਲਸਮੀਰ ਵਿਖੇ ਫਲੌਰੀਕਲਚਰ ਆਕਸ਼ਨ ਮਾਰਕੀਟ Floriculture Auction Market ਦਾ ਵੀ ਦੌਰਾ ਕੀਤਾ, ਜੋ ਕਿ ਦੁਨੀਆ ਦਾ ਸਭ ਤੋਂ ਵੱਡਾ ਫੁੱਲ ਅਤੇ ਪੌਦਾ ਬਾਜ਼ਾਰ ਹੈ, ਜਿੱਥੇ ਉਨ੍ਹਾਂ ਨੇ ਜਾਣਿਆ ਕਿ ਡੱਚ ਨਿਲਾਮੀ ਪ੍ਰਣਾਲੀ ਉਤਪਾਦਨ, ਲੌਜਿਸਟਿਕਸ ਅਤੇ ਵਿਸ਼ਵਵਿਆਪੀ ਵੰਡ ਦੀ ਉੱਚ ਏਕੀਕ੍ਰਿਤ ਪ੍ਰਣਾਲੀ ਦਾ ਹੈ। ਭਗਵੰਤ ਸਿੰਘ ਮਾਨ ਨੇ ਖੇਤੀਬਾੜੀ-ਮੁੱਲ ਲੜੀ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਸੇ ਤਰ੍ਹਾਂ ਦੇ ਮਾਡਲ ਅਪਨਾਉਣ ਦੇ ਪੰਜਾਬ ਦੇ ਇਰਾਦੇ ਦਾ ਜ਼ਿਕਰ ਕੀਤਾ, ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਖੇਤੀਬਾੜੀ ਡਾਇਰੈਕਟਰ-ਜਨਰਲ ਸਮੇਤ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਵਿੱਚ ਨੀਦਰਲੈਂਡ ਸਰਕਾਰ ਦੇ ਖੇਤੀਬਾੜੀ, ਮੱਛੀ ਪਾਲਣ, ਖੁਰਾਕ ਸੁਰੱਖਿਆ ਅਤੇ ਕੁਦਰਤ ਬਾਰੇ ਮੰਤਰਾਲੇ ਨਾਲ ਵਿਸਤ੍ਰਿਤ ਮੀਟਿੰਗ ਵੀ ਕੀਤੀ। ਖੇਤੀਬਾੜੀ ਵਿੱਚ ਮਜ਼ਬੂਤ ਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਰਤ-ਨੀਦਰਲੈਂਡ ਸਾਂਝੇਦਾਰੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਪਾਣੀ ਦੀ ਕੁਸ਼ਲ ਵਰਤੋਂ ਅਧਾਰਿਤ ਖੇਤੀਬਾੜੀ ਅਤੇ ਫਸਲੀ ਵਿਭਿੰਨਤਾ, ਤਕਨਾਲੋਜੀ ਅਤੇ ਸਹੀ ਖੇਤੀ ਢੰਗ-ਤਰੀਕਿਆਂ ਰਾਹੀਂ ਉਤਪਾਦਕਤਾ ਵਧਾਉਣ ਅਤੇ ਟਿਕਾਊ ਤੇ ਪੁਨਰ-ਉਤਪਾਦਨਸ਼ੀਲ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਡੱਚ ਮੁਹਾਰਤ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ, ਨੀਦਰਲੈਂਡ ਦੀਆਂ ਉੱਨਤ ਖੇਤੀਬਾੜੀ ਪ੍ਰਣਾਲੀਆਂ ਨੂੰ ਅਪਣਾਉਣ ਲਈ ਉਤਸੁਕ ਹੈ, ਜਿਸ ਵਿੱਚ Automation ਆਟੋਮੇਸ਼ਨ, ਏ.ਆਈ.AI in Agriculture, ਡਰੋਨ Drone, ਅਤੇ ਅੰਕੜਾ-ਅਧਾਰਿਤ ਫਸਲ ਪ੍ਰਬੰਧਨ Data Based Crop Management ਦੀ ਵਰਤੋਂ ਦੇ ਨਾਲ-ਨਾਲ ਗ੍ਰੀਨਹਾਊਸ ਖੇਤੀ Green House Agriculture ਵਿੱਚ ਨਵੀਨਤਾਵਾਂ ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਅਸੀਂ ਜਾਣਦੇ ਹਾਂ ਕਿ ਗ੍ਰੀਨਹਾਊਸ ਖੇਤੀ, ਪਾਣੀ ਅਤੇ ਊਰਜਾ ਦੀ ਵਰਤੋਂ ਵਿੱਚ ਕੁਸ਼ਲਤਾ ਪ੍ਰਦਾਨ ਕਰਦੀ ਹੈ, ਇਹ ਉੱਚ-ਮੁੱਲ ਵਾਲੀਆਂ ਫਸਲਾਂ ਲਈ ਸਭ ਤੋਂ ਅਨੁਕੂਲ ਹੈ। ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਅਤੇ ਵੈਗਨਿੰਗਨ ਯੂਨੀਵਰਸਿਟੀ ਐਂਡ ਰਿਸਰਚ (WUR) ਵਰਗੀਆਂ ਪ੍ਰਮੁੱਖ ਡੱਚ ਸੰਸਥਾਵਾਂ ਦਰਮਿਆਨ ਖਾਸ ਕਰਕੇ ਲਾਗੂ ਖੋਜ, ਨਵੀਨਤਾ ਅਤੇ ਗਿਆਨ ਦੇ ਆਦਾਨ-ਪ੍ਰਦਾਨ ਵਿੱਚ ਸੰਭਾਵੀ ਸਾਂਝੇਦਾਰੀ ਦਾ ਪ੍ਰਸਤਾਵ ਰੱਖਿਆ। ਵੀ.ਐਨ.ਓ.-ਐਨ.ਸੀ.ਡਬਲਯੂ. (ਕਨਫੈਡਰੇਸ਼ਨ ਆਫ ਨੀਦਰਲੈਂਡਜ਼ ਇੰਡਸਟਰੀ ਐਂਡ ਇੰਪਲਾਇਰਜ਼) ਦੀ ਲੀਡਰਸ਼ਿਪ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਡੱਚ ਕੰਪਨੀਆਂ ਅਤੇ ਪੰਜਾਬ ਦਰਮਿਆਨ ਨਿਰੰਤਰ ਸ਼ਮੂਲੀਅਤ ਨੂੰ ਸੁਵਿਧਾਜਨਕ ਬਣਾਉਣ ਲਈ ਢਾਂਚਾਗਤ ਸਾਂਝੇਦਾਰੀ ਕਾਇਮ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਲ ਵਿੱਚ ਆ ਰਹੇ ਭਾਰਤ-ਈ.ਯੂ. ਮੁਕਤ ਵਪਾਰ ਸਮਝੌਤੇ (India-EU FTA) ਤੋਂ ਵਪਾਰ ਅਤੇ ਨਿਵੇਸ਼ ਲਈ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਹੈ ਅਤੇ ਇਹ ਵੀ ਕਿਹਾ ਕਿ ਪੰਜਾਬ ਅਤੇ ਨੀਦਰਲੈਂਡ ਦੋਵਾਂ ਨੂੰ ਆਈ.ਟੀ./ਆਈ.ਟੀ.ਈ.ਐਸ., ਡੇਅਰੀ, ਫੂਡ ਪ੍ਰੋਸੈਸਿੰਗ Food Processing ਅਤੇ ਆਲੂ ਉਤਪਾਦਨ ਸਮੇਤ ਖੇਤੀਬਾੜੀ-ਮੁੱਲ ਲੜੀ ਵਰਗੇ ਖੇਤਰਾਂ ਵਿੱਚ ਦੁਵੱਲਾ ਲਾਭ ਹੋ ਸਕਦਾ ਹੈ।

ਮੁੱਖ ਮੰਤਰੀ ਨੇ ਡੱਚ ਕੰਪਨੀਆਂ ਨੂੰ ਪੰਜਾਬ ਦੇ ਜਲਦ ਸ਼ੁਰੂ ਹੋਣ ਵਾਲੇ ਖੇਤੀਬਾੜੀ-ਤਕਨੀਕੀ ਤੇ ਉਦਯੋਗ ਪਲੇਟਫਾਰਮਾਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ, ਜਿਸ ਵਿੱਚ ਸੀ.ਆਈ.ਆਈ. ਨਾਲ ਜੁੜਨਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਹੈ। ਉਨ੍ਹਾਂ ਨੇ ਪੰਜਾਬ ਦੇ ਪ੍ਰਗਤੀਸ਼ੀਲ ਨੀਤੀ ਢਾਂਚੇ, ਜਿਸ ਵਿੱਚ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਫਾਸਟਟ੍ਰੈਕ ਪੰਜਾਬ ਪੋਰਟਲ ਸ਼ਾਮਲ ਹੈ, ਬਾਰੇ ਵੀ ਭਾਈਵਾਲਾਂ ਨੂੰ ਜਾਣੂ ਕਰਵਾਇਆ, ਜੋ ਸਮਾਂਬੱਧ ਅਤੇ ਪਾਰਦਰਸ਼ੀ ਪ੍ਰਵਾਨਗੀਆਂ ਨੂੰ ਯਕੀਨੀ ਬਣਾਉਂਦਾ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਤਕਨਾਲੋਜੀ-ਅਧਾਰਤ, ਟਿਕਾਊ ਅਤੇ ਵਿਸ਼ਵ ਪੱਧਰ 'ਤੇ ਏਕੀਕ੍ਰਿਤ ਖੇਤੀਬਾੜੀ ਤੇ ਉਦਯੋਗਿਕ ਆਰਥਿਕਤਾ ਦੀ ਮਜ਼ਬੂਤੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।


Tuesday, January 27, 2026

ਬਾਸਮਤੀ ਵਿੱਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ

ਕੇਵੀਕੇ ਸ੍ਰੀ  ਮੁਕਤਸਰ ਸਾਹਿਬ ਵੱਲੋਂ ਬਾਸਮਤੀ ਵਿੱਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ:


ਕ੍ਰਿਸ਼ੀ ਵਿਗਿਆਨ ਕੇਂਦਰ, (KVK) ਸ੍ਰੀ ਮੁਕਤਸਰ ਸਾਹਿਬ Sri Muktsar Sahib ਵੱਲੋਂ ਏਪੀਡਾ APIDA ਦੇ ਸਹਿਯੋਗ ਨਾਲ "ਬਾਸਮਤੀ Basmati Rice ਵਿੱਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ" Farmer Training Camp ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜਿਲ੍ਹੇ ਦੇ 68 ਅਗਾਂਹ ਵਧੂ ਕਿਸਾਨਾਂ ਨੇ ਸ਼ਿਰਕਤ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ)ਡਾ. ਕਰਮਜੀਤ ਸ਼ਰਮਾ ਨੇ ਭਾਗ ਲੈਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਬਾਸਮਤੀ Bsamati Rice ਵਿੱਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਬਾਰੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ।

ਪ੍ਰੋਗਰਾਮ ਦੌਰਾਨਡਾ.ਪ੍ਰਮੋਦ ਕੁਮਾਰ ਤੋਮਰਵਿਗਿਆਨੀਏਪੀਡਾ ਨੇ ਬਾਸਮਤੀ ਦੀ ਫ਼ਸਲ ਵਿੱਚ ਖੇਤੀ ਰਸਾਇਣਾਂ ਦੀ ਰਹਿੰਦ-ਖੂੰਹਦ Chemical Residual in Rice Crop ਅਤੇ ਇਸ ਨਾਲ ਸਬੰਧਤ ਮਨੁੱਖੀ ਅਤੇ ਵਾਤਾਵਰਨ ਤੇ ਪ੍ਰਭਾਵਾਂ ਦਾ ਤਕਨੀਕੀ ਪੱਖ ਪੇਸ਼ ਕੀਤਾ। ਉਹਨਾਂ ਨੇ ਬਾਸਮਤੀ Basmati Rice ਦੀ ਫ਼ਸਲ ਉੱਪਰ ਕੁਝ ਖਾਸ ਖੇਤੀ ਰਸਾਇਣਾਂ ਦੀ ਵਰਤੋਂ ਤੇ ਲਗਾਈ ਪਾਬੰਦੀ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ।

ਇਸ ਦੇ ਨਾਲ ਨਾਲ ਉਹਨਾਂ ਨੇ ਇਹਨਾਂ ਨੇ ਪਾਬੰਦੀ Prohibited Chemical in Basmati Cultivation ਸ਼ੁਦਾ ਖੇਤੀ ਰਸਾਇਣਾਂ ਦੇ ਬਦਲਵੇਂ ਹੱਲ ਅਤੇ ਸਰਵਪੱਖੀ ਕੀਟ ਅਤੇ ਬਿਮਾਰੀ ਪ੍ਰਬੰਧਨ IPM ਬਾਰੇ ਸੰਪੂਰਨ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ। ਇਸ ਦੌਰਾਨ ਡਾ. ਵਿਵੇਕ ਕੁਮਾਰਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਬਾਸਮਤੀ ਵਿੱਚ ਸਰਵਪੱਖੀ ਨਦੀਨ Weed Control ਅਤੇ ਖੁਰਾਕੀ ਤੱਤ Nutrition Management in Crop ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।

ਡਾ. ਸੁਖਜਿੰਦਰ ਸਿੰਘਸਹਾਇਕ ਪ੍ਰੋਫ਼ੈਸਰ (ਫ਼ਲ ਵਿਗਿਆਨ) ਨੇ ਫ਼ਲਾਂ ਅਤੇ ਸਬਜੀਆਂ ਵਿੱਚ ਖੇਤੀ Vegetable Cultivation  ਰਸਾਇਣਾਂ ਦੀ ਸੁਚੱਜੀ ਵਰਤੋਂ ਬਾਰੇ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਵਿਵੇਕ ਸ਼ਰਮਾ,ਸਹਾਇਕ ਪ੍ਰੋਫ਼ੈਸਰ (ਪਸ਼ੂ ਵਿਗਿਆਨ) ਨੇ ਪਸ਼ੂਆਂ Animal Husbandry  ਵਿੱਚ ਹੋਣ ਵਾਲੀਆਂ ਬਿਮਾਰੀਆਂ ਅਤੇ ਚਿੱਚੜਾਂ ਦੀ ਰੋਕਥਾਮ ਲਈ ਦਵਾਈਆਂ ਦੀ ਯੋਗ ਵਰਤੋਂ ਬਾਰੇ ਚਾਨਣਾ ਪਾਇਆ।

ਇਸ ਦੌਰਾਨ ਕਿਸਾਨਾਂ ਨੂੰ ਬਾਸਮਤੀ ਵਿੱਚ ਖੇਤੀ ਰਸਾਇਣਾਂ ਦੀ ਸੁਚੱਜੀ ਵਰਤੋਂ ਸਬੰਧੀ ਸਾਹਿਤ ਵੀ ਵੰਡਿਆ ਗਿਆ। ਕੈਂਪ ਦੇ ਅਖੀਰ ਵਿੱਚ ਸ੍ਰੀਮਤੀ ਚਰਨਜੀਤ ਕੌਰਡੈਮੋਸਟ੍ਰੇਟਰਗ੍ਰਹਿ ਵਿਗਿਆਨ ਨੇ ਆਏ ਹੋਏ ਕਿਸਾਨਾਂ ਦਾ ਅਤੇ ਡਾ.ਪ੍ਰਮੋਦ ਕੁਮਾਰ ਤੋਮਰ ਦਾ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਧੰਨਵਾਦ ਕੀਤਾ। ਕਿਸਾਨਾਂ ਵੱਲੋਂ ਬਾਸਮਤੀ ਦੀ Basmati Rice Cultivation ਕਾਸ਼ਤ ਸਬੰਧੀ ਕੀਤੇ ਗਏ ਸਵਾਲਾਂ ਦੇ ਮੌਕੇ ਤੇ ਜਵਾਬ ਦਿੱਤੇ ਗਏ।